ਪਿੰਡ ਜੀਓਵਾਲ ਬੱਛੂਆਂ ਵਿਖੇ ਗੁਗਾ ਜ਼ਾਹਰ ਪੀਰ ਦਰਬਾਰ ‘ਚ ਢਾਈ ਲੱਖ ਦੀ ਲਾਗਤ ਨਾਲ ਖੁੱਲ੍ਹੇ ਹਾਲ ਦਾ ਨਿਰਮਾਣ ਸ਼ੁਰੂ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਨੇ ਆਪਣੇ ਸ਼ੁਭ ਹੱਥਾਂ ਨਾਲ ਸ਼ੁਰੂ ਕਰਵਾਇਆ ਕੰਮ; ਗ੍ਰਾਮ ਪੰਚਾਇਤ, ਕਲੱਬ ਅਤੇ ਸੰਗਤ ਵੱਲੋਂ ਕੀਤਾ ਗਿਆ ਵਿਸ਼ੇਸ਼ ਧੰਨਵਾਦ

Spread the love
ਬਲਾਚੌਰ 1 ਅਗਸਤ (ਜਤਿੰਦਰਪਾਲ ਸਿੰਘ ਕਲੇਰ) :=ਨੇੜਲੇ ਪਿੰਡ ਜੀਓਵਾਲ ਬੱਛੂਆਂ ਦੀ ਪੰਚਾਇਤ ਵੱਲੋਂ ਧਾਰਮਿਕ ਅਸਥਾਨ ਗੁਗਾ ਜ਼ਾਹਰ ਪੀਰ ਦਰਬਾਰ ਵਿਖੇ ਸੰਗਤ ਦੀ ਸੁਵਿਧਾ ਲਈ ਇੱਕ ਵੱਡਾ ਉਪਰਾਲਾ ਕੀਤਾ ਗਿਆ ਹੈ। ਜ਼ਿਲ੍ਹਾ ਪਲੈਨਿੰਗ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਸਤਨਾਮ ਚੇਚੀ ਜਲਾਲਪੁਰ ਵੱਲੋਂ ਦਿੱਤੀ ਗਈ ਗਰਾਂਟ ਅਤੇ ਸਮੂਹ ਸੰਗਤ ਦੇ ਵੱਡਮੁੱਲੇ ਸਹਿਯੋਗ ਨਾਲ ਦਰਬਾਰ ਦੀ ਦੂਸਰੀ ਮੰਜ਼ਿਲ ‘ਤੇ ਢਾਈ ਲੱਖ ਰੁਪਏ ਦੀ ਲਾਗਤ ਨਾਲ ਇੱਕ ਖੁੱਲ੍ਹਾ ਹਾਲ ਤਿਆਰ ਕੀਤਾ ਜਾ ਰਿਹਾ ਹੈ। ਇਸ ਵਿਕਾਸ ਕਾਰਜ ਦਾ ਸ਼ੁਭ ਆਰੰਭ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਨੇ ਆਪਣੇ ਸ਼ੁਭ ਹੱਥਾਂ ਨਾਲ ਕੰਮ ਦੀ ਸ਼ੁਰੂਆਤ ਕਰਵਾ ਕੇ ਕੀਤਾ। ਇਸ ਕਾਰਜ ਵਿੱਚ ਇਲਾਕੇ ਦੀ ਸੰਗਤ ਨੇ ਵੀ ਭਾਰੀ ਯੋਗਦਾਨ ਪਾਇਆ ਹੈ।ਇਸ ਮੌਕੇ ਸੇਵਾਦਾਰ  ਬਲਵੀਰ ਸਿੰਘ  , ਸਮੂਹ ਕਲੱਬ ਮੈਂਬਰਾਂ ਅਤੇ ਸਾਰੀ ਗ੍ਰਾਮ ਪੰਚਾਇਤ ਵੱਲੋਂ ਸਤਨਾਮ ਜਲਾਲਪੁਰ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਪਵਿੱਤਰ ਦਰਬਾਰ ਦੇ ਵਿਕਾਸ ਲਈ ਸਰਕਾਰ ਵੱਲੋਂ ਬਣਦੀ ਗਰਾਂਟ ਜਾਰੀ ਕਰਵਾਈ ਜਾਵੇਗੀ।ਇਸ ਸਮਾਗਮ ਦੌਰਾਨ ਪ੍ਰਧਾਨ ਮਲਕੀਤ ਚੰਦ, ਸਰਪੰਚ ਕਮਲਦੀਪ, ਸਰਪੰਚ ਬਲਵੀਰ ਸਿੰਘ ਭੰਗੂ, ਪਰਸ਼ੋਤਮ ਲਾਲ ਪੰਚ, ਹਰਪਾਲ ਸਿੰਘ ਖਜ਼ਾਨਚੀ, ਪੰਡਤ ਰਾਮ ਸਰੂਪ, ਜੋਗਿੰਦਰ ਪਾਲ, ਸਰਬਜੀਤ ਸਿੰਘ, ਮਿਸਤਰੀ ਪ੍ਰੀਤਮ ਸਿੰਘ, ਮਿਸਤਰੀ ਪਰਮਜੀਤ, ਸਮੂਹ ਕਲੱਬ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਸਾਰੇ ਹਾਜ਼ਰੀਨ ਵੱਲੋਂ ਚੇਅਰਮੈਨ ਸਤਨਾਮ ਜਲਾਲਪੁਰ ਦਾ ਇਸ ਸ਼ਲਾਘਾਯੋਗ ਉੱਦਮ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *