ਤਲਵੰਡੀ ਪੁੱਲ ਚੌਂਕ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ, ਬਰਨਾਲਾ ਲਾਠੀਚਾਰਜ ਤੇ ਪਟਿਆਲਾ ਕਾਰਵਾਈ ਦੀ ਕੀਤੀ ਨਿੰਦਾ। *ਹੱਕਾਂ ਦੀ ਆਵਾਜ਼ ਦਬਾਉਣ ਦੇ ਦੋਸ਼; ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਈ ਥਾਵਾਂ ‘ਤੇ ਫੂਕੇ ਸਰਕਾਰਾਂ ਦੇ ਪੁਤਲੇ।

Spread the love
ਪਰਮਜੀਤ ਸਿੰਘ, ਪੰਜਾਬ ਦਾ ਖੁਲਾਸਾ=ਸੁਲਤਾਨਪੁਰ ਲੋਧੀ/ਡਡਵਿੰਡੀ -ਸੁਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਰਹਿਨੁਮਾਈ ਹੇਠ ਐਤਵਾਰ ਨੂੰ ਸੁਲਤਾਨਪੁਰ ਲੋਧੀ ਦੇ ਤਲਵੰਡੀ ਪੁੱਲ ਚੌਂਕ ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਜੋਨ ਸੁਲਤਾਨਪੁਰ ਪ੍ਰਧਾਨ ਮਲਕੀਤ ਸਿੰਘ ਫੱਤੋਵਾਲ ਅਤੇ ਜੋਨ ਬਾਬਾ ਬੀਰ ਸਿੰਘ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੌਨੀ ਨੇ ਕੀਤੀ।ਇਸੇ ਤਰ੍ਹਾਂ ਤਲਵੰਡੀ ਚੌਧਰੀਆਂ, ਉੱਚਾ, ਨਡਾਲਾ, ਵਡਾਲਾ ਫਾਟਕ, ਤਾਸ਼ਪੁਰ ਅਤੇ ਭਾਣੋਲੰਗਾ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਵੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਦੀ ਅਗਵਾਈ ਹੇਠ ਪੁਤਲੇ ਫੂਕ ਕੇ ਰੋਸ ਪ੍ਰਗਟਾਇਆ ਗਿਆ। ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਨੇ ਸਰਕਾਰਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਦਿੱਲੀ ਵਿੱਚ ਵਿਦਿਆਰਥੀਆਂ ਨਾਲ ਹੋਏ ਵਤੀਰੇ, ਬਰਨਾਲਾ ਵਿੱਚ ਸਫਾਈ ਸੇਵਕਾਂ ‘ਤੇ ਲਾਠੀਚਾਰਜ ਅਤੇ ਪਟਿਆਲਾ ਵਿੱਚ ਬਿਜਲੀ ਮੁਲਾਜ਼ਮਾਂ ਖ਼ਿਲਾਫ਼ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰਾਂ ਲੋਕਾਂ ਦੀਆਂ ਜਾਇਜ਼ ਮੰਗਾਂ ਸੁਣਨ ਦੀ ਬਜਾਏ ਸੰਘਰਸ਼ ਕਰ ਰਹੇ ਵਰਗਾਂ ਦੀ ਆਵਾਜ਼ ਦਬਾਉਣ ਦੀ ਨੀਤੀ ਅਪਣਾ ਰਹੀਆਂ ਹਨ।ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਅਤੇ ਜ਼ਿਲ੍ਹਾ ਸਕੱਤਰ ਸ਼ੇਰ ਸਿੰਘ ਮਹੀਂਵਾਲ ਨੇ ਕਿਹਾ ਕਿ ਪੰਜਾਬ ਵਿੱਚ ਸੰਘਰਸ਼ ਕਰ ਰਹੇ ਹਰ ਵਰਗ ਪ੍ਰਤੀ ਸਰਕਾਰ ਦਾ ਰਵੱਈਆ ਦਮਨਕਾਰੀ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਲਾਠੀਚਾਰਜ ਅਤੇ ਪਟਿਆਲਾ ਵਿੱਚ ਬਿਜਲੀ ਮੁਲਾਜ਼ਮਾਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਲੋਕਤੰਤਰਕ ਹੱਕਾਂ ‘ਤੇ ਹਮਲਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ ਵਿੱਚ ਵਿਦਿਆਰਥੀਆਂ, ਖ਼ਾਸ ਕਰਕੇ ਵਿਦਿਆਰਥਣਾਂ ਨਾਲ ਹੋਇਆ ਸਲੂਕ ਨਿੰਦਣਯੋਗ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿੱਚ ਜਵਾਬਦੇਹ ਹੋਣਾ ਚਾਹੀਦਾ ਹੈ।ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰਾਂ ਨੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕਰਨਾ ਜਾਰੀ ਰੱਖਿਆ ਤਾਂ ਸੂਬਾ ਪੱਧਰ ‘ਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਫ਼ੋਟੋ ਕੈਪਸ਼ਨ: ਤਲਵੰਡੀ ਪੁੱਲ ਚੌਂਕ ਅਤੇ ਪਿੰਡ ਭਾਨੋ ਲੰਗਾ ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕਰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਿਲਾ ਪ੍ਰਧਾਨ ਸਰਵਣ ਸਿੰਘ ਬਾਊਪੁਰ,ਮਲਕੀਤ ਸਿੰਘ ਫ਼ੱਤੋਵਾਲ,ਸੁਖਵਿੰਦਰ ਸਿੰਘ ਸੋਨੀ ਅਤੇ ਵੱਡੀ ਗਿਣਤੀ ਵਿੱਚ ਮੌਜੂਦ ਕਿਸਾਨ-ਮਜ਼ਦੂਰ।
  • Related Posts

    ਪੀਐਚਡੀ ਦੀ ਵਿਦਿਆਰਥਣ ਨੇ ਲਾਏ ਪੰਜਾਬ ਕੇਂਦਰੀ ਯੂਨੀਵਰਸਿਟੀ ਘੁੱਦਾ ਦੇ ਹੈੱਡ ਪ੍ਰੋਫੈਸਰ ‘ਤੇ ਮਾਨਸਿਕ ਪਰੇਸ਼ਾਨ ਕਰਨ ਦੇ ਦੋਸ਼ 

    Spread the love

    Spread the love ਬਠਿੰਡਾ 26 ਜੁਲਾਈ(ਸੁਰਿੰਦਰਪਾਲ ਸਿੰਘ):ਪ੍ਰੈੱਸ ਕਲੱਬ ਬਠਿੰਡਾ ਵਿਖੇ ਪੱਤਰਕਾਰਵਾਰਤਾ ਮੌਕੇ ਪੀਐਚਡੀ ਬੋਟਨੀ ਦੀ ਵਿਦਿਆਰਥਣ ਸਾਕਸ਼ੀ ਯਾਦਵ ਨੇ ਆਪਣੇ ਡਿਪਾਰਟਮੈਂਟ ਦੇ ਹੈਡ ਅਤੇ ਸੁਪਰਵਾਈਜ਼ਰ ਡਾਕਟਰ ਵਿਨੇ ਕੁਮਾਰ ‘ਤੇ ਸੰਗੀਨ…

    ਆਈ ਸੀ ਐੱਸ ਸੀ ਚੱਲਕੇਰੇ ਵਿਖੇ ਏ ਆਈ (AI ) ਅਤੇ ਆਈ ਓ ਟੀ ਦੀ ਟ੍ਰੇਨਿੰਗ ਨੇ ਤਕਨੀਕੀ ਗਿਆਨ ਵਿੱਚ ਕੀਤਾ ਵਾਧਾ

    Spread the love

    Spread the love ਜੈਤੋ 26 ਜੁਲਾਈ (ਗੁਰਦੀਪ ਸਿੰਘ ਢਿੱਲੋਂ ):=ਚੱਲਕੇਰੇ, ਕਰਨਾਟਕ: ਆਰਟੀਫ਼ਿਸ਼ਲ ਇੰਟੈਲੀਜੈਂਸ (AI) ਅਤੇ ਇੰਟਰਨੈੱਟ ਆਫ਼ ਥਿੰਗਜ਼ (IoT) ਵਿਸ਼ੇ ਉੱਤੇ ਇੱਕ ਵਿਸਤ੍ਰਿਤ ਟ੍ਰੇਨਿੰਗ ਪ੍ਰੋਗਰਾਮ ਭਾਰਤੀ ਵਿਗਿਆਨ ਸੰਸਥਾਨ (IISc), ਚੱਲਕੇਰੇ…

    Leave a Reply

    Your email address will not be published. Required fields are marked *