ਸੰਗਰੂਰ ਤੋਂ ਸੰਸਦ ਮੈਂਬਰ ਮੀਤ ਹੇਅਰ ਨੇ 47 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Spread the love
ਬਰਨਾਲਾ ਬਲਵੰਤ ਸਿੰਘ ਸਿੱਧੂ 02 ਅਗਸਤ 2026 = ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਯੋਗਤਾ ਅਤੇ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਸੰਗਰੂਰ ਤੋਂ ਸੰਸਦ ਮੈਂਬਰ ਮੀਤ ਹੇਅਰ ਨੇ ਆਪਣੇ ਬਰਨਾਲਾ ਦਫ਼ਤਰ ਵਿਖੇ 47 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਆਪਣੇ ਹੱਥੀਂ ਨਿਯੁਕਤੀ ਪੱਤਰ ਸੌਂਪੇਇਸ ਮੌਕੇ ਸੰਸਦ ਮੈਂਬਰ ਮੀਤ ਹੇਅਰ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਹੁਣ ਤੱਕ 67 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਪਾਰਦਰਸ਼ੀ ਅਤੇ ਮੈਰਿਟ ਦੇ ਆਧਾਰ ’ਤੇ ਪੱਕੀਆਂ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਰ ਯੋਗ ਨੌਜਵਾਨ ਨੂੰ ਬਿਨਾਂ ਕਿਸੇ ਸਿਫ਼ਾਰਸ਼ ਜਾਂ ਭੇਦਭਾਵ ਦੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ।ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ, ਪਾਰਦਰਸ਼ੀ ਭਰਤੀ ਪ੍ਰਕਿਰਿਆ ਅਤੇ ਲੋਕ-ਪੱਖੀ ਸ਼ਾਸਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਤਾਂ ਜੋ ਮਾਵਾਂ ਅਤੇ ਬੱਚਿਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚ ਸਕੇ। ਇਸ ਮੌਕੇ ਐਮਸੀ ਭਾਰਤਵਾਜ ਵੀ ਹਾਜ਼ਰ ਸੀ ( ਚਿਆਰਮੈਨ ਗੁਰਮੀਤ ਸਿੰਘ ਕਾਕਾ ਬਡਵਰ  ) ਅਤੇ ਪ੍ਰਧਾਨ ਨਗਰਕੌਸ਼ਲ ਧਨੋਲਾ ਵੀ ਹਾਜ਼ਰ ਸਰ
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *