ਸੈਂਟਰਲ ਖ਼ਾਲਸਾ ਯਤੀਮਖ਼ਾਨਾ ਵਿਖੇ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾਮਨਾਇਆ

Spread the love
ਅੰਮ੍ਰਿਤਸਰ, 31 ਜੁਲਾਈ( ਮਨਜੀਤ ਸਿੰਘ ਸ਼ੇਰਗਿੱਲ )=ਸੈਂਟਰਲ ਖ਼ਾਲਸਾ ਯਤੀਮਖ਼ਾਨਾ, ਪੁਤਲੀਘਰ ਅੰਮ੍ਰਿਤਸਰ ਵਿਖੇ ਅੱਜ ਟਰਬਨੇਟਰ ਗਰੁੱਪ ਦੇ ਪ੍ਰਧਾਨ ਸ. ਜਗਦੀਪ ਸਿੰਘ ਪੁਰੀ ਦੀ ਅਗਵਾਈ ਹੇਠ ਮਹਾਨ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹੀਦ ਊਧਮ ਸਿੰਘ ਜੀ ਨੂੰ ਭਾਵਪੂਰਵਕ ਸ਼ਰਧਾਂਜਲੀ ਭੇਂਟ ਕਰਦਿਆਂ ਉਨ੍ਹਾਂ ਦੀ ਤਸਵੀਰ ‘ਤੇ ਫੁੱਲਾਂ ਦੇ ਹਾਰ ਅਰਪਿਤ ਕੀਤੇ ਗਏ।ਸਮਾਗਮ ਦੌਰਾਨ ਯਤੀਮਖ਼ਾਨਾ ਦੇ ਬੱਚਿਆਂ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੀ ਕੁਰਬਾਨੀ ਨੂੰ ਸਮਰਪਿਤ ਕਵਿਤਾਵਾਂ ਅਤੇ ਦੇਸ਼ਭਗਤੀ ਭਰਪੂਰ ਪੇਸ਼ਕਾਰੀਆਂ ਰਾਹੀਂ ਸ਼ਰਧਾਂਜਲੀ ਭੇਂਟ ਕੀਤੀ ਗਈ। ਹਾਜ਼ਰ ਮਹਿਮਾਨਾਂ ਨੇ ਬੱਚਿਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਇਨਾਮਾਂ ਨਾਲ ਸਨਮਾਨਿਤ ਵੀ ਕੀਤਾ।ਵਕਤਾਵਾਂ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਸ਼ਹੀਦ ਊਧਮ ਸਿੰਘ ਜੀ ਨੇ ਸਾਲ 1907 ਤੋਂ 1919 ਤੱਕ ਸੈਂਟਰਲ ਖ਼ਾਲਸਾ ਯਤੀਮਖ਼ਾਨਾ ਵਿੱਚ ਰਹਿ ਕੇ ਸਿੱਖਿਆ ਪ੍ਰਾਪਤ ਕੀਤੀ ਸੀ। ਉਨ੍ਹਾਂ ਨੇ ਸ਼ਹੀਦਾਂ ਦੇ ਜੀਵਨ ਅਤੇ ਕੁਰਬਾਨੀਆਂ ਨਾਲ ਜੁੜੇ ਇਤਿਹਾਸਕ ਤੱਥ ਸਾਂਝੇ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਇਤਿਹਾਸ ਤੋਂ ਪ੍ਰੇਰਨਾ ਲੈ ਕੇ ਦੇਸ਼ ਅਤੇ ਸਮਾਜ ਦੀ ਸੇਵਾ ਲਈ ਅੱਗੇ ਆਉਣ ਦਾ ਸੱਦਾ ਦਿੱਤਾ।ਇਸ ਮੌਕੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੰਦਿਆਂ ਮਹਿਮਾਨਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਆਪਣੇ ਵੱਡਿਆਂ ਦੀ ਯਾਦ ਵਿੱਚ ਬੂਟੇ ਵੀ ਲਗਾਏ ਗਏ। ਟਰਬਨੇਟਰ ਗਰੁੱਪ ਦੇ ਮੈਂਬਰਾਂ ਨੇ ਦੱਸਿਆ ਕਿ ਸੰਸਥਾ ਦਾ ਮੁੱਖ ਉਦੇਸ਼ ਵਾਤਾਵਰਣ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਸਿਹਤ ਸੰਭਾਲ ਅਤੇ ਸਿੱਖੀ ਸਰੂਪ ਪ੍ਰਤੀ ਨੌਜਵਾਨਾਂ ਨੂੰ ਪ੍ਰੇਰਿਤ ਕਰਨਾ ਹੈ।ਇਸ ਮੌਕੇ ਟਰਬਨੇਟਰ ਗਰੁੱਪ ਅੰਮ੍ਰਿਤਸਰ ਦੇ ਮੈਂਬਰ ਸ. ਤਜਿੰਦਰਪਾਲ ਸਿੰਘ ਸੰਧੂ (ਸੇਵਾਮੁਕਤ ਏ.ਡੀ.ਸੀ.), ਸ. ਸੁਖਮਿੰਦਰ ਸਿੰਘ (ਐਕਸੀਅਨ), ਸ. ਕੁਲਵੰਤ ਸਿੰਘ, ਸ. ਸੁਖਦੇਵ ਸਿੰਘ, ਸ. ਕਾਬਲ ਸਿੰਘ, ਸ. ਜਗਵੀਰ ਸਿੰਘ ਚੀਮਾ (ਸਾਬਕਾ ਫ਼ੌਜੀ), ਸ. ਨਵਤੇਜ ਸਿੰਘ, ਸ. ਭੁਪਿੰਦਰ ਸਿੰਘ, ਸ. ਹਰਦੀਪ ਸਿੰਘ, ਸ. ਰਣਜੀਤ ਸਿੰਘ (ਸਾਬਕਾ ਸਕੱਤਰ, ਐਸ.ਜੀ.ਪੀ.ਸੀ.), ਸ. ਹਰਮਿੰਦਰ ਸਿੰਘ (ਸਾਬਕਾ ਚੀਫ਼ ਇੰਜੀਨੀਅਰ, ਜੀ.ਐਨ.ਡੀ.ਯੂ.), ਸ. ਮਨਦੀਪ ਸਿੰਘ, ਸ਼ਹੀਦ ਊਧਮ ਸਿੰਘ ਮੈਮੋਰੀਅਲ ਸਕੂਲ ਦੇ ਪ੍ਰਿੰਸੀਪਲ ਸ. ਦਵਿੰਦਰ ਸਿੰਘ, ਯਤੀਮਖ਼ਾਨਾ ਦੇ ਪ੍ਰਬੰਧਕ ਅਤੇ ਹੋਰ ਪਤਵੰਤੇ ਹਾਜ਼ਰ ਸਨ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *