ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਫਰੀਦਕੋਟ ਤੋਂ ਕੋਟਕਪੂਰਾ ਰੋਡ ਤੇ ਸਥਿਤ ਨਹਿਰਾਂ ਦੇ ਵਿਚਕਾਰਲੀ ਸੜਕ ਉੱਪਰ ਬੂਟੇ ਲਗਾਏ ਗਏ-ਜ਼ਿਲ੍ਹਾ ਕਚਹਿਰੀਆਂ ਜੈਤੋ ਵਿਖੇ ਸਬ-ਡਿਵੀਜ਼ਨ ਜੁਡੀਸ਼ਅਲ ਮੈਜਿਸਟਰੇਟ ਵਲੋਂ ਬੂਟੇ ਲਗਾਏ ਗਏ

Spread the love
ਫ਼ਰੀਦਕੋਟ 2 ਅਗਸਤ (ਗੁਰਦੀਪ ਸਿੰਘ ਢਿੱਲੋਂ ):-ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਤੇ ਮਾਨਯੋਗ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ ਏ ਐਸ ਨਗਰ ਅਨੁਸਾਰ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਸਾਹਿਬ ਫਰੀਦਕੋਟ  ਵੱਲੋਂ ਫਰੀਦਕੋਟ ਤੋਂ ਕੋਟਕਪੂਰਾ ਰੋਡ ਤੇ ਸਥਿਤ ਨਹਿਰਾਂ ਦੇ ਵਿਚਕਾਰਲੀ ਸੜਕ ਉੱਪਰ ਬੂਟੇ ਲਗਾਏ ਗਏ।ਇਹ ਬੂਟੇ ਲਗਾਉਣ ਦੀ ਮੁਹਿੰਮ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਲਾਈ ਗਈ ਇਸ ਵਿੱਚ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਸੰਜੇ ਅਗਨੀਹੋਤਰੀ ਅਤੇ ਹੋਰ ਜੁਡੀਸ਼ਅਲ ਆਫਿਸਰ ਸਾਹਿਬਾਨ ਇਸ ਸਮੇਂ ਮੌਜੂਦ ਸਨ। ਇਸ ਦੌਰਾਨ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਾਹਿਬ  ਨੇ ਸੰਬੋਧਨ ਕਰਦਿਆਂ ਦੱਸਿਆ ਕਿ ਹਰ ਇੱਕ ਮਨੁੱਖ ਲਾਵੇ ਇੱਕ ਰੁੱਖ ਤਾਂ ਜੋ ਅਸੀਂ ਗੰਧਲੇ ਹੋ ਰਹੇ ਵਾਤਾਵਰਣ ਨੂੰ ਬਚਾਈਏ ਅਤੇ ਸਾਫ ਸੁਥਰੇ ਵਾਤਾਵਰਣ ਵਿੱਚ ਜੀਵਨ ਬਸਰ ਕਰੀਏ। ਪੁਲਿਸ ਵਿਭਾਗ ਦੇ ਮੁਲਾਜ਼ਮਾਂ ਨੇ ਮਾਨਯੋਗ ਜੱਜ ਸਾਹਿਬਾਨ ਦੇ ਨਾਲ ਬੂਟੇ ਲਗਾ ਕੇ ਇੱਕ ਨਵੀਂ ਪਿਰਤ ਪਾਈ।ਸਾਰੇ ਅਫਸਰ ਸਾਹਿਬਾਨਾਂ ਨੇ ਬੂਟੇ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਇਸ ਦੇ ਇਵਜ ਵਜੋਂ ਮਾਨਯੋਗ ਸੈਸ਼ਨ ਜੱਜ ਸਾਹਿਬ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਚਹਿਰੀਆਂ ਜੈਤੋ ਜਿਸ ਦੀ ਇਮਾਰਤ ਨਵੀਂ ਬਣ ਰਹੀ ਹੈ ਵਿੱਚ ਵੀ ਮਾਨਯੋਗ ਸਬ-ਡਿਵੀਜ਼ਨ ਜੁਡੀਸ਼ਅਲ ਮੈਜਿਸਟਰੇਟ ਸ਼੍ਰੀ ਸ਼ਮਿੰਦਰ ਪਾਲ ਸਿੰਘ  ਵੱਲੋਂ ਵੀ ਇਸ ਨਵੀਂ ਬਣ ਰਹੀ ਕਚਹਿਰੀ ਵਿਖੇ ਬੂਟੇ ਲਗਾਏ ਗਏ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *