ਸ੍ਰੀ ਮੁਕਤਸਰ ਸਾਹਿਬ, 26 ਜੁਲਾਈ ( ਮਨਪ੍ਰੀਤ ਮੋਨੂੰ )=ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ, ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਦੀ ਅਗਵਾਈ ਹੇਠ, 28 ਜੁਲਾਈ, 2026 (ਮੰਗਲਵਾਰ) ਨੂੰ ਸਵੇਰੇ 10.30 ਵਜੇ ਕੰਪਿਊਟਰ ਰਿਸੋਰਸ ਸੈਂਟਰ, ਨੇੜੇ ਮਿਮਿਟ ਕਾਲਜ
ਮਲੋਟ, ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕ ਅਦਾਲਤ ਲਗਾਈ ਜਾਵੇਗੀ।ਇਸ ਲੋਕ ਅਦਾਲਤ ਦਾ ਉਦੇਸ਼ ਮਹਿਲਾਵਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸਿੱਧਾ ਕਮਿਸ਼ਨ ਅਤੇ ਪੁਲਿਸ ਅਧਿਕਾਰੀਆਂ ਦੇ ਸਾਹਮਣੇ ਰੱਖਣ ਲਈ ਇੱਕ ਸਿੱਧਾ ਅਤੇ ਸੁਗਮ ਮੰਚ ਉਪਲਬਧ ਕਰਵਾਉਣਾ ਹੈ। ਇਸ ਦੌਰਾਨ ਲਗਾਏ ਗਏ ਮਾਮਲਿਆਂ ਦਾ ਮੌਕੇ ਤੇ ਨਿਪਟਾਰਾ ਕਰਵਾਉਣ ਲਈ ਉੱਚ ਅਧਿਕਾਰੀ ਮੌਜੂਦ ਰਹਿਣਗੇ।ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਕਰਨਾ ਅਤੇ ਉਹਨਾਂ ਦੀਆਂ ਗੁੰਝਲਦਾਰ ਸਮੱਸਿਆਵਾਂ ਦਾ ਤੁਰੰਤ ਹੱਲ ਕਰਵਾਉਣਾ ਕਮਿਸ਼ਨ ਦੀ ਪ੍ਰਾਥਮਿਕਤਾ ਹੈ। ਇਹ ਖੁੱਲਾ ਦਰਬਾਰ ਪੀੜਤ ਮਹਿਲਾਵਾਂ ਨੂੰ ਇਨਸਾਫ਼ ਦਿਲਵਾਉਣ ਵੱਲ ਇਕ ਮਹੱਤਵਪੂਰਨ ਕਦਮ ਹੋਵੇਗਾ।ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸਮੂਹ ਜਨਤਾ ਨੂੰ ਅਪੀਲ ਕੀਤੀ ਹੈ ਕਿ ਇਸ ਲੋਕ ਅਦਾਲਤ ਵਿੱਚ ਹਿੱਸਾ ਲੈ ਕੇ ਆਪਣੀਆਂ ਸਮੱਸਿਆਵਾਂ ਸਿੱਧਾ ਕਮਿਸ਼ਨ ਅੱਗੇ ਰੱਖਣ ਦਾ ਲਾਭ ਉਠਾਇਆ ਜਾਵੇ।



