11ਵੇਂ ਵਿਸ਼ਾਲ ਭਗਵਤੀ ਜਾਗਰਣ ਵਿੱਚ ਵਿਧਾਇਕ ਦਿਨੇਸ਼ ਚੱਢਾ ਹੋਏ ਨਤਮਸਤਕ, ਮਾਂ ਕਾਲਕਾ ਦਾ ਲਿਆ ਆਸ਼ੀਰਵਾਦ

Spread the love
ਰੂਪਨਗਰ: ਦਲਜੀਤ ਚਨੌਲੀ   ਮਾਂ ਕਾਲਕਾ ਜਾਗਰਣ ਮੰਡਲ ਵੱਲੋਂ ਮੀਰਾ ਬਾਈ ਚੌਂਕ (ਰੋਪੜ) ਵਿਖੇ ਕਰਵਾਏ ਗਏ 11ਵੇਂ ਵਿਸ਼ਾਲ ਭਗਵਤੀ ਜਾਗਰਣ ਵਿੱਚ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਮਾਂ ਕਾਲਕਾ ਦੇ ਦਰਬਾਰ ਵਿੱਚ ਨਤਮਸਤਕ ਹੋ ਕੇ ਇਲਾਕੇ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪ੍ਰਧਾਨ ਚੇਤਨ ਕਾਲੀਆ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਚੇਅਰਮੈਨ ਭਗ ਸਿੰਘ ਮਦਾਨ, ਸੰਦੀਪ ਜੋਸ਼ੀ ਅਤੇ ਵਿੱਕੀ ਧਵਨ ਵੀ ਮਾਂ ਦੇ ਚਰਨਾਂ ਵਿੱਚ ਨਤਮਸਤਕ ਹੋਏ। ਸਮਾਗਮ ਦੌਰਾਨ ਭਗਤਾਂ ਨੇ ਭਜਨਾਂ ਅਤੇ ਮਾਤਾ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਭਗਤੀ ਰਸ ਦਾ ਆਨੰਦ ਮਾਣਿਆ।ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਧਾਰਮਿਕ ਸਮਾਗਮ ਸਾਡੀ ਸੱਭਿਆਚਾਰਕ ਅਤੇ ਆਧਿਆਤਮਿਕ ਵਿਰਾਸਤ ਦੇ ਪ੍ਰਤੀਕ ਹਨ। ਅਜਿਹੇ ਪਵਿੱਤਰ ਆਯੋਜਨ ਸਮਾਜ ਵਿੱਚ ਆਪਸੀ ਭਾਈਚਾਰਾ, ਪਿਆਰ, ਸੇਵਾ ਭਾਵ ਅਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਮਾਂ ਕਾਲਕਾ ਦੀ ਅਸੀਮ ਕਿਰਪਾ ਸਦਕਾ ਹਰ ਪਰਿਵਾਰ ਵਿੱਚ ਸੁੱਖ-ਸ਼ਾਂਤੀ, ਤੰਦਰੁਸਤੀ ਅਤੇ ਖੁਸ਼ਹਾਲੀ ਬਣੀ ਰਹੇ ਅਤੇ ਪੰਜਾਬ ਸਦਾ ਤਰੱਕੀ ਦੇ ਰਾਹ ‘ਤੇ ਅੱਗੇ ਵਧੇ। ਉਨ੍ਹਾਂ ਨੇ ਸਮੂਹ ਸੰਗਤ ਨੂੰ ਧਾਰਮਿਕ ਮਰਿਆਦਾਵਾਂ ਨਾਲ ਜੁੜੇ ਰਹਿਣ ਅਤੇ ਮਨੁੱਖਤਾ ਦੀ ਸੇਵਾ ਨੂੰ ਜੀਵਨ ਦਾ ਮੂਲ ਮੰਤਰ ਬਣਾਉਣ ਦੀ ਅਪੀਲ ਵੀ ਕੀਤੀ।ਇਸ ਦੌਰਾਨ ਸ਼੍ਰੀ ਮਾਂ ਕਾਲਕਾ ਜਾਗਰਣ ਮੰਡਲ ਦੇ ਪ੍ਰਬੰਧਕਾਂ ਵੱਲੋਂ ਵਿਧਾਇਕ ਦਿਨੇਸ਼ ਚੱਢਾ ਦਾ ਵਿਸ਼ੇਸ਼ ਤੌਰ ‘ਤੇ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨ ਕੀਤਾ ਗਿਆ। ਪ੍ਰਬੰਧਕਾਂ ਨੇ ਸਮਾਗਮ ਵਿੱਚ ਪਹੁੰਚਣ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਨ ਪ੍ਰਤੀਨਿਧੀਆਂ ਦੀ ਹਾਜ਼ਰੀ ਨਾਲ ਧਾਰਮਿਕ ਸਮਾਗਮਾਂ ਦੀ ਸ਼ੋਭਾ ਹੋਰ ਵੀ ਵਧਦੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਮਾਤਾ ਰਾਣੀ ਦੇ ਸ਼ਰਧਾਲੂ ਹਾਜ਼ਰ ਸਨ।
  • Related Posts

    ਕਾਠਗੜ੍ਹ ਮੋੜ ਤੋਂ ਬੱਲੋਂਵਾਲ ਸੌਂਖੜੀ ਤੱਕ 8 ਕਰੋੜ 90 ਲੱਖ ਦੀ ਲਾਗਤ ਨਾਲ ਬਣਨ ਵਾਲੀ 12 ਕਿਲੋਮੀਟਰ ਸੜਕ ਤੇ ਪੁਲਾਂ ਦੇ ਨਿਰਮਾਣ ਕਾਰਜ ਹੋਏ ਸ਼ੁਰੂ

    Spread the love

    Spread the loveਬਲਾਚੌਰ, 27 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):=ਕਾਠਗੜ੍ਹ ਮੋੜ ਤੋਂ ਲੈ ਕੇ ਬੱਲੋਂਵਾਲ ਸੌਂਖੜੀ ਕਾਲਜ ਤੇ ਯੂਨੀਵਰਸਿਟੀ ਤੱਕ ਜਾਣ ਵਾਲੀ 18 ਫੁੱਟ ਚੌੜੀ ਅਤੇ 12 ਕਿਲੋਮੀਟਰ ਲੰਬੀ ਅਹਿਮ ਸੜਕ…

    ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਵਿਖੇ ਟੇਕਿਆ ਮੱਥਾ ਵਾਲਮੀਕਿ ਭਾਈਚਾਰੇ ਨਾਲ ਮੀਟਿੰਗ ਕਰਕੇ ਸੁਣੀਆਂ ਮੁਸ਼ਕਲਾਂ, ਪਹਿਲ ਦੇ ਆਧਾਰ ‘ਤੇ ਹੱਲ ਦਾ ਦਿੱਤਾ ਭਰੋਸਾ

    Spread the love

    Spread the love ਅੰਮ੍ਰਿਤਸਰ, 27 ਜੁਲਾਈ (   ਮਨਜੀਤ ਸਿੰਘ ਸ਼ੇਰਗਿੱਲ )=ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.), ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਅੱਜ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਸ਼ਹਿਰ ਦੇ…

    Leave a Reply

    Your email address will not be published. Required fields are marked *