ਵੱਖ-ਵੱਖ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Spread the love

 ਬਠਿੰਡਾ, 18 ਦਸੰਬਰ ( ਸੁਰਿੰਦਰਪਾਲ ਸਿੰਘ ) : ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਮਲਾ ਨਹਿਰੂ ਨਗਰ ਬਠਿੰਡਾ ਵਿਖੇ ਦੇ ਪ੍ਰਧਾਨ  ਅਮਨਪਾਲ ਸਿੰਘ ਸੇਖੋਂ,ਜੋਗਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਸਿਵਲ ਸਟੇਸ਼ਨ ਬਠਿੰਡਾ ਅਤੇ ਸਮੂਹ ਪ੍ਰਬੰਧਕ ਕਮੇਟੀ ਨੇ ਸ਼ਿਰਕਤ ਕੀਤੀ ਤੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ, ਜਿਨ੍ਹਾਂ ਨੇ ਵੱਖ -ਵੱਖ ਖੇਡਾਂ ਵਿੱਚ ਵੱਖ -ਵੱਖ ਸਮੇਂ ਚੰਗੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਸਨ,ਇਨਾਮ ਵਜੋਂ ਟੈ੍ਕ-ਸੂਟ ਅਤੇ ਸਪੋਰਟਸ -ਕਿੱਟ ਦੇ ਉਨ੍ਹਾਂ ਦੀ ਹੋਂਸਲਾ ਅਫਜ਼ਾਈ ਕੀਤੀ।ਇਹ ਵਿਦਿਆਰਥੀ ਸਟੇਟ ਪੱਧਰ ਅਤੇ ਨੈਸ਼ਨਲ ਪੱਧਰ ਤੇ ਵੱਖ -ਵੱਖ ਸਥਾਨਾਂ ਤੇ ਕਾਮਯਾਬੀ ਪ੍ਰਾਪਤ ਕਰ ਚੁੱਕੇ ਹਨ ਅਤੇ ਸਕੂਲ ਦੇ ਦੋ ਵਿਦਿਆਰਥੀ ਜੈਸਿਕਦੀਪ ਕੌਰ ਅਤੇ ਸੁਖਮੀਤ ਕੌਰ ਇੰਟਰਨੈਸ਼ਨਲ ਪੱਧਰ ਦੇ ਕੈਂਪਾਂ ਵਿੱਚ ਹਿਸਾ ਲੈ ਰਹੇ ਹਨ ਅਤੇ ਇਸ ਸਮੇਂ ਸਕੂਲ ਦੇ ਸਾਰੇ ਸਰੀਰਕ ਸਿੱਖਿਆ ਦੇ ਅਧਿਆਪਕਾਂ ਨੂ ਵੀ ਸਨਮਾਨਿਤ ਕੀਤਾ ਗਿਆ। ਸਕੂਲ ਦੇ ਸੈਕਟਰੀ ਸ.ਗੁਰਦੇਵ ਸਿੰਘ ਸਮਾਘ ਨੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਤੇ ਖੇਡਾਰਿਆ ਦੀ ਇਸ ਕਾਮਯਾਬੀ ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਸਕੂਲ ਦੇ ਪ੍ਰਿੰਸੀਪਲ ਮੈਡਮ ਜਸਦੀਪ ਕੌਰ ਮਾਨ ਨੇ ਆਏ ਹੋਏ ਸਾਰੇ  ਪ੍ਰਬੰਧਕ ਸਹਿਬਾਨਾਂ ਨੂੰ ਜੀ ਆਇਆਂ ਕਿਹਾ ਤੇ ਉਨ੍ਹਾਂ ਵੱਲੋਂ ਖਿਡਾਰੀਆਂ ਦੀ ਕੀਤੀ ਇਸ ਹੋਂਸਲਾ ਅਫਜ਼ਾਈ ਲਈ ਧੰਨਵਾਦ ਕੀਤਾ।

  • Related Posts

    *ਵਾਲੀਬਾਲ ਮੁਕਾਬਲੇ: ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕੀਤੀ ਖਿਡਾਰੀਆਂ ਦੀ ਹੌਸਲਾ ਅਫਜ਼ਾਈ* *ਰੂੜੇਕੇ ਕਲਾਂ ਅਤੇ ਬਡਬਰ ਟੀਮਾਂ ਨੇ ਵੱਖ ਵੱਖ ਸ਼੍ਰੇਣੀਆਂ ਵਿਚ ਬਾਜ਼ੀ ਮਾਰੀ*

    Spread the love

    Spread the loveਤਪਾ ਮੰਡੀ, 14 ਸਤੰਬਰ( ਗੋਲਡੀ ਵਿਆਸ)=ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 4 ਦੇ ਬਲਾਕ ਬਰਨਾਲਾ ਦੇ ਮੁਕਾਬਲਿਆਂ ਦੇ ਅੱਜ ਪਹਿਲੇ ਦਿਨ ਵਾਲੀਬਾਲ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੂੜੇਕੇ…

    ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬੰਗਾ ਬਲਾਕ ਵਿੱਚ ਖੇਡਾਂ ਦਾ ਸ਼ਾਨਦਾਰ ਆਗਾਜ਼

    Spread the love

    Spread the loveਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, 14 ਸਤੰਬਰ(ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕਰਨ ਲਈ ਕਰਵਾਈਆਂ ਜਾ…

    Leave a Reply

    Your email address will not be published. Required fields are marked *