*ਵਾਰਡ ਨੰਬਰ 6 ਵਿਖੇ ਨਗਰ ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਅਤੇ ਕੌਂਸਲਰ ਡਾ. ਅਸ਼ਵਨੀ ਸ਼ਰਮਾ ਦਾ ਕੀਤਾ ਵਿਸ਼ੇਸ਼ ਸਨਮਾਨ*

Spread the love
**ਕੁਰਾਲੀ 27 ਜੁਲਾਈ  (ਜਗਦੇਵ ਸਿੰਘ ):=ਸਥਾਨਕ ਸ਼ਹਿਰ ਦੇ ਵਾਰਡ ਨੰਬਰ 6 ਵਿਖੇ ਨਵ-ਨਿਯੁਕਤ ਨਗਰ ਕੌਂਸਲ ਦੇ ਆਪ ਪਾਰਟੀ ਦੇ ਪ੍ਰਧਾਨ ਬਹਾਦਰ ਸਿੰਘ ਓਕੇ ਅਤੇ ਕੌਂਸਲਰ ਡਾਕਟਰ ਅਸ਼ਵਨੀ ਸ਼ਰਮਾ ਦੇ ਮਾਣ ਵਿੱਚ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਵਾਰਡ ਨਿਵਾਸੀਆਂ ਵੱਲੋਂ ਉਤਸ਼ਾਹ ਨਾਲ ਕਰਵਾਇਆ ਗਿਆ ਇਹ ਪ੍ਰੋਗਰਾਮ ਸਮਾਜ ਸੇਵੀ ਆਗੂ ਨਰਿੰਦਰ ਸ਼ਰਮਾ ਦੀ ਯੋਗ ਅਗਵਾਈ ਹੇਠ ਅਤੇ ਸੁਮਿਤ ਸਾਮਰਾ ਤੇ ਸੰਜੇ ਪ੍ਰਾਸ਼ਰ ਦੀ ਦੇਖ-ਰੇਖ ਹੇਠ ਸੰਪੰਨ ਹੋਇਆ। ਇਸ ਮੌਕੇ ਇਕੱਤਰ ਹੋਏ ਵਾਰਡ ਵਾਸੀਆਂ ਨੇ ਦੋਵਾਂ ਸ਼ਖ਼ਸੀਅਤਾਂ ਦਾ ਗਰਮਜੋਸ਼ੀ ਨਾਲ ਭਰਵਾਂ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸ਼ਾਨਦਾਰ ਸਨਮਾਨ ਚਿੰਨ੍ਹ ਭੇਟ ਕਰਕੇ ਮੁਬਾਰਕਬਾਦ ਦਿੱਤੀ।ਸਮਾਗਮ ਦੌਰਾਨ ਵਾਰਡ ਵਾਸੀਆਂ ਦਾ ਧੰਨਵਾਦ ਕਰਦਿਆਂ ਨਗਰ ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਨੇ ਕਿਹਾ ਕਿ ਉਹ ਸਮਾਜ ਸੇਵੀ ਆਗੂ ਨਰਿੰਦਰ ਸ਼ਰਮਾ ਦੀ ਸਮੁੱਚੀ ਟੀਮ ਅਤੇ ਇਲਾਕਾ ਨਿਵਾਸੀਆਂ ਦੇ ਇਸ ਪ੍ਰੇਮ ਅਤੇ ਸਤਿਕਾਰ ਲਈ ਤਹਿ ਦਿਲੋਂ ਰਿਣੀ ਹਨ। ਸ਼ਹਿਰ ਦੇ ਵਿਕਾਸ ਦਾ ਰੋਡਮੈਪ ਸਾਂਝਾ ਕਰਦਿਆਂ ਪ੍ਰਧਾਨ ਨੇ ਆਖਿਆ ਕਿ ਕੁਰਾਲੀ ਸ਼ਹਿਰ ਅਤੇ ਵਾਰਡ ਦੇ ਸਰਬਪੱਖੀ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ। ਸ਼ਹਿਰ ਨੂੰ ਸਾਫ਼-ਸੁਥਰਾ, ਹਰਾ-ਭਰਾ, ਸੁੰਦਰ ਅਤੇ ਹਰ ਪੱਖੋਂ ਆਧੁਨਿਕ ਸੁਵਿਧਾਵਾਂ ਨਾਲ ਲੈਸ ਬਣਾਉਣਾ ਹੀ ਉਨ੍ਹਾਂ ਦੀ ਨਗਰ ਕੌਂਸਲ ਟੀਮ ਦੀ ਮੁੱਖ ਪ੍ਰਾਥਮਿਕਤਾ ਹੈ।ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਰਹਿਣ ਵਾਲੇ ਹਰ ਨਾਗਰਿਕ ਨੂੰ ਬੁਨਿਆਦੀ ਅਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਆਮ ਲੋਕਾਂ ਤੱਕ ਬਿਨਾਂ ਕਿਸੇ ਖੱਜਲ-ਖੁਆਰੀ ਦੇ ਮੁਢਲੀਆਂ ਸਹੂਲਤਾਂ ਪਹੁੰਚਾਉਣਾ ਹੀ ਸਰਕਾਰ ਅਤੇ ਪ੍ਰਸ਼ਾਸਨ ਦਾ ਮੁੱਖ ਮਨੋਰਥ ਹੈ। ਇਸੇ ਦਿਸ਼ਾ ਵਿੱਚ ਕੰਮ ਕਰਦਿਆਂ ਨਗਰ ਕੌਂਸਲ ਵੱਲੋਂ ਵੀ ਬਿਨਾਂ ਕਿਸੇ ਪੱਖਪਾਤ ਜਾਂ ਭੇਦਭਾਵ ਦੇ ਸ਼ਹਿਰ ਦੇ ਹਰ ਵਾਰਡ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾਵੇਗਾ।ਇਸ ਸਨਮਾਨ ਸਮਾਰੋਹ ਦੌਰਾਨ ਇਲਾਕੇ ਦੀਆਂ ਕਈ ਗਣਮਾਨਯ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਕੇ ਪ੍ਰੋਗਰਾਮ ਦੀ ਰੌਣਕ ਵਧਾਈ। ਇਸ ਸਮੇਂ ਨਰਿੰਦਰ ਕੁਮਾਰ ਡੈਨੀ, ਸੁਮਿਤ ਸਾਮਰਾ, ਨਰਿੰਦਰ ਸ਼ਰਮਾ, ਚਮਨ ਲਾਲ, ਨਰਿੰਦਰ ਕੁਮਾਰ, ਵਿਨੋਦ ਕੁਮਾਰ, ਗੁਰਮੇਲ ਸਿੰਘ, ਸੰਜੇ ਪ੍ਰਾਸ਼ਰ, ਅਤੇ ਅਮਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਅਤੇ ਸਥਾਨਕ ਵਾਰਡ ਨਿਵਾਸੀ ਹਾਜ਼ਰ ਸਨ।
  • Related Posts

    ਅੰਮ੍ਰਿਤਸਰ ਵਿੱਚ ਜਨਗਣਨਾ-2027 ਦੇ ਫੇਜ਼-II ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ

    Spread the love

    Spread the love ਅੰਮ੍ਰਿਤਸਰ, 16 ਸਤੰਬਰ (ਮਨਜੀਤ ਸਿੰਘ ਸ਼ੇਰਗਿੱਲ)= ਜਨਗਣਨਾ-2027 ਦੇ ਫੇਜ਼-II (ਆਬਾਦੀ ਦੀ ਗਿਣਤੀ) ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ 15 ਤੋਂ 16 ਸਤੰਬਰ 2026 ਤੱਕ ਜ਼ਿਲ੍ਹਾ ਪ੍ਰੀਸ਼ਦ ਹਾਲ, ਅੰਮ੍ਰਿਤਸਰ…

    ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ।   

    Spread the love

    Spread the love ਤਪਾ ਮੰਡੀ 16 ਸਤੰਬਰ (ਗੋਲਡੀ  ਵਿਆਸ) ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ…

    Leave a Reply

    Your email address will not be published. Required fields are marked *