ਕਰਨਬੀਰ ਸਿੰਘ ਬੁਰਜ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ: ਸਰਪੰਚ ਗੁਰਚਰਨ ਸਿੰਘ ਖੈਰਦੀਨਕੇ 

Spread the love
ਝਬਾਲ 2 ਅਗਸਤ (ਦੇ ਮੱਖਣ ਮਨੋਜ) =ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪਿੰਡ ਖੈਰਦੀਨਕੇ ਦੇ ਮੌਜੂਦਾ ਸਰਪੰਚ ਗੁਰਚਰਨ ਸਿੰਘ ਖੈਰਦੀਨਕੇ ਨੇ ਕਿਹਾ ਕਿ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਦੀ ਯੋਗ ਅਗਵਾਈ ਹੇਠ ਕਾਂਗਰਸ ਪਾਰਟੀ ਨੂੰ ਪਿੰਡ-ਪਿੰਡ ਅਤੇ ਘਰ-ਘਰ ਤੱਕ ਹੋਰ ਮਜ਼ਬੂਤੀ ਨਾਲ ਸੰਗਠਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾ ਕੇ ਵੱਧ ਤੋਂ ਵੱਧ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਨੂੰ ਕਾਂਗਰਸ ਨਾਲ ਜੋੜਿਆ ਜਾਵੇਗਾ।ਸਰਪੰਚ ਗੁਰਚਰਨ ਸਿੰਘ ਨੇ ਕਿਹਾ ਕਿ ਕਰਨਬੀਰ ਸਿੰਘ ਬੁਰਜ ਹਲਕੇ ਦੇ ਲੋਕਾਂ ਨਾਲ ਨਿਰੰਤਰ ਸੰਪਰਕ ਵਿੱਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣ ਰਹੇ ਹਨ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿੱਚ ਹਲਕੇ ਦੇ ਲੋਕ ਕਾਂਗਰਸ ਪਾਰਟੀ ਦਾ ਭਰਪੂਰ ਸਾਥ ਦੇਣਗੇ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਆਵਾਜ਼ ਬਣ ਕੇ ਖੜ੍ਹੀ ਰਹੀ ਹੈ ਅਤੇ ਅੱਗੇ ਵੀ ਲੋਕਾਂ ਦੇ ਹਿੱਤਾਂ ਲਈ ਸੰਘਰਸ਼ ਕਰਦੀ ਰਹੇਗੀ। ਉਨ੍ਹਾਂ ਪਾਰਟੀ ਦੇ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇੱਕਜੁੱਟ ਹੋ ਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੀ ਸੇਵਾ ਨੂੰ ਪਹਿਲ ਦੇਣ, ਤਾਂ ਜੋ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਹੋਰ ਮਜ਼ਬੂਤੀ ਨਾਲ ਲੋਕਾਂ ਦਾ ਵਿਸ਼ਵਾਸ ਜਿੱਤ ਸਕੇ।
  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਨਜੀਤ ਸਿੱਧੂ):- ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨ ਚਹਿਲ ਵੱਲੋਂ ਐੱਨਜੀਓਜ਼ ਦੇ…

    Leave a Reply

    Your email address will not be published. Required fields are marked *