ਸ਼੍ਰੀ ਮੁਕਤਸਰ ਸਾਹਿਬ, 27 ਜੁਲਾਈ (ਮਨਜੀਤ ਸਿੱਧੂ):- ਬਾਵਾ ਨਿਹਾਲ ਸਿੰਘ ਬੀ.ਐੱਡ. ਕਾਲਜ, ਸ਼੍ਰੀ ਮੁਕਤਸਰ ਸਾਹਿਬ ਵਿੱਚ ਬੀ.ਐੱਡ. ਅਤੇ ਡੀ.ਐੱਲ.ਐੱਡ. ਦੇ ਵਿਦਿਆਰਥੀਆਂ ਵੱਲੋਂ ਗਿੱਧਾ, ਗੀਤ ਅਤੇ ਮਾਡਲਿੰਗ ਦਾ ਰੰਗਾਰੰਗ ਪ੍ਰੋਗ੍ਰਾਮ ਪੇਸ਼ ਕੀਤਾ ਗਿਆ। ਬੀ.ਐੱਡ. ਦੀ ਵਿਦਿਆਰਥਣ ਸਿਮਰਜੀਤ ਕੌਰ ਨੇ ਮੰਚ ਸੰਚਾਲਨ ਕੀਤਾ। ਇਸ ਦੌਰਾਨ ਬੀ.ਐੱਡ. ਅਤੇ ਡੀ.ਐੱਲ.ਐੱਡ. ਦੇ ਵਿਦਿਆਰਥੀਆਂ ਵਿਚਕਾਰ ਪੀਂਘ ਸਜਾਉਣ ਦਾ ਮੁਕਾਬਲਾ ਕਰਵਾਇਆ ਗਿਆ। ਵਿਦਿਆਰਥੀਆਂ ਦੀਆਂ ਸੱਭਿਆਚਾਰਕ ਗਤੀਵਿਧੀਆਂ ਅਤੇ ਪੰਜਾਬੀ ਪਹਿਰਾਵੇ ਦੇ ਆਧਾਰ ਤੇ ਮਿਸ ਤੀਜ ਦਾ ਖਿਤਾਬ ਕਾਲਜ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੂੰ ਦਿੱਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਕਵਿਤਾ (ਬੀ.ਐੱਡ.) ਵੱਲੋਂ ਤੀਜ ਦੇ ਤਿਉਹਾਰ ਦੀ ਮਹੱਤਤਾ ਨੂੰ ਦੱਸਿਆ ਗਿਆ। ਇਸ ਦੌਰਾਨ ਕਾਲਜ ਦੇ ਜਨਰਲ ਸੈਕਰੇਟਰੀ ਸਰਵਪਾਲ ਸਿੰਘ ਬਾਵਾ ਅਤੇ ਸੁਖਪਾਲ ਸਿੰਘ ਬਾਵਾ ਵੱਲੋਂ ਵਿਦਿਆਰਥੀਆਂ ਨੂੰ ਤੀਜ ਦੇ ਤਿਉਹਾਰ ਦੀ ਵਧਾਈ ਦਿੱਤੀ। ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਇਸ ਤਿਉਹਾਰ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਕਾਲਜ ਦੇ ਮੈਨਜਮੈਂਟ ਮੈਂਬਰ ਅਮਨਦੀਪ ਸਿੰਘ ਬਿੰਨੀ, ਜਸਪਾਲ ਸਿੰਘ, ਹਰਚਰਨ ਸਿੰਘ ਅਤੇ ਸਮੂਹ ਸਟਾਫ਼ ਮੈਂਬਰ ਮੌਜੂਦ ਸਨ।



