ਭਾਰਤੀ ਜੂਨੀਅਰ ਹਾਕੀ ਟੀਮ ਦੇ ਸਾਬਕਾ ਕਪਤਾਨ ਹਰਜੀਤ ਸਿੰਘ ਤੁਲੀ ਦੇ ਪਿਤਾ ਦੇ ਦਿਹਾਂਤ ’ਤੇ ਰਣਜੀਤ ਸਿੰਘ ਗਿੱਲ ਨੇ ਪ੍ਰਗਟਾਇਆ ਦੁੱਖ

Spread the love
ਕੁਰਾਲੀ 31 ਜੁਲਾਈ (ਜਗਦੇਵ ਸਿੰਘ ): ਭਾਰਤੀ ਜੂਨੀਅਰ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਜੂਨੀਅਰ ਵਿਸ਼ਵ ਹਾਕੀ ਕੱਪ ਜੇਤੂ ਹਰਜੀਤ ਸਿੰਘ ਤੁਲੀ ਦੇ ਸਤਿਕਾਰਯੋਗ ਪਿਤਾ ਜੀ ਦੇ ਅਕਾਲ ਚਲਾਣੇ ’ਤੇ ਭਾਜਪਾ ਦੇ ਸੀਨੀਅਰ ਆਗੂ ਸ.ਰਣਜੀਤ ਸਿੰਘ ਗਿੱਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।ਸ. ਰਣਜੀਤ ਸਿੰਘ ਗਿੱਲ ਅੱਜ ਹਰਜੀਤ ਸਿੰਘ ਤੁਲੀ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼ੋਕ-ਸੰਤਪਤ ਪਰਿਵਾਰ ਨਾਲ ਮੁਲਾਕਾਤ ਕਰਕੇ ਆਪਣੀਆਂ ਹਾਰਦਿਕ ਸੰਵੇਦਨਾਵਾਂ ਪ੍ਰਗਟ ਕੀਤੀਆਂ ਅਤੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਖੜ੍ਹੇ ਹੋਣ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਪ੍ਰਦਾਨ ਕਰਨ।ਮੌਕੇ ਉਨ੍ਹਾਂ ਦੇ ਨਾਲ ਪਰਮਜੀਤ ਸਿੰਘ ਪੰਮੀ, ਦਵਿੰਦਰ ਠਾਕੁਰ, ਆਸ਼ੂ ਰਾਣਾ ਐਮਸੀ, ਹੈਪੀ ਐਮਸੀ, ਗੁਰਮੀਤ ਸਿੰਘ ,ਚਰਨਜੀਤ ਸਿੰਘ  ਵੀ ਹਾਜ਼ਰ ਸਨ, ਜਿਨ੍ਹਾਂ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਆਪਣੀਆਂ ਡੂੰਘੀਆਂ ਸੰਵੇਦਨਾਵਾਂ ਪ੍ਰਗਟ ਕੀਤੀਆਂ।ਅੰਤ ਵਿੱਚ ਸਰਦਾਰ ਰਣਜੀਤ ਸਿੰਘ ਗਿੱਲ ਨੇ ਸਮੂਹ ਪਰਿਵਾਰ ਨਾਲ ਆਪਣੀ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।
  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਨਜੀਤ ਸਿੱਧੂ):- ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨ ਚਹਿਲ ਵੱਲੋਂ ਐੱਨਜੀਓਜ਼ ਦੇ…

    Leave a Reply

    Your email address will not be published. Required fields are marked *