ਯੂਥ ਆਗੂ ਰਮਨ ਨੰਦ ਲਾਲ ਚੌਧਰੀ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਸੁਖਬੀਰ ਬਾਦਲ ਨਾਲ ਅਹਿਮ ਮੀਟਿੰਗ ਹਲਕਾ ਬਲਾਚੌਰ ‘ਚ ਅਕਾਲੀ ਦਲ ਨੂੰ ਮਜ਼ਬੂਤ ਕਰਨ ਦਾ ਦਿੱਤਾ ਭਰੋਸਾ

Spread the love
ਬਲਾਚੌਰ, 1 ਅਗਸਤ (ਜਤਿੰਦਰਪਾਲ ਸਿੰਘ ਕਲੇਰ) : ਹਲਕਾ ਬਲਾਚੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉੱਘੇ ਯੂਥ ਆਗੂ ਰਮਨ ਨੰਦ ਲਾਲ ਚੌਧਰੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇੱਕ ਅਹਿਮ ਮੀਟਿੰਗ ਕੀਤੀ। ਇਸ ਬੈਠਕ ਦੌਰਾਨ ਹਲਕੇ ਵਿੱਚ ਪਾਰਟੀ ਦੀ ਮਜ਼ਬੂਤੀ, ਸੰਗਠਨ ਦੇ ਵਿਸਥਾਰ ਅਤੇ ਚੋਣਾਂ ਦੀ ਤਿਆਰੀ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਜਿਕਰਯੋਗ ਹੈ ਕਿ ਰਮਨ ਨੰਦ ਲਾਲ ਚੌਧਰੀ ਟਕਸਾਲੀ ਅਕਾਲੀ ਪਰਿਵਾਰ ਨਾਲ ਸਬੰਧਤ ਹਨ । ਉਨ੍ਹਾਂ ਦੇ ਦਾਦਾ ਜੀ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਲਗਾਤਾਰ 4 ਵਾਰ ਵਿਧਾਇਕ ਵੀ ਰਹਿ ਚੁੱਕੇ ਹਨ ਤੇ ਕੁਝ ਸਮਾਂ ਸੰਸਦੀ ਸਕੱਤਰ ਵੀ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਰਮਨ ਨੰਦ ਲਾਲ ਚੌਧਰੀ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿੱਤੂ ਪ੍ਰੋਗਰਾਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਕਮਰ ਕੱਸਣ ਦਾ ਸੱਦਾ ਦਿੰਦਿਆਂ ਕਿਹਾ ਕਿ ਚੋਣਾਂ ਵਿੱਚ ਹੁਣ ਬਹੁਤ ਘੱਟ ਸਮਾਂ ਰਹਿ ਗਿਆ ਹੈ, ਇਸ ਲਈ ਹਲਕੇ ਵਿੱਚ ਪਾਰਟੀ ਦੀ ਹੋਰ ਮਜ਼ਬੂਤੀ ਲਈ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾਵੇ।ਮੀਟਿੰਗ ਦੌਰਾਨ ਯੂਥ ਆਗੂ ਰਮਨ ਨੰਦ ਲਾਲ ਚੌਧਰੀ ਨੇ ਪਾਰਟੀ ਹਾਈਕਮਾਂਡ ਨੂੰ ਪੂਰਾ ਭਰੋਸਾ ਦਿਵਾਇਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ-ਪੱਖੀ ਨੀਤੀਆਂ ਨੂੰ ਹਰ ਵਰਗ ਤੱਕ ਪਹੁੰਚਾਉਣ ਅਤੇ ਹਲਕਾ ਬਲਾਚੌਰ ਵਿੱਚ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਕਰਨ ਲਈ ਆਪਣੇ ਸਾਥੀਆਂ ਨਾਲ ਮਿਲ ਕੇ ਲਗਾਤਾਰ ਕੰਮ ਕਰਦੇ ਰਹਿਣਗੇ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *