ਨੌਜਵਾਨ ਪੀੜ੍ਹੀ ਨੂੰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨਾਲ ਜੋੜ ਰਹੀ ਹੈ ਪੰਜਾਬ ਸਰਕਾਰ –ਅਮੋਲਕ ਸਿੰਘ

Spread the love
– ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ-ਪਿੰਡ ਦਿਖਾਈ ਜਾ ਰਹੀ ਹੈ ਡਾਕੂਮੈਂਟਰੀ

ਜੈਤੋ  01 ਅਗਸਤ  (ਗੁਰਦੀਪ ਸਿੰਘ ਢਿੱਲੋਂ )=ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਮਰਪਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਬੀਤੀ ਸ਼ਾਮ ਹਲਕਾ ਜੈਤੋ ਦੇ ਪਿੰਡ ਲੰਭਵਾਲੀ ਤੇ ਬਾਜਾਖਾਨਾ ਵਿਖੇ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ। ਇਹ ਜਾਣਕਾਰੀ ਵਿਧਾਇਕ ਜੈਤੋ ਸ. ਅਮੋਲਕ ਸਿੰਘ ਨੇ ਦਿੱਤੀ।ਵਿਧਾਇਕ ਅਮੋਲਕ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਪਹਿਲਕਦਮੀਆਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂਆਂ ਦੇ ਜੀਵਨ, ਵਿਚਾਰਾਂ ਅਤੇ ਮਨੁੱਖੀ ਭਲਾਈ ਲਈ ਦਿੱਤੇ ਉਨ੍ਹਾਂ ਦੇ ਪ੍ਰੇਰਣਾਦਾਇਕ ਸੰਦੇਸ਼ਾਂ ਨੂੰ ਜਾਣਨ ਅਤੇ ਸਮਝਣ ਦਾ ਮੌਕਾ ਮਿਲ ਰਿਹਾ ਹੈ।ਵਿਧਾਇਕ ਅਮੋਲਕ ਸਿੰਘ  ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਤਾਰ ਜਾਰੀ ਰਹੇਗੀ, ਤਾਂ ਜੋ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਬਰਾਬਰੀ, ਮਨੁੱਖਤਾ ਤੇ ਸਰਬੱਤ ਦੇ ਭਲੇ ਦਾ ਸੰਦੇਸ਼ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾ ਸਕੇ।ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅੱਜ ਵੀ ਸਮਾਜ ਨੂੰ ਸੱਚ, ਸਮਾਨਤਾ, ਆਪਸੀ ਸਤਿਕਾਰ ਅਤੇ ਮਨੁੱਖੀ ਏਕਤਾ ਦਾ ਰਾਹ ਦਿਖਾਉਂਦੀ ਹੈ। ਉਹਨਾਂ ਵਿਸ਼ਵਾਸ ਪ੍ਰਗਟਾਇਆ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਅਤੇ ਦਸਤਾਵੇਜ਼ੀ ਫਿਲਮ ਰਾਹੀਂ ਗੁਰੂ ਸਾਹਿਬ ਦੇ ਉੱਚੇ ਆਦਰਸ਼ਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕੇਗਾ, ਜਿਸ ਨਾਲ ਸਮਾਜ ਵਿੱਚ ਭਾਈਚਾਰਾ, ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਹੋਰ ਮਜ਼ਬੂਤੀ ਮਿਲੇਗੀ।

  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *