ਬਾਦਲ ਸਰਕਾਰ ਸਮੇਂ ਮਿਲਦੇ ਸਨ ਗ੍ਰਾਂਟਾਂ ਦੇ ਗੱਫੇ, ਹੁਣ ਮਾਨ ਸਰਕਾਰ ਲੋਕਾਂ ਨੂੰ ਮਾਰ ਰਹੀ ਲਾਠੀਆਂ ਤੇ ਧੱਕੇ : ਰਣਜੀਤ ਸਿੰਘ ਖੁਰਾਣਾ – ਕਿਹਾ – ਸਫਾਈ ਸੇਵਕਾਂ, ਅਧਿਆਪਕਾਂ ਅਤੇ ਮਨਰੇਗਾ ਕਾਮਿਆਂ ਤੇ ਲਾਠੀਚਾਰਜ ਲੋਕਤੰਤਰ ਦਾ ਘਾਣ

Spread the love
ਫਗਵਾੜਾ 27 ਜੁਲਾਈ (  ਪ੍ਰੀਤ ਕੌਰ ਪ੍ਰੀਤੀ       ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਧਾਨ ਸਭਾ ਹਲਕਾ ਫਗਵਾੜਾ (ਸ਼ਹਿਰੀ) ਦੇ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ (ਸੂਬਾ ਕੋਰ ਕਮੇਟੀ ਮੈਂਬਰ ਇੰਡਸਟਰੀ ਅਤੇ ਵਪਾਰ ਵਿੰਗ ਪੰਜਾਬ) ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਪੰਜਾਬ ਦੇ ਲੋਕਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਗੱਫੇ ਮਿਲਦੇ ਸਨ, ਜਦਕਿ ਅੱਜ ਭਗਵੰਤ ਮਾਨ ਸਰਕਾਰ ਦੇ ਰਾਜ ਵਿੱਚ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਲੋਕਾਂ ਨੂੰ ਲਾਠੀਆਂ ਅਤੇ ਧੱਕੇ ਮਿਲ ਰਹੇ ਹਨ। ਸ. ਖੁਰਾਣਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਅਧਿਆਪਕਾਂ ’ਤੇ ਲਾਠੀਚਾਰਜ ਕੀਤਾ ਗਿਆ, ਮਨਰੇਗਾ ਕਾਮਿਆਂ ਨਾਲ ਧੱਕੇਸ਼ਾਹੀ ਕੀਤੀ ਗਈ ਅਤੇ ਹੁਣ ਬਰਨਾਲਾ ਵਿੱਚ ਸਫਾਈ ਸੇਵਕਾਂ ’ਤੇ ਜਿਸ ਤਰ੍ਹਾਂ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਗਿਆ ਹੈ, ਉਹ ਬਹੁਤ ਹੀ ਨਿੰਦਣਯੋਗ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਆਪਣੀਆਂ ਜਾਇਜ਼ ਮੰਗਾਂ ਸ਼ਾਂਤਮਈ ਢੰਗ ਨਾਲ ਸਰਕਾਰ ਅੱਗੇ ਰੱਖਣ ਦਾ ਸੰਵਿਧਾਨਕ ਅਧਿਕਾਰ ਹੈ, ਪਰ ਮੌਜੂਦਾ ਸਰਕਾਰ ਹਰ ਆਵਾਜ਼ ਨੂੰ ਦਬਾਉਣ ਲਈ ਪੁਲਿਸ ਦਾ ਸਹਾਰਾ ਲੈ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਕਿਸਾਨ, ਮੁਲਾਜ਼ਮ, ਮਜ਼ਦੂਰ, ਨੌਜਵਾਨ, ਵਪਾਰੀ ਅਤੇ ਆਮ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਖੁਰਾਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹਰ ਵਰਗ ਦੀ ਆਵਾਜ਼ ਬਣ ਕੇ ਖੜ੍ਹਾ ਰਿਹਾ ਹੈ ਅਤੇ ਅੱਗੇ ਵੀ ਲੋਕਾਂ ਦੇ ਹੱਕਾਂ ਲਈ ਸੰਘਰਸ਼ ਕਰਦਾ ਰਹੇਗਾ। ਅਗਲੀਆਂ ਵਿਧਾਨਸਭਾ ਚੋਣਾਂ ਤੋਂ ਬਾਅਦ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦਿਆਂ ਹੀ ਕਿਸਾਨਾਂ, ਮੁਲਾਜ਼ਮਾਂ, ਮਜ਼ਦੂਰਾਂ, ਵਪਾਰੀਆਂ, ਉਦਯੋਗਪਤੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲੋਕ-ਪੱਖੀ ਨੀਤੀਆਂ ਨੂੰ ਪਹਿਲ ਦੇ ਆਧਾਰ ’ਤੇ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਵਰਗ ਦੀਆਂ ਜਾਇਜ਼ ਮੰਗਾਂ ਨੂੰ ਤਰਜੀਹ ਦੇ ਕੇ ਹੱਲ ਕੀਤਾ ਜਾਵੇਗਾ ਅਤੇ ਪੰਜਾਬ ਨੂੰ ਮੁੜ ਵਿਕਾਸ ਅਤੇ ਖੁਸ਼ਹਾਲੀ ਦੀ ਰਾਹ ’ਤੇ ਲਿਆਂਦਾ ਜਾਵੇਗਾ। ਉਹਨਾਂ ਨੇ ਹਲਕੇ ਦੇ ਸਮੂਹ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਹੱਥ ਮਜਬੂਤ ਕਰਨ ਤਾਂ ਜੋ 2027 ‘ਚ ਮੁੜ ਤੋਂ ਲੋਕਾਂ ਦੀ ਹਰਮਨ ਪਿਆਰੀ ਸ਼੍ਰੋਮਣੀ ਅਕਲੀ ਦਲ (ਬ) ਦੀ ਸਰਕਾਰ ਕਾਇਮ ਕੀਤੀ ਜਾ ਸਕੇ।
ਤਸਵੀਰ : ਸ. ਰਣਜੀਤ ਸਿੰਘ ਖੁਰਾਣਾ, ਇੰਚਾਰਜ ਵਿਧਾਨ ਸਭਾ ਹਲਕਾ ਫਗਵਾੜਾ (ਸ਼ਹਿਰੀ)।
  • Related Posts

    ਕਾਠਗੜ੍ਹ ਮੋੜ ਤੋਂ ਬੱਲੋਂਵਾਲ ਸੌਂਖੜੀ ਤੱਕ 8 ਕਰੋੜ 90 ਲੱਖ ਦੀ ਲਾਗਤ ਨਾਲ ਬਣਨ ਵਾਲੀ 12 ਕਿਲੋਮੀਟਰ ਸੜਕ ਤੇ ਪੁਲਾਂ ਦੇ ਨਿਰਮਾਣ ਕਾਰਜ ਹੋਏ ਸ਼ੁਰੂ

    Spread the love

    Spread the loveਬਲਾਚੌਰ, 27 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):=ਕਾਠਗੜ੍ਹ ਮੋੜ ਤੋਂ ਲੈ ਕੇ ਬੱਲੋਂਵਾਲ ਸੌਂਖੜੀ ਕਾਲਜ ਤੇ ਯੂਨੀਵਰਸਿਟੀ ਤੱਕ ਜਾਣ ਵਾਲੀ 18 ਫੁੱਟ ਚੌੜੀ ਅਤੇ 12 ਕਿਲੋਮੀਟਰ ਲੰਬੀ ਅਹਿਮ ਸੜਕ…

    ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਵਿਖੇ ਟੇਕਿਆ ਮੱਥਾ ਵਾਲਮੀਕਿ ਭਾਈਚਾਰੇ ਨਾਲ ਮੀਟਿੰਗ ਕਰਕੇ ਸੁਣੀਆਂ ਮੁਸ਼ਕਲਾਂ, ਪਹਿਲ ਦੇ ਆਧਾਰ ‘ਤੇ ਹੱਲ ਦਾ ਦਿੱਤਾ ਭਰੋਸਾ

    Spread the love

    Spread the love ਅੰਮ੍ਰਿਤਸਰ, 27 ਜੁਲਾਈ (   ਮਨਜੀਤ ਸਿੰਘ ਸ਼ੇਰਗਿੱਲ )=ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.), ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਅੱਜ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਸ਼ਹਿਰ ਦੇ…

    Leave a Reply

    Your email address will not be published. Required fields are marked *