ਬ੍ਰਿਗੇਡੀਅਰ ਰਾਜ ਕੁਮਾਰ ਨੇ ਪਿੰਡ ਸੋਭੂਵਾਲ ਵਿਖੇ ‘ਏਰੀਆ ਯੂਥ ਅਲਾਇੰਸ’ ਵਲੋਂ ਕਰਵਾਈ ਸ਼ਾਨਦਾਰ ਐਥਲੇਟਿਕ ਮੀਟ ਵਿੱਚ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ

Spread the love
ਬਲਾਚੌਰ , 27 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ):=ਨੌਜਵਾਨਾਂ ਨੂੰ ਪੜ੍ਹਾਈ ਅਤੇ ਖੇਡਾਂ ਨਾਲ ਜੋੜਨ ਲਈ ਸਰਗਰਮ ਸੰਸਥਾ “ਏਰੀਆ ਯੂਥ ਅਲਾਇੰਸ” ਵੱਲੋਂ ਪਿੰਡ ਸੋਭੂਵਾਲ ਵਿਖੇ ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ ਲਈ ਇੱਕ ਵਿਸ਼ਾਲ ਅਤੇ ਸ਼ਾਨਦਾਰ ਐਥਲੇਟਿਕ ਮੀਟ ਦਾ ਆਯੋਜਨ ਕੀਤਾ ਗਿਆ। ਇਸ ਪ੍ਰਭਾਵਸ਼ਾਲੀ ਸਮਾਗਮ ਵਿੱਚ ਆਪ ਦੇ ਸੀਨੀਅਰ ਆਗੂ ਅਤੇ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਵਿਸ਼ੇਸ਼ ਤੌਰ ‘ਤੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਆਪਣੇ ਕਰ ਕਮਲਾਂ ਨਾਲ ਦੌੜਾਂ ਸ਼ੁਰੂ ਕਰਵਾਈਆਂ ਅਤੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕਰਦਿਆਂ ਉਨ੍ਹਾਂ ਦੀ ਹੌਸਲਾਅਫਜ਼ਾਈ ਕੀਤੀ।ਇ ਇਸ ਐਥਲੇਟਿਕ ਮੀਟ ਵਿੱਚ ਬਲਾਚੌਰ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਲਗਭਗ 500 ਦੇ ਕਰੀਬ ਨੌਜਵਾਨ ਖਿਡਾਰੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।ਇਸ ਮੌਕੇ ਹਾਜ਼ਰ ਨੌਜਵਾਨਾਂ ਅਤੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਬ੍ਰਿਗੇਡੀਅਰ ਰਾਜ ਕੁਮਾਰ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀ ਘਾਤਕ ਲਾਹਣਤ ਤੋਂ ਦੂਰ ਰਹਿਣ ਦਾ ਜ਼ੋਰਦਾਰ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਖੇਡਾਂ ਨਾ ਸਿਰਫ਼ ਸਾਡੀ ਸਿਹਤ ਨੂੰ ਦਰੁਸਤ ਰੱਖਦੀਆਂ ਹਨ, ਸਗੋਂ ਸਾਡੇ ਅੰਦਰ ਅਨੁਸ਼ਾਸਨ, ਭਾਈਚਾਰਕ ਸਾਂਝ ਅਤੇ ਅੱਗੇ ਵਧਣ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪਣੀ ਅਥਾਹ ਊਰਜਾ ਨੂੰ ਨਸ਼ਿਆਂ ਵਿੱਚ ਬਰਬਾਦ ਕਰਨ ਦੀ ਬਜਾਏ ਵੱਧ ਤੋਂ ਵੱਧ ਖੇਡਾਂ ਅਤੇ ਪੜ੍ਹਾਈ ਵੱਲ ਧਿਆਨ ਦੇਣ, ਤਾਂ ਜੋ ਉਹ ਇੱਕ ਸਿਹਤਮੰਦ ਸਮਾਗਮ ਦੀ ਸਿਰਜਣਾ ਕਰਦਿਆਂ ਆਪਣੇ ਮਾਪਿਆਂ, ਸਮਾਜ ਅਤੇ ਦੇਸ਼ ਦਾ ਨਾਂ ਰੌਸ਼ਨ ਕਰ ਸਕਣ।
  • Related Posts

    ਕਾਠਗੜ੍ਹ ਮੋੜ ਤੋਂ ਬੱਲੋਂਵਾਲ ਸੌਂਖੜੀ ਤੱਕ 8 ਕਰੋੜ 90 ਲੱਖ ਦੀ ਲਾਗਤ ਨਾਲ ਬਣਨ ਵਾਲੀ 12 ਕਿਲੋਮੀਟਰ ਸੜਕ ਤੇ ਪੁਲਾਂ ਦੇ ਨਿਰਮਾਣ ਕਾਰਜ ਹੋਏ ਸ਼ੁਰੂ

    Spread the love

    Spread the loveਬਲਾਚੌਰ, 27 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):=ਕਾਠਗੜ੍ਹ ਮੋੜ ਤੋਂ ਲੈ ਕੇ ਬੱਲੋਂਵਾਲ ਸੌਂਖੜੀ ਕਾਲਜ ਤੇ ਯੂਨੀਵਰਸਿਟੀ ਤੱਕ ਜਾਣ ਵਾਲੀ 18 ਫੁੱਟ ਚੌੜੀ ਅਤੇ 12 ਕਿਲੋਮੀਟਰ ਲੰਬੀ ਅਹਿਮ ਸੜਕ…

    ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਵਿਖੇ ਟੇਕਿਆ ਮੱਥਾ ਵਾਲਮੀਕਿ ਭਾਈਚਾਰੇ ਨਾਲ ਮੀਟਿੰਗ ਕਰਕੇ ਸੁਣੀਆਂ ਮੁਸ਼ਕਲਾਂ, ਪਹਿਲ ਦੇ ਆਧਾਰ ‘ਤੇ ਹੱਲ ਦਾ ਦਿੱਤਾ ਭਰੋਸਾ

    Spread the love

    Spread the love ਅੰਮ੍ਰਿਤਸਰ, 27 ਜੁਲਾਈ (   ਮਨਜੀਤ ਸਿੰਘ ਸ਼ੇਰਗਿੱਲ )=ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.), ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਅੱਜ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਸ਼ਹਿਰ ਦੇ…

    Leave a Reply

    Your email address will not be published. Required fields are marked *