ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਕੀਤੀ ਸ਼ਲਾਘਾ

Spread the love
ਜੈਤੋ 2 ਅਗਸਤ (ਗੁਰਦੀਪ ਸਿੰਘ ਢਿੱਲੋਂ ):-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਦੇਰ ਸ਼ਾਮ ਹਲਕਾ ਜੈਤੋ ਦੇ ਪਿੰਡ ਕਰੀਰਵਾਲੀ ਅਤੇ ਬਿਸ਼ਨੰਦੀ ਵਿਖੇ ਪ੍ਰਚਾਰ ਵੈਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਫਲਸਫ਼ੇ ਅਤੇ ਮਨੁੱਖਤਾ ਲਈ ਦਿੱਤੇ ਅਦੁੱਤੀ ਸੰਦੇਸ਼ ਨੂੰ ਦਰਸਾਉਂਦੀ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ।ਡਾਕੂਮੈਂਟਰੀ ਸ਼ੋਅ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਸ਼ਮੂਲੀਅਤ ਕਰਦਿਆਂ ਗੁਰੂ ਸਾਹਿਬ ਦੇ ਜੀਵਨ ਦਰਸ਼ਨ ਅਤੇ ਸਮਾਜ ਸੁਧਾਰਕ ਵਿਚਾਰਾਂ ਨੂੰ ਬਹੁਤ ਹੀ ਧਿਆਨ ਅਤੇ ਸ਼ਰਧਾ ਨਾਲ ਦੇਖਿਆ। ਫ਼ਿਲਮ ਰਾਹੀਂ ਗੁਰੂ ਰਵਿਦਾਸ ਜੀ ਵੱਲੋਂ ਮਨੁੱਖੀ ਬਰਾਬਰੀ, ਸਮਾਜਿਕ ਨਿਆਂ, ਭਾਈਚਾਰਕ ਸਾਂਝ, ਸੇਵਾ ਭਾਵਨਾ, ਆਪਸੀ ਸਤਿਕਾਰ ਅਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਸਮਾਨਤਾ ਅਧਾਰਿਤ ਸਮਾਜ ਦੀ ਸਿਰਜਣਾ ਲਈ ਦਿੱਤੇ ਗਏ ਮਹਾਨ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ।ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਅੱਜ ਵੀ ਸਮਾਜ ਨੂੰ ਸਮਾਨਤਾ, ਸਦਭਾਵਨਾ, ਸੱਚ, ਭਾਈਚਾਰੇ ਅਤੇ ਮਨੁੱਖੀ ਏਕਤਾ ਦੀ ਰਾਹ ਦਿਖਾਉਂਦਾ ਹੈ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *