ਪਿੰਡ ਜੀਉਵਾਲ ਵਿਖੇ ਗ੍ਰਾਮ ਪੰਚਾਇਤ ਦੇ ਉਪਰਾਲੇ ਸਦਕਾ ਲੋੜਵੰਦ ਪਰਿਵਾਰਾਂ ਨੂੰ ਵੰਡੀਆਂ ਗਈਆਂ ਰਾਸ਼ਨ ਕਿੱਟਾਂ

Spread the love
ਬਲਾਚੌਰ , 27 ਜੁਲਾਈ (ਜਤਿੰਦਰਪਾਲ ਸਿੰਘ ਕਲੇਰ):=ਪਿੰਡ ਜੀਉਵਾਲ ਦੇ ਗ੍ਰਾਮ ਪੰਚਾਇਤ ਘਰ ਵਿਖੇ ਇੱਕ ਵਿਸ਼ੇਸ਼ ਅਤੇ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਇਲਾਕੇ ਦੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਤਕਸੀਮ ਕੀਤੀਆਂ ਗਈਆਂ। ਪਿੰਡ ਦੀ ਗ੍ਰਾਮ ਪੰਚਾਇਤ ਵੱਲੋਂ ਸਮਾਜ ਦੇ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਲੋੜਵੰਦ ਵਰਗ ਦੀ ਸਹਾਇਤਾ ਲਈ ਕੀਤਾ ਗਿਆ ਇਹ ਉਪਰਾਲਾ ਬੇਹੱਦ ਸ਼ਲਾਘਾਯੋਗ ਹੈ, ਜਿਸ ਦੀ ਹਰ ਪਾਸੇ ਭਰਪੂਰ ਪ੍ਰਸ਼ੰਸਾ ਕੀਤੀ ਜਾ ਰਹੀ ਹੈ।ਇਸ ਸਮਾਗਮ ਵਿੱਚ  ਸੀਨੀਅਰ ਆਗੂ ਆਮ ਆਦਮੀ ਪਾਰਟੀ ਅਤੇ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਅਤੇ ਸਰਪੰਚ ਬਲਵੀਰ ਸਿੰਘ ਭੰਗੂ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਆਗੂਆਂ ਨੇ ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਜਿਹੇ ਸਮਾਜ ਸੇਵਾ ਦੇ ਕਾਰਜ ਨਾ ਸਿਰਫ਼ ਲੋੜਵੰਦਾਂ ਨੂੰ ਆਰਥਿਕ ਰਾਹਤ ਪਹੁੰਚਾਉਂਦੇ ਹਨ, ਸਗੋਂ ਸਮਾਜ ਵਿੱਚ ਆਪਸੀ ਭਾਈਚਾਰੇ, ਸਹਿਯੋਗ ਅਤੇ ਮਨੁੱਖਤਾ ਦੀ ਭਾਵਨਾ ਨੂੰ ਵੀ ਹੋਰ ਮਜ਼ਬੂਤ ਕਰਦੇ ਹਨ।ਸਮਾਗਮ ਦੇ ਅੰਤ ਵਿੱਚ ਹਾਜ਼ਰ ਮੋਹਤਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਸਮੂਹ ਗ੍ਰਾਮ ਪੰਚਾਇਤ ਨੂੰ ਇਸ ਨੇਕ ਅਤੇ ਮਾਨਵਤਾਵਾਦੀ ਉਪਰਾਲੇ ਲਈ ਦਿਲੋਂ ਵਧਾਈ ਦਿੱਤੀ ਗਈ ਅਤੇ ਭਵਿੱਖ ਵਿੱਚ ਵੀ ਅਜਿਹੇ ਲੋਕ ਭਲਾਈ ਦੇ ਕਾਰਜ ਜਾਰੀ ਰੱਖਣ ਦੀ ਕਾਮਨਾ ਕੀਤੀ ਗਈ।
  • Related Posts

    ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ

    Spread the love

    Spread the loveਫਰੀਦਕੋਟ, 17 ਸਤੰਬਰ (ਮਨਜੀਤ ਸਿੰਘ ਢੱਲਾ)- “ਲੋਕਾਂ ਦੀ ਸੇਵਾ, ਲੋਕਾਂ ਦਾ ਵਿਸ਼ਵਾਸ-ਮਿਸ਼ਨ 2027” ਦੇ ਸੰਕਲਪ ਤਹਿਤ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ…

    21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰ

    Spread the love

    Spread the love ਮਾਛੀਵਾੜਾ ਸਾਹਿਬ, 17 ਸਤੰਬਰ (ਸੁੱਚਾ ਬੰਗੜ) – ਸਥਾਨਕ ਪਿੰਡ ਸ਼ੇਰਪੁਰ ਬੇਟ ਦੇ ਇੱਕ 21 ਸਾਲਾ ਗਰੀਬ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ…

    Leave a Reply

    Your email address will not be published. Required fields are marked *