ਸਪੀਕਰ ਨੇ ਪਿੰਡ ਸੰਧਵਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਵਿਚ ਕੀਤੀ ਸ਼ਿਰਕਤ

Spread the love
ਕੋਟਕਪੂਰਾ 01 ਅਗਸਤ (ਗੁਰਦੀਪ ਸਿੰਘ ਢਿੱਲੋਂ )=ਪੰਜਾਬ ਸਰਕਾਰ ਲੋਕਾਂ ਦੀ ਹਰ ਸਮੱਸਿਆ ਹੱਲ ਕਰਨ ਲਈ ਵਚਨਬੱਧ ਹੈ ਅਤੇ ਪਿੰਡਾਂ -ਸ਼ਹਿਰਾਂ ਵਿੱਚ ਰਹਿੰਦੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੋਟਕਪੂਰਾ ਹਲਕੇ ਤੋਂ ਵਿਧਾਇਕ ਸ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਜੱਦੀ ਪਿੰਡ ਸੰਧਵਾਂ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਰੂਬਰੂ ਹੁੰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨੇ ਪਿੰਡ ਦੇ ਸਰਪੰਚ ਨਾਲ ਪਿੰਡ ਦੇ ਵਿਕਾਸ ਕੰਮਾਂ ਬਾਰੇ ਵਿਚਾਰ ਵਟਾਂਦਰਾ ਵੀ ਕੀਤਾ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਿੰਡ ਸੰਧਵਾ ਅਤੇ  ਹਲਕੇ ਦੇ ਦੌਰੇ ਦੌਰਾਨ ਹਮੇਸ਼ਾ ਇਹ ਕੋਸ਼ਿਸ਼ ਹੁੰਦੀ ਹੈ, ਕਿ ਵੱਧ ਤੋਂ ਵੱਧ ਲੋਕਾਂ ਨੂੰ ਮਿਲਿਆ ਜਾਵੇ। ਉਨ੍ਹਾਂ ਦੇ ਕੰਮ ਕਰਵਾਏ ਜਾਣ। ਪਿੰਡ ਦੇ ਲੋਕਾਂ ਨੂੰ ਕਿਸੇ ਵੀ ਕੰਮ ਲਈ ਕੋਈ ਪ੍ਰੇਸ਼ਾਨੀ ਨਾ ਆਵੇ।  ਉਨ੍ਹਾਂ ਕਿਹਾ ਕਿ ਆਪ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ, ਲੋਕਾਂ ਦੀ ਸੇਵਾ ਕਰਨ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਨਾ ਹੀ ਵਿਕਾਸ ਦੇ ਕੰਮਾ ਵਿਚ ਕੋਈ ਕਸਰ ਛੱਡੀ ਜਾਵੇਗੀ।ਇਸ ਮੌਕੇ ਐਡਵੋਕੇਟ ਬੀਰ ਇੰਦਰ ਸਿੰਘ ਸੰਧਵਾ , ਮੈਡਮ ਗੁਰਪ੍ਰੀਤ ਕੌਰ ਸੰਧਵਾ , ਜਗਸੀਰ ਜੱਗ ਸਰਪੰਚ, ਅਮਰੀਕ ਸਿੰਘ ਸਰਪੰਚ, ਬਲਦੇਵ ਸਿੰਘ ਸਰਪੰਚ, ਮੁਖਤਿਆਰ ਸਿੰਘ ਸਰਪੰਚ ਪਿੰਡ ਸੰਧਵਾਂ ਹਾਜ਼ਰ ਸਨ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *