ਰਾਮਾਂ ਮੰਡੀ ਜੀਆਰਪੀ ਪੁਲਿਸ ਵੱਲੋਂ ਟ੍ਰੇਨ ਵਿੱਚ ਯਾਤਰੀ ਦਾ ਮੋਬਾਈਲ ਚੋਰੀ ਕਰਨ ਵਾਲੇ ਦੋ ਮੁਲਜ਼ਮ ਕਾਬੂ।

Spread the love
ਰਾਮਾਂ ਮੰਡੀ, 31 ਜੁਲਾਈ (ASHOK) ਰਾਮਾਂ ਮੰਡੀ ਜੀਆਰਪੀ ਪੁਲਿਸ ਨੇ ਟ੍ਰੇਨ ਵਿੱਚ ਸਫ਼ਰ ਕਰ ਰਹੇ ਇੱਕ ਯਾਤਰੀ ਦਾ ਮੋਬਾਈਲ ਚੋਰੀ ਕਰਨ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।ਪੁਲਿਸ ਅਨੁਸਾਰ, ਯਾਤਰੀ ਵੱਲੋਂ ਮੋਬਾਈਲ ਚੋਰੀ ਹੋਣ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ। ਜਾਂਚ ਦੌਰਾਨ ਤਕਨੀਕੀ ਸਬੂਤਾਂ ਅਤੇ ਹੋਰ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਨੇ ਕਾਰਵਾਈ ਕਰਦਿਆਂ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਜਿਨ੍ਹਾਂ ਦੀ ਪਹਿਚਾਣ ਬੰਟੀ ਪੁੱਤਰ ਬਾਬੂ ਰਾਮ, ਸਾਗਰ ਕੁਮਾਰ ਪੁੱਤਰ ਸੁਰੇਸ਼ ਕੁਮਾਰ ਵਾਸੀ ਰਾਮਾਂ ਮੰਡੀ ਵਜੋਂ ਹੋਈ ਹੈ। ਜੀ ਆਰ ਪੀ ਪੁਲਿਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਇਸ ਤੋਂ ਪਹਿਲਾਂ ਵੀ ਅਜਿਹੀਆਂ ਵਾਰਦਾਤਾਂ ਵਿੱਚ ਸ਼ਾਮਲ ਰਹੇ ਹਨ ਜਾਂ ਨਹੀਂ। ਪੁਲਿਸ ਨੇ ਕਿਹਾ ਹੈ ਕਿ ਜਾਂਚ ਜਾਰੀ ਹੈ ਅਤੇ ਮਾਮਲੇ ਨਾਲ ਸਬੰਧਤ ਹੋਰ ਤੱਥ ਸਾਹਮਣੇ ਆਉਣ ਦੀ ਸੰਭਾਵਨਾ ਹੈ।
  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਨਜੀਤ ਸਿੱਧੂ):- ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨ ਚਹਿਲ ਵੱਲੋਂ ਐੱਨਜੀਓਜ਼ ਦੇ…

    Leave a Reply

    Your email address will not be published. Required fields are marked *