ਬੈਗਾਂ ‘ਤੇ ਤਸਵੀਰਾਂ ਲਗਾ ਕੇ ਨਹੀਂ,ਅਧਿਆਪਕਾਂ ਦੀ ਘਾਟ ਪੂਰੀ ਕਰਕੇ ਆਵੇਗੀ ਅਸਲ ਸਿੱਖਿਆ ਕ੍ਰਾਂਤੀ:ਸੰਦੀਪ ਸੋਨੂੰ ਭਾਟੀਆ ਆਦੋਆਨਾ 

Spread the love
ਬਲਾਚੌਰ 1 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੰਡੇ ਜਾ ਰਹੇ ਬੈਗਾਂ ਉੱਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਛਾਪਣ ਦੇ ਮਾਮਲੇ ‘ਤੇ ਸੀਨੀਅਰ ਬੀ ਜੇ ਪੀ ਆਗੂ ਸੰਦੀਪ ਭਾਟੀਆ ਸੋਨੂੰ ਆਦੋਆਨਾ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਆਮ ਆਦਮੀ ਪਾਰਟੀ ਦੀ ਕਥਿਤ ÷ਸਿੱਖਿਆ ਕ੍ਰਾਂਤੀ÷ ਉੱਤੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ।ਸੋਨੂੰ ਭਾਟੀਆ ਨੇ ਕਿਹਾ ਕਿ ਬੱਚਿਆਂ ਨੂੰ ਬੈਗ ਵੰਡਣਾ ਇੱਕ ਚੰਗੀ ਪਹਿਲ ਹੋ ਸਕਦੀ ਹੈ,ਪਰ ਸਰਕਾਰੀ ਸਮਾਨ ਉੱਤੇ ਮੁੱਖ ਮੰਤਰੀ ਦੀ ਤਸਵੀਰ ਲਗਾ ਕੇ ਸਰਕਾਰੀ ਸਕੂਲਾਂ ਨੂੰ ਸਿਆਸੀ ਪ੍ਰਚਾਰ ਦਾ ਸਾਧਨ ਬਣਾਉਣਾ ਠੀਕ ਨਹੀਂ। ਸੋਨੂੰ ਭਾਟੀਆ ਕਿਹਾ ਕਿ ਬੈਗਾਂ ਉੱਤੇ ਤਸਵੀਰਾਂ ਲਗਾਉਣ ਨਾਲ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਨਹੀਂ ਹੋ ਸਕਦਾ।ਪੰਜਾਬ ਦੇ ਅਨੇਕਾਂ ਸਰਕਾਰੀ ਸਕੂਲ ਅੱਜ ਵੀ ਅਧਿਆਪਕਾਂ ਦੀ ਭਾਰੀ ਘਾਟ ਨਾਲ ਜੂਝ ਰਹੇ ਹਨ। ਕਈ ਸਕੂਲਾਂ ਵਿੱਚ ਲੋੜੀਂਦੇ ਵਿਸ਼ਿਆਂ ਦੇ ਅਧਿਆਪਕ ਹੀ ਨਹੀਂ ਹਨ ਅਤੇ ਜੋ ਅਧਿਆਪਕ ਮੌਜੂਦ ਹਨ, ਉਨ੍ਹਾਂ ਦੀਆਂ ਡਿਊਟੀਆਂ ਵੀ ਵੱਖ-ਵੱਖ ਸਰਕਾਰੀ ਸਰਵੇ ਅਤੇ ਗੈਰ-ਅਧਿਆਪਨ ਕੰਮਾਂ ਵਿੱਚ ਲਗਾਈਆਂ ਜਾਂਦੀਆਂ ਹਨ। ਅਜਿਹੇ ਹਾਲਾਤਾਂ ਵਿੱਚ ਸਰਕਾਰ ਕਿਸ ਆਧਾਰ ‘ਤੇ ਇਹ ਦਾਅਵਾ ਕਰਦੀ ਹੈ ਕਿ ਪੰਜਾਬ ਵਿੱਚ ਸਿੱਖਿਆ ਦਾ ਮਿਆਰ ਉੱਚਾ ਹੋ ਰਿਹਾ ਹੈ ?ਸਿਰਫ਼ ਸਕੂਲਾਂ ਦੇ ਨਾਮ ਬਦਲ ਦੇਣਾ,ਸਕੂਲਾਂ ਨੂੰ ਕਿਸੇ ਪਾਰਟੀ ਦੇ ਝੰਡੇ ਨਾਲ ਮਿਲਦੇ-ਜੁਲਦੇ ਰੰਗਾਂ ਵਿੱਚ ਰੰਗ ਦੇਣਾ ਜਾਂ ਪ੍ਰਚਾਰਕ ਮੁਹਿੰਮਾਂ ਚਲਾਉਣਾ ਸਿੱਖਿਆ ਕ੍ਰਾਂਤੀ ਨਹੀਂ ਹੁੰਦੀ। ਅਸਲ ਸਿੱਖਿਆ ਕ੍ਰਾਂਤੀ ਤਾਂ ਉਦੋਂ ਹੋਵੇਗੀ ਜਦੋਂ ਹਰ ਸਕੂਲ ਅਤੇ ਕਾਲਜ ਵਿੱਚ ਲੋੜ ਅਨੁਸਾਰ ਅਧਿਆਪਕ ਹੋਣ, ਵਿਦਿਆਰਥੀਆਂ ਨੂੰ ਸਮੇਂ ਦੀ ਲੋੜ ਮੁਤਾਬਕ ਨਵੇਂ ਵਿਸ਼ੇ ਪੜ੍ਹਾਏ ਜਾਣ ਅਤੇ ਸਿੱਖਿਆ ਦਾ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ ਜਾਵੇ।ਸੋਨੂੰ ਭਾਟੀਆ ਨੇ ਕਿਹਾ ਕਿ ਪੰਜਾਬ ਦੇ ਕਈ ਸਰਕਾਰੀ ਕਾਲਜ ਵੀ ਅਧਿਆਪਕਾਂ ਦੀ ਘਾਟ ਦਾ ਸਾਹਮਣਾ ਕਰ ਰਹੇ ਹਨ ਅਤੇ ਅੱਜ ਦੇ ਸਮੇਂ ਦੀਆਂ ਲੋੜਾਂ ਮੁਤਾਬਕ ਨਵੇਂ ਕੋਰਸ ਅਤੇ ਵਿਸ਼ੇ ਸ਼ੁਰੂ ਕਰਨ ਵੱਲ ਵੀ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਨਾਲ ਵਿਦਿਆਰਥੀਆਂ ਦਾਉ ਭਵਿੱਖ ਪ੍ਰਭਾਵਿਤ ਹੋ ਰਿਹਾ ਹੈ।ਸੋਨੂੰ ਭਾਟੀਆ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਰਕਾਰੀ ਸਕੂਲਾਂ ਅਤੇ ਵਿਦਿਆਰਥੀਆਂ ਨੂੰ ਸਿਆਸੀ ਪ੍ਰਚਾਰ ਦਾ ਮਾਧਿਅਮ ਬਣਾਉਣ ਦੀ ਬਜਾਏ ਸਿੱਖਿਆ ਪ੍ਰਣਾਲੀ ਦੀਆਂ ਅਸਲ ਸਮੱਸਿਆਵਾਂ ਦੇ ਹੱਲ ਵੱਲ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਸਿੱਖਿਆ ਸੰਸਥਾਵਾਂ ਕਿਸੇ ਵੀ ਸਿਆਸੀ ਪਾਰਟੀ ਦੀ ਮਸ਼ਹੂਰੀ ਦਾ ਸਾਧਨ ਨਹੀਂ ਬਣਨੀਆਂ ਚਾਹੀਦੀਆਂ, ਸਗੋਂ ਪੰਜਾਬ ਦੇ ਬੱਚਿਆਂ ਦੇ ਬਿਹਤਰ ਭਵਿੱਖ ਦੀ ਨੀਂਹ ਬਣਨੀਆਂ ਚਾਹੀਦੀਆਂ ਹਨ।
  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਨਜੀਤ ਸਿੱਧੂ):- ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨ ਚਹਿਲ ਵੱਲੋਂ ਐੱਨਜੀਓਜ਼ ਦੇ…

    Leave a Reply

    Your email address will not be published. Required fields are marked *