ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਹੋਵੇਗੀ ਰਾਸ਼ਟਰੀ ਕਾਨਫਰੰਸ

Spread the love

ਪੰਜਾਬ ਤੇ ਹਰਿਆਣਾ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਅਤੇ ਪ੍ਰੋ. ਅਸ਼ੀਮ ਕੁਮਾਰ ਘੋਸ਼ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

 
ਭਾਦਸੋਂ, 31 ਜੁਲਾਈ (ਜਗਜੀਤ ਸਿੰਘ ਕੈਂਥ) :- ਪੰਜਾਬ ਵਿੱਚ ਨਸ਼ਿਆਂ ਦੀ ਵਧ ਰਹੀ ਸਮੱਸਿਆ ਨੂੰ ਜੜ੍ਹ ਤੋਂ ਖ਼ਤਮ ਕਰਨ ਅਤੇ ਇਸ ਵਿਰੁੱਧ ਸਮਾਜਿਕ, ਵਿਦਿਅਕ, ਕਾਨੂੰਨੀ ਅਤੇ ਖੇਡਾਂ ਨਾਲ ਜੁੜੀਆਂ ਸੰਸਥਾਵਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ 1 ਅਗਸਤ ਨੂੰ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ “ਯੁੱਧ ਨਸ਼ਿਆਂ ਵਿਰੁੱਧ – ਨਸ਼ਿਆਂ ਵਿਰੁੱਧ ਜੰਗ” ਵਿਸ਼ੇ ’ਤੇ ਇੱਕ ਵਿਸ਼ੇਸ਼ ਰਾਸ਼ਟਰੀ ਕਾਨਫਰੰਸ ਕਰਵਾਈ ਜਾ ਰਹੀ ਹੈ। ਇਸ ਕਾਨਫਰੰਸ ਵਿੱਚ ਪੰਜਾਬ ਅਤੇ ਹਰਿਆਣਾ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਅਤੇ ਪ੍ਰੋ. ਅਸ਼ੀਮ ਕੁਮਾਰ ਘੋਸ਼ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।ਇਸ ਸਬੰਧੀ ਜਾਣਕਾਰੀ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਪੁਸ਼ਪਿੰਦਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਰਾਸ਼ਟਰੀ ਕਾਨਫਰੰਸ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਪੰਜਾਬੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਆਯੋਜਿਤ ਕੀਤੀ ਜਾ ਰਹੀ ਹੈ।ਪ੍ਰੈੱਸ ਕਾਨਫਰੰਸ ਦੌਰਾਨ ਪ੍ਰੋ. ਗਿੱਲ ਨੇ ਕਿਹਾ ਕਿ ਨਸ਼ਿਆਂ ਦੀ ਵਧ ਰਹੀ ਚੁਣੌਤੀ ਨਾਲ ਨਜਿੱਠਣ ਲਈ ਸਿਰਫ਼ ਸਰਕਾਰੀ ਪੱਧਰ ’ਤੇ ਹੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਯਤਨ ਕਰਨ ਦੀ ਲੋੜ ਹੈ। ਕਾਨਫਰੰਸ ਦਾ ਮੁੱਖ ਉਦੇਸ਼ ਨਸ਼ਿਆਂ ਦੀ ਦੁਰਵਰਤੋਂ ਨਾਲ ਜੁੜੀਆਂ ਚੁਣੌਤੀਆਂ ’ਤੇ ਗੰਭੀਰ ਵਿਚਾਰ-ਵਟਾਂਦਰਾ ਕਰਨਾ ਅਤੇ ਵਿਦਿਅਕ ਸੰਸਥਾਵਾਂ, ਕਾਨੂੰਨੀ ਜਾਗਰੂਕਤਾ, ਖੇਡਾਂ, ਨਸ਼ਾ ਛੁਡਾਊ ਅਤੇ ਪੁਨਰਵਾਸ ਪ੍ਰੋਗਰਾਮਾਂ ਦੇ ਨਾਲ-ਨਾਲ ਭਾਈਚਾਰਕ ਭਾਗੀਦਾਰੀ ਨੂੰ ਜੋੜ ਕੇ ਇੱਕ ਵਿਆਪਕ ਰਣਨੀਤੀ ਤਿਆਰ ਕਰਨ ’ਤੇ ਵਿਚਾਰ ਕਰਨਾ ਹੈ।ਉਨ੍ਹਾਂ ਪੰਜਾਬ ਵਿੱਚ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਜਾਗਰੂਕਤਾ ਅਤੇ ਰੋਕਥਾਮ ਲਈ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦੀ ਸਰਗਰਮ ਭੂਮਿਕਾ ਅਤੇ ਵਚਨਬੱਧਤਾ ਨੂੰ ਵੀ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਦੇ ਨਾਲ-ਨਾਲ ਉਨ੍ਹਾਂ ਨੂੰ ਸਿੱਖਿਆ, ਖੇਡਾਂ ਅਤੇ ਸਿਹਤਮੰਦ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ।ਪ੍ਰੋ. (ਡਾ.) ਪੁਸ਼ਪਿੰਦਰ ਸਿੰਘ ਗਿੱਲ ਨੇ ਉੱਚ ਸਿੱਖਿਆ ਸੰਸਥਾਵਾਂ ਦੀ ਭੂਮਿਕਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਯੂਨੀਵਰਸਿਟੀਆਂ ਅਤੇ ਕਾਲਜ ਨੌਜਵਾਨਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਪੈਦਾ ਕਰਨ, ਰੋਕਥਾਮ ਸਿੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਇਸ ਖੇਤਰ ਵਿੱਚ ਖੋਜ ਕਾਰਜਾਂ ਨੂੰ ਅੱਗੇ ਵਧਾਉਣ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਅਤੇ ਪੁਨਰਵਾਸ ਨਾਲ ਸਬੰਧਤ ਪਹਿਲਕਦਮੀਆਂ ਨੂੰ ਵੀ ਹੋਰ ਮਜ਼ਬੂਤ ਕਰਨ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਖੇਡਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਇਸ ਦੇ ਨਾਲ ਹੀ ਕਾਨੂੰਨੀ ਸਿੱਖਿਆ ਰਾਹੀਂ ਜਾਗਰੂਕਤਾ ਅਤੇ ਜਵਾਬਦੇਹੀ ਨੂੰ ਉਤਸ਼ਾਹਿਤ ਕੀਤਾ ਜਾ ਸਕਦਾ ਹੈ। ਉਨ੍ਹਾਂ ਪੰਜਾਬ ਨੂੰ ਨਸ਼ਾ ਮੁਕਤ, ਸਿਹਤਮੰਦ ਅਤੇ ਖੁਸ਼ਹਾਲ ਬਣਾਉਣ ਲਈ ਵਿਦਿਅਕ ਸੰਸਥਾਵਾਂ, ਸਰਕਾਰੀ ਏਜੰਸੀਆਂ, ਸਿਵਲ ਸਮਾਜ ਅਤੇ ਸਥਾਨਕ ਭਾਈਚਾਰਿਆਂ ਨੂੰ ਸਾਂਝੇ ਤੌਰ ’ਤੇ ਕੰਮ ਕਰਨ ਦਾ ਸੱਦਾ ਦਿੱਤਾ।ਇਸ ਮੌਕੇ ਕਾਨਫਰੰਸ ਦੇ ਪ੍ਰਬੰਧਕੀ ਸਕੱਤਰ ਡਾ. ਜਸਲੀਨ ਕੇਵਲਾਨੀ, ਡੀਨ ਅਕਾਦਮਿਕ ਡਾ. ਨਰੇਸ਼ ਕੁਮਾਰ ਵਤਸ, ਡੀਨ ਖੋਜ ਡਾ. ਕਮਲਜੀਤ ਕੌਰ, ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਫੈਕਲਟੀ ਮੈਂਬਰ ਵੀ ਹਾਜ਼ਰ ਸਨ।
  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਨਜੀਤ ਸਿੱਧੂ):- ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨ ਚਹਿਲ ਵੱਲੋਂ ਐੱਨਜੀਓਜ਼ ਦੇ…

    Leave a Reply

    Your email address will not be published. Required fields are marked *