ਸਮਾਜ ਸੇਵੀ ਅਰਵਿੰਦ ਪੁਰੀ ਅਤੇ ਡਾਕਟਰ ਹਰਸਿਮਰਨ ਸਿੰਘ ਵੱਲੋਂ ਨੀਟ ਪਾਸ ਇਰਫਾਨ ਖਾਨ ਨੂੰ ਕੀਤਾ ਸਨਮਾਨਿਤ,

Spread the love
ਮੁੱਲਾਂਪੁਰ ਗਰੀਬਦਾਸ 31ਜੁਲਾਈ (ਜਗਦੇਵ ਸਿੰਘ ) ਨਿਊ ਚੰਡੀਗੜ੍ਹ ਦੇ ਪਿੰਡ ਹੁਸ਼ਿਆਰਪੁਰ ਦੇ ਨੌਜਵਾਨ ਇਰਫਾਨ ਖਾਨ ਨੇ ਨੀਟ ਦਾ ਪੇਪਰ ਕਲੀਅਰ ਕਰਕੇ ਪੂਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਰਫਾਨ ਦੀ ਇਸ ਵੱਡੀ ਪ੍ਰਾਪਤੀ ‘ਤੇ ਇਲਾਕੇ ‘ਚ ਖੁਸ਼ੀ ਦਾ ਮਾਹੌਲ ਹੈ।ਇਸ ਮੌਕੇ ਸਮਾਜ ਸੇਵੀ ਪੂਰੀ ਟਰਸਟ ਦੇ ਚੇਅਰਮੈਨ ਅਰਵਿੰਦ ਪੁਰੀ ਅਤੇ ਉਹਨਾਂ ਦੇ ਪਿਤਾ ਸ੍ਰੀ ਦੁਆਰਕਾ ਦਾਸਪੁਰੀ (95)  ਜੇਰੇ ਇਲਾਜ  ਨੇ ਇਰਫਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਜੁਮਾ ਖਾਨ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਅਰਵਿੰਦ ਪੁਰੀ ਨੇ ਦੱਸਿਆ ਕਿ ਇਰਫਾਨ ਨੇ ਨਾ ਸਿਰਫ਼ ਨੀਟ ਪਾਸ ਕੀਤਾ, ਸਗੋਂ ਪੰਜਾਬ ਭਰ ‘ਚੋਂ 5ਵਾਂ ਅਤੇ ਭਾਰਤ ਭਰ ‘ਚੋਂ 3500ਵਾਂ ਰੈਂਕ ਹਾਸਿਲ ਕਰਕੇ ਇਲਾਕੇ ਦਾ ਮਾਣ ਵਧਾਇਆ ਹੈ। ਇਸ ਮੌਕੇ ਡਾਕਟਰ ਹਰਸਿਮਰਨ ਸਿੰਘ ਡਾਇਰੈਕਟਰ  ਲੈਂਡਮਾਰਕ ਹੋਸਪਿਟਲ ਅਤੇ ਉਹਨਾਂ ਦੀ ਟੀਮ ਅਤੇ ਡਾ. ਅਸੀਸ ਗੁਲੀਆ ਡਾਇਰੈਕਟਰ ਕੇ ਹੋਮੀ ਭਾਭਾ ਟਾਟਾ ਕੈਂਸਰ ਹੋਸਪਿਟਲ  ਵੱਲੋਂ ਇਫਰਾਨ ਨੂੰ ਮੁਬਾਰਕਾ ਦਿੰਦੇ ਹੋਏ  ਸਨਮਾਨਿਤ ਕੀਤਾ ਅਰਵਿੰਦ ਪੁਰੀ ਨੇ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਇਰਫਾਨ ਦੀ ਭੈਣ ਨੇ ਵੀ ਨੀਟ ਦਾ ਪੇਪਰ ਕਲੀਅਰ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਪੂਰਾ ਪਰਿਵਾਰ ਹੀ ਮਿਹਨਤ ਅਤੇ ਲਗਨ ਦੀ ਮਿਸਾਲ ਹੈ। ਇੱਕ ਘਰ ‘ਚੋਂ ਦੋ ਡਾਕਟਰ ਬਣਨ ਜਾ ਰਹੇ ਹਨ, ਇਹ ਇਲਾਕੇ ਲਈ ਮਾਣ ਵਾਲੀ ਗੱਲ ਹੈ।ਸਨਮਾਨ ਸਮਾਰੋਹ ਦੌਰਾਨ ਅਰਵਿੰਦ ਪੁਰੀ ਨੇ ਇਰਫਾਨ ਨੂੰ ਫੁੱਲਾਂ ਦਾ ਹਾਰ ਅਤੇ ਉਨ੍ਹਾਂ ਦੇ ਪਿਤਾ ਜੁਮਾ ਖਾਨ ਨੂੰ ਵੀ ਫੁੱਲਾਂ ਦਾ ਹਾਰ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਅਰਵਿੰਦ ਪੁਰੀ ਨੇ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ  ਅਤੇ ਸਿੱਖਿਆ ਮੰਤਰੀ ਵੱਲੋਂ ਵੀ ਇਰਫਾਨ ਨੂੰ ਸਨਮਾਨਿਤ ਕੀਤਾ ਗਿਆ ਸੀ।ਇਸ ਮੌਕੇ ਸਮਾਜ ਸੇਵੀ ਅਰਵਿੰਦ ਪੂਰੀ ਵੱਲੋ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਇਰਫਾਨ ਆਉਣ ਵਾਲੇ ਸਮੇਂ ‘ਚ ਇਲਾਕੇ ਦੀ ਸਿਹਤ ਸੇਵਾ ‘ਚ ਵੱਡਾ ਯੋਗਦਾਨ ਪਾਉਣਗੇ।ਇਰਫਾਨ ਨੇ ਆਪਣੀ ਮੁੱਢਲੀ ਪੜ੍ਹਾਈ ਮੁੰਨਾ ਲਾਲਪੁਰੀ ਸੀਨੀਅਰ ਸੈਕੰਡਰੀ ਸਕੂਲ, ਮੁੱਲਾਪੁਰ ਤੋਂ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਦਿਨ-ਰਾਤ ਮਿਹਨਤ ਕਰਕੇ ਨੀਟ ਦੀ ਤਿਆਰੀ ਕੀਤੀ ਅਤੇ ਸਫਲਤਾ ਹਾਸਿਲ ਕੀਤੀ।Aਸਮਾਜ ਸੇਵੀ ਅਰਵਿੰਦ ਪੁਰੀ ਨੇ ਬਾਕੀ ਨੌਜਵਾਨਾਂ ਨੂੰ ਸੰਦੇਸ਼ ਦਿੱਤਾ ਕਿ ਉਹ ਵੀ ਇਰਫਾਨ ਤੋਂ ਪ੍ਰੇਰਨਾ ਲੈ ਕੇ ਪੜ੍ਹਾਈ ‘ਤੇ ਧਿਆਨ ਦੇਣ ਅਤੇ ਆਪਣੇ ਮਾਤਾ-ਪਿਤਾ ਤੇ ਇਲਾਕੇ ਦਾ ਨਾਮ ਰੌਸ਼ਨ ਕਰਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *