ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਕੀਰਤਪੁਰ ਸਾਹਿਬ ਗੰਦਗੀ ਦੀ ਲਪੇਟ ਵਿੱਚ,  ਸਰਕਾਰ ਤੁਰੰਤ ਕੱਢੇ ਹੱਲ – ਹਿਮਾਂਸ਼ੂ ਟੰਡਨ 

Spread the love
ਸ੍ਰੀ ਕੀਰਤਪੁਰ ਸਾਹਿਬ,1 ਅਗਸਤ,(ਮਨਦੀਪ)=ਸਫਾਈ ਕਰਮਚਾਰੀਆਂ ਦੀ ਲਗਾਤਾਰ ਜਾਰੀ ਹੜਤਾਲ ਕਾਰਨ ਕੀਰਤਪੁਰ ਸਾਹਿਬ ਵਿੱਚ ਗੰਦਗੀ ਦੇ ਵੱਡੇ-ਵੱਡੇ ਢੇਰ ਲੱਗ ਚੁੱਕੇ ਹਨ। ਸ਼ਹਿਰ ਦੇ ਮੁੱਖ ਬਾਜ਼ਾਰਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਕਈ ਦਿਨਾਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਬਦਬੂ ਫੈਲ ਰਹੀ ਹੈ ਅਤੇ ਬਰਸਾਤ ਦੇ ਮੌਸਮ ਵਿੱਚ ਬਿਮਾਰੀਆਂ ਫੈਲਣ ਦਾ ਖ਼ਤਰਾ ਲਗਾਤਾਰ ਵਧਦਾ ਜਾ ਰਿਹਾ ਹੈ।ਜ਼ਿਕਰਯੋਗ ਹੈ ਕਿ ਕੀਰਤਪੁਰ ਸਾਹਿਬ ਸਿੱਖ ਧਰਮ ਦੀਆਂ ਪ੍ਰਮੁੱਖ ਧਾਰਮਿਕ ਨਗਰੀਆਂ ਵਿੱਚੋਂ ਇੱਕ ਹੈ, ਜਿੱਥੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਸਥਿਤ ਹਨ। ਹਰ ਰੋਜ਼ ਪੰਜਾਬ ਸਮੇਤ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਇੱਥੇ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ। ਅਜਿਹੇ ਪਵਿੱਤਰ ਅਤੇ ਇਤਿਹਾਸਕ ਸ਼ਹਿਰ ਵਿੱਚ ਗੰਦਗੀ ਦੇ ਢੇਰ ਲੱਗੇ ਹੋਣਾ ਨਾ ਸਿਰਫ਼ ਸਥਾਨਕ ਲੋਕਾਂ ਲਈ ਚਿੰਤਾ ਦਾ ਵਿਸ਼ਾ ਹੈ, ਸਗੋਂ ਇੱਥੇ ਆਉਣ ਵਾਲੀਆਂ ਸੰਗਤਾਂ ਅਤੇ ਸ਼ਰਧਾਲੂਆਂ ਦੇ ਮਨ ‘ਤੇ ਵੀ ਮਾੜਾ ਪ੍ਰਭਾਵ ਪਾ ਰਿਹਾ ਹੈ।ਇਸ ਸਬੰਧੀ ਬਲਾਕ ਕਾਂਗਰਸ ਪ੍ਰਧਾਨ ਹਿਮਾਂਸ਼ੂ ਟੰਡਨ ਨੇ ਪੰਜਾਬ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਅੱਜ ਸ਼ਹਿਰ ਦੀ ਹਾਲਤ ਕਿਸੇ ਤੋਂ ਲੁਕੀ ਹੋਈ ਨਹੀਂ। ਹਰ ਪਾਸੇ ਗੰਦਗੀ ਦੇ ਢੇਰ ਸਰਕਾਰ ਦੀ ਨਾਕਾਮੀ ਦੀ ਗਵਾਹੀ ਦੇ ਰਹੇ ਹਨ, ਪਰ ਸਰਕਾਰ ਅਜੇ ਵੀ ਚੁੱਪ ਬੈਠੀ ਹੈ।ਉਨ੍ਹਾਂ ਕਿਹਾ, “ਸਮਝ ਨਹੀਂ ਆ ਰਹੀ ਕਿ ਸਰਕਾਰ ਦੇ ਮਨ ਵਿੱਚ ਕੀ ਚੱਲ ਰਿਹਾ ਹੈ। ਕੀ ਪੰਜਾਬ ਦੇ ਸ਼ਹਿਰਾਂ ਵਿੱਚ ਲੱਗੇ ਗੰਦਗੀ ਦੇ ਢੇਰ ਉਸ ਨੂੰ ਦਿਖਾਈ ਨਹੀਂ ਦੇ ਰਹੇ? ਕੀ ਇੱਕ ਧਾਰਮਿਕ ਨਗਰੀ ਦੀ ਇਹ ਹਾਲਤ ਵੀ ਸਰਕਾਰ ਨੂੰ ਚਿੰਤਤ ਨਹੀਂ ਕਰਦੀ? ਜਿੱਥੇ ਹਰ ਰੋਜ਼ ਹਜ਼ਾਰਾਂ ਸ਼ਰਧਾਲੂ ਮੱਥਾ ਟੇਕਣ ਲਈ ਪਹੁੰਚਦੇ ਹਨ, ਉੱਥੇ ਗੰਦਗੀ ਦੇ ਢੇਰ ਸਰਕਾਰ ਦੀ ਲਾਪਰਵਾਹੀ ਨੂੰ ਬੇਨਕਾਬ ਕਰ ਰਹੇ ਹਨ। ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਸਿਰਫ਼ ਤਮਾਸ਼ਾ ਦੇਖ ਰਹੀ ਹੈ।”ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਹੱਲ ਗੱਲਬਾਤ ਰਾਹੀਂ ਕੱਢਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਜੇਕਰ ਸਰਕਾਰ ਨੇ ਤੁਰੰਤ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।ਦੂਜੇ ਪਾਸੇ ਸ਼ਹਿਰ ਵਾਸੀਆਂ ਵਿੱਚ ਵੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਘਰਾਂ ਅਤੇ ਬਾਜ਼ਾਰਾਂ ਦੇ ਬਾਹਰ ਕੂੜੇ ਦੇ ਢੇਰ ਲੱਗੇ ਹੋਣ ਕਾਰਨ ਨਾ ਸਿਰਫ਼ ਬਦਬੂ ਫੈਲ ਰਹੀ ਹੈ, ਸਗੋਂ ਮੱਖੀਆਂ, ਮੱਛਰ ਅਤੇ ਆਵਾਰਾ ਪਸ਼ੂਆਂ ਦੀ ਸਮੱਸਿਆ ਵੀ ਵੱਧ ਗਈ ਹੈ। ਲੋਕਾਂ ਨੇ ਕਿਹਾ ਕਿ ਕੀਰਤਪੁਰ ਸਾਹਿਬ ਦੀ ਪਛਾਣ ਇੱਕ ਪਵਿੱਤਰ ਧਾਰਮਿਕ ਨਗਰੀ ਵਜੋਂ ਹੈ ਅਤੇ ਇਸ ਦੀ ਸਾਫ਼-ਸੁਥਰੀ ਤਸਵੀਰ ਨੂੰ ਬਰਕਰਾਰ ਰੱਖਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ।
ਸ਼ਹਿਰ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਫਾਈ ਕਰਮਚਾਰੀਆਂ ਨਾਲ ਤੁਰੰਤ ਗੱਲਬਾਤ ਕਰਕੇ ਹੜਤਾਲ ਦਾ ਹੱਲ ਕੱਢਿਆ ਜਾਵੇ ਅਤੇ ਸ਼ਹਿਰ ਵਿੱਚ ਪਏ ਕੂੜੇ ਦੇ ਢੇਰਾਂ ਨੂੰ ਚੁੱਕ ਕੇ ਲੋਕਾਂ ਅਤੇ ਸੰਗਤਾਂ ਨੂੰ ਇਸ ਗੰਭੀਰ ਸਮੱਸਿਆ ਤੋਂ ਰਾਹਤ ਦਿੱਤੀ ਜਾਵੇ।
ਫੋਟੋ ਕੈਪਸਨ
ਗੁਰਦੁਆਰਾ ਬਿਬਾਨਗੜ੍ਹ ਸਾਹਿਬ ਦੇ ਨਜ਼ਦੀਕ ਲੱਗੇ ਹੋਏ ਗੰਦਗੀ ਦੇ ਢੇਰ
ਹਿਮਾਂਸ਼ੂ ਟੰਡਨ ਪ੍ਰਧਾਨ ਬਲਾਕ ਕਾਂਗਰਸ
  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਨਜੀਤ ਸਿੱਧੂ):- ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨ ਚਹਿਲ ਵੱਲੋਂ ਐੱਨਜੀਓਜ਼ ਦੇ…

    Leave a Reply

    Your email address will not be published. Required fields are marked *