ਡੀ.ਏ.ਵੀ. ਸਕੂਲ ਤਖ਼ਤਗੜ੍ਹ ਵਿਖੇ ਕੁੜੀਆਂ ਦੇ ਜ਼ੋਨਲ ਕਬੱਡੀ ਮੁਕਾਬਲੇ ਕਰਵਾਏ 

Spread the love
ਨੂਰਪੁਰ ਬੇਦੀ , 1 ਅਗਸਤ: ਦਲਜੀਤ ਚਨੋਲੀ =ਤਖ਼ਤਗੜ੍ਹ ਜ਼ੋਨ ਦੇ ਪ੍ਰਧਾਨ ਪ੍ਰਿੰਸੀਪਲ ਵਰਿੰਦਰ ਸ਼ਰਮਾ ਅਤੇ ਜ਼ੋਨਲ ਸਕੱਤਰ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਵਿਖੇ ਜ਼ੋਨਲ ਪੱਧਰ ਦੇ ਕੁੜੀਆਂ ਦੇ ਨੈਸ਼ਨਲ ਸਟਾਈਲ ਕਬੱਡੀ ਮੁਕਾਬਲੇ ਸਫ਼ਲਤਾਪੂਰਵਕ ਕਰਵਾਏ ਗਏ। ਕਬੱਡੀ ਦੇ ਕਨਵੀਨਰ ਪ੍ਰਿੰਸੀਪਲ ਹਰਦੀਪ ਸਿੰਘ ਅਤੇ ਉਪ ਕਨਵੀਨਰ ਮਨਜੋਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗਾਂ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ, ਸਰਕਾਰੀ ਹਾਈ ਸਕੂਲ ਰਾਏਪੁਰ ਅਤੇ ਸਰਕਾਰੀ ਮਿਡਲ ਸਕੂਲ ਝਾਂਡੀਆਂ ਖੁਰਦ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ-ਆਪਣੇ ਵਰਗਾਂ ਵਿੱਚ ਜਿੱਤ ਦਰਜ ਕੀਤੀ।ਆਯੋਜਕਾਂ ਨੇ ਦੱਸਿਆ ਕਿ ਸੋਮਵਾਰ ਅਤੇ ਮੰਗਲਵਾਰ ਨੂੰ ਮੁੰਡਿਆਂ ਦੇ ਨੈਸ਼ਨਲ ਸਟਾਈਲ ਕਬੱਡੀ ਮੁਕਾਬਲੇ ਕਰਵਾਏ ਜਾਣਗੇ, ਜਿਨ੍ਹਾਂ ਵਿੱਚ ਜ਼ੋਨ ਦੀਆਂ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਭਾਗ ਲੈਣਗੀਆਂ ਮੁਕਾਬਲਿਆਂ ਦੌਰਾਨ ਜ਼ੋਨਲ ਸਕੱਤਰ ਗੁਰਵਿੰਦਰ ਸਿੰਘ ਬਜਰੂੜ, ਪ੍ਰਿੰਸੀਪਲ ਹਰਦੀਪ ਸਿੰਘ ਅਤੇ ਮਨਜੋਤ ਸਿੰਘ ਨੇ ਜੇਤੂ ਅਤੇ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਵਧਾਈ ਦਿੱਤੀ ।ਇਸ ਮੌਕੇ ਕੁਲਦੀਪ ਸਿੰਘ ਗਿੱਲ, ਮਨਿੰਦਰ ਸਿੰਘ (ਝਾਂਡੀਆਂ ਖੁਰਦ), ਮੈਡਮ ਰਾਜ ਕਮਲ, ਮਹਿੰਦਰਪਾਲ ਸਿੰਘ (ਟਿੱਬਾ ਟੱਪਰੀਆਂ), ਮੈਡਮ ਵੀਨਾ ਸਮੇਤ ਵੱਖ-ਵੱਖ ਸਕੂਲਾਂ ਦੇ ਅਧਿਆਪਕ ਨੇ ਵੀ ਸਹਿਜੋਗ ਕੀਤਾ ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *