ਚੈਅਰਮੇਨ ਕਮਿੱਕਰ ਸਿੰਘ ਡਾਢੀ ਨੇ ਪਿੰਡ ਸ਼ਾਹਪੁਲ ਬੇਲਾ ਦੀ ਪੰਚਾਇਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਸੰਬੰਧੀ ਕੀਤੀ ਮੁਲਾਕਾਤ

Spread the love

 ਹਲਕੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ – ਕਮਿੱਕਰ ਸਿੰਘ ਡਾਢੀ

ਕੀਰਤਪੁਰ ਸਾਹਿਬ, 18 ਦਸੰਬਰ (ਕੰਵਲ ਜੋਤ ਸਿੰਘ) ਸ਼੍ਰੀ ਅਨੰਦਪੁਰ ਸਾਹਿਬ ਤੋਂ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਰਕੀਟ ਕਮੇਟੀ ਚੈਅਰਮੇਨ ਕਮਿੱਕਰ ਸਿੰਘ ਡਾਢੀ ਵੱਲੋਂ ਪਿੰਡ ਸ਼ਾਹਪੁਰ ਬੇਲਾ ਦੀ ਨਵੀਂ ਬਣੀ ਪੰਚਾਇਤ ਦੇ ਸੱਦੇ ਤੇ ਪਿੰਡ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਸੰਬੰਧੀ ਮੁਲਾਕਾਤ ਕੀਤੀ।ਇਸ ਮੋਕੇ ਕਮਿੱਕਰ ਸਿੰਘ ਡਾਢੀ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੋਰਾਨ ਹਲਕੇ ਦੇ ਵੱਖ ਵੱਖ ਪਿੰਡਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਵੱਡਾ ਸਮਰਥਨ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਹੁਣ ਸਰਕਾਰ ਦਾ ਫਰਜ ਬਣਦਾ ਹੈ ਕਿ ਹੁਣ ਕੋਈ ਵੀ ਪਿੰਡ ਵਿਕਾਸ ਤੋਂ ਅਧੂਰਾ ਨਾ ਰਹੇ।ਉਨਾਂ ਕਿਹਾ ਕਿ ਅੱਜ ਸ਼ਾਹਪੁਰ ਬੇਲਾ ਦੀ ਪੰਚਾਇਤ ਨਾਲ ਚੱਲ ਰਹੇ ਅਤੇ ਹੋਣ ਵਾਲੇ ਵਿਕਾਸ ਕਾਰਜਾਂ ਸੰਬੰਧੀ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਉਨਾਂ ਦੀ ਸਮੱਸਿਆਵਾਂ ਸੁਣੀਆਂ ਤੇ ਉਨਾਂ ਨੂੰ ਭਰੋਸਾ ਦਵਾਇਆ ਕਿ ਇਨਾਂ ਸਾਰੀਆਂ ਮੰਗਾਂ ਤੇ ਸਮੱਸਿਆਵਾਂ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੱਕ ਪਹੁੰਚਾ ਕੇ ਹੱਲ ਕਰਵਾਈਆਂ ਜਾਣਗੀਆਂ।ਡਾਢੀ ਨੇ ਕਿਹਾ ਕਿ ਪਿੰਡ ਸ਼ਾਹਪੁਰ ਬੇਲਾ ਵਿਖੇ ਦਰਿਆ ਉੱਪਰ ਸੰਤਾਂ ਮਹਾਂਪੁਰਖਾਂ ਵੱਲੋਂ ਬਣਾਏ ਜਾ ਰਹੇ ਪੁੱਲ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ 10 ਲੱਖ ਰੁਪਏ ਦਾ ਯੋਗਦਾਨ ਪਾਇਆ ਸੀ ਤੇ 25 ਲੱਖ ਰੁਪਏ ਹੋਰ ਦੇਣ ਦਾ ਐਲਾਨ ਵੀ ਕੀਤਾ ਸੀ।ਉਨਾਂ ਕਿਹਾ ਕਿ ਪਿੰਡ ਵਿੱਚ ਸਟਰੀਟ ਲਾਈਟਾਂ,ਗਲੀਆਂ,ਨਾਲੀਆਂ ਦੀ ਮੁਰੰਮਤ ਆਦਿ ਹੋਰ ਹੋਣ ਵਾਲੇ ਕੰਮਾਂ ਨੂੰ ਜਲਦੀ ਸ਼ੁਰੂ ਕਰਵਾਇਆ ਜਾਵੇਗਾ ਤਾਂ ਜੋ ਪਿੰਡ ਵਾਸੀਆਂ ਨੂੰ ਕਿਸੇ ਵੀ ਤਰਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।ਉਨਾਂ ਕਿਹਾ ਕਿ ਜਲਦ ਹੀ ਪਿੰਡ ਵਿੱਚ ਨਵਾਂ ਪੀਣ ਵਾਲੇ ਪਾਣੀ ਦਾ ਬੋਰ

ਅਤੇ ਦਰਿਆ ਕਿਨਾਰੇ ਠੋਕਰਾਂ ਲਗਵਾਉਣ ਦਾ ਕੰਮ ਵੀ ਜਲਦ ਸ਼ੁਰੂ ਕਰਵਾ ਦਿੱਤਾ ਜਾਵੇਗਾ। ਇਸ ਮੋਕੇ ਉਨਾਂ ਨਾਲ ਬਲਾਕ ਪ੍ਰਧਾਨ ਕੁਲਵੰਤ ਸਿੰਘ,ਸਰਪੰਚ ਚੰਨਣ ਸਿੰਘ,ਸੀਨੀਅਰ ਆਗੂ ਨਿਰਮਲ ਸਿੰਘ ਸ਼ਾਹਪੁਰ,ਯੂਥ ਆਗੂ ਵੀਰ ਸ਼ਾਹਪੁਰ,ਜਰਨੈਲ ਸਿੰਘ ਸ਼ਾਹਪੁਰ,ਸੋਨੂੰ ਚੋਧਰੀ ਤੇ ਪਿੰਡ ਦੇ ਹੋਰ ਮੋਹਤਬਾਰ ਹਾਜਰ ਸਨ।

  • Related Posts

    ਸਹਿਕਾਰੀ ਸਭਾ ਮਾਨੂੰਪੁਰ ਤੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਰਿਹਾ ਕਾਬਜ

    Spread the love

    Spread the loveਸਮਰਾਲਾ 14 ਸਤੰਬਰ (ਮੁਕੇਸ਼ ਵਰਮਾ)=ਨਜਦੀਕੀ ਪਿੰਡ ਮਾਨੂੰਪੁਰ ਵਿਖੇ ਸਹਿਕਾਰੀ ਸਭਾ ਲਿਮ: ਮਾਨੂੰਪੁਰ ਜਿੱਥੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਕਾਬਜ ਹੋਇਆ ਹੈ। ਇਹ ਸਹਿਕਾਰੀ ਸਭਾ ਜਿਸਦੇ ਕੁੱਲ 11…

    ਕਿਸਾਨ ਆਗੂ ਗੋਰਾ ਸਿੰਘ ਢਿੱਲਵਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸਾਮਿਲ ,ਬਾਪੂ ਤਰਸੇਮ ਸਿੰਘ ਵੱਲੋਂ ਕੀਤਾ ਸਵਾਗਤ 

    Spread the love

    Spread the loveਤਪਾ ਮੰਡੀ,14 ਸਤੰਬਰ( ਗੋਲਡੀ ਵਿਆਸ) ਵਿਧਾਨ ਸਭਾ 2027 ਦੀਆਂ ਜਿਉਂ ਜਿਉਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਵੱਖ ਵੱਖ ਪਾਰਟੀਆਂ ਵੱਲੋਂ ਸਰਗਰਮੀਆਂ ਨੂੰ ਤੇਜ ਕਰ ਦਿੱਤਾ ਗਿਆ ਹੈ ਇਸੇ…

    Leave a Reply

    Your email address will not be published. Required fields are marked *