ਪਿੰਡ ਰੱਤਾ ਟਿੱਬਾ ਦੀ ਸੰਗਤ ਵੱਲੋਂ ਮੀਰੀ-ਪੀਰੀ ਖਾਲਸਾ ਮਾਰਚ ਦਾ ਪੰਨੀ ਵਾਲਾ ਫੱਤਾ ਚੌਂਕ ਵਿੱਚ ਨਿੱਘਾ ਸਵਾਗਤ

Spread the love
ਪੰਨੀ ਵਾਲਾ ਫੱਤਾ ਰਾਜਦੀਪ ਸਿੰਘ ਖਹਿਰਾ ਪਿੰਡ ਰੱਤਾ ਟਿੱਬਾ ਦੀ ਸਮੂਹ ਸੰਗਤ ਵੱਲੋਂ ਪੰਨੀਵਾਲਾ ਫੱਤਾ ਚੌਕ ਵਿਖੇ ਪਹੁੰਚੇ ਮੀਰੀ-ਪੀਰੀ ਖਾਲਸਾ ਮਾਰਚ ਦਾ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ ਅਤੇ ਜੈਕਾਰਿਆਂ ਦੀ ਗੂੰਜ ਤੇ ਸੰਗਤਾਂ ਵੱਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉੱਪਰ ਫੁੱਲਾਂ ਦੀ ਵਰਖਾ ਕਰਕੇ ਨਿਗਾ ਸਵਾਗਤ ਕੀਤਾ ਗਿਆ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ‘ਤੇ ਚੱਲਣ, ਸਿੱਖ ਕੌਮ ਦੀ ਏਕਤਾ ਨੂੰ ਮਜ਼ਬੂਤ ਕਰਨ ਅਤੇ ਗੁਰਮਤਿ ਸਿਧਾਂਤਾਂ ਅਨੁਸਾਰ ਜੀਵਨ ਬਤੀਤ ਕਰਨ ਦਾ ਸੱਦਾ ਦਿੱਤਾ। ਉਹਨਾਂ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਹੋਇਆ ਕਿਹਾ ਕਿ ਉਹ ਨਸ਼ੇ ਤੋਂ ਦੂਰ ਰਹਿ ਕੇ ਗੁਰੂ ਸਾਹਿਬ ਦੀ ਬਖਸ਼ੀ ਹੋਈ ਦਾਤ ਅੰਮ੍ਰਿਤ ਦੀ ਦਾਤ ਨੂੰ ਅਪਣਾ ਕੇ ਸਿੰਘ ਸਜਣਾ ਤੇ ਆਪਣੀ ਕੌਮ ਨੂੰ ਅੱਗੇ ਵਧਾਉਣਾ ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਦਾ ਸਿਧਾਂਤ ਸਿੱਖ ਪੰਥ ਦੀ ਵਿਲੱਖਣ ਪਹਿਚਾਣ ਹੈ ਅਤੇ ਇਸ ਦੇ ਪ੍ਰਚਾਰ-ਪ੍ਰਸਾਰ ਲਈ ਹਰ ਸਿੱਖ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਹਾਜ਼ਰ ਸੰਗਤ ਨੇ ਮਾਰਚ ਵਿੱਚ ਸ਼ਾਮਲ ਸਿੰਘਾਂ ਦਾ ਨਿੱਘਾ ਸਵਾਗਤ ਕਰਦਿਆਂ ਗੁਰੂ ਘਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਸਮਾਗਮ ਦੌਰਾਨ ਧਾਰਮਿਕ ਜੈਕਾਰਿਆਂ ਨਾਲ ਸਮੁੱਚਾ ਮਾਹੌਲ ਗੁਰਮਈ ਰੰਗ ਵਿੱਚ ਰੰਗਿਆ ਹੋਇਆ ਸੀ।ਇਸ ਤੋਂ ਇਲਾਵਾ ਪਿੰਡ ਰੱਤਾ ਟਿੱਬਾ ਦੀ ਸਮੂਹ ਸੰਗਤ, ਗ੍ਰਾਮ ਪੰਚਾਇਤ ਦੇ ਨੁਮਾਇੰਦੇ ਸੰਜੋਤ ਸਿੰਘ, ਪਰਵਿੰਦਰ ਸਿੰਘ, ਹਰਚੰਦ ਸਿੰਘ ਹਰਪ੍ਰੀਤ ਸਿੰਘ ਗੁਰਜਿੰਦਰ ਸਿੰਘ ਦਵਿੰਦਰ ਸਿੰਘ ਸੁਖਚੈਨ ਸਿੰਘ ਬਲਵਿੰਦਰ ਸਿੰਘ ਪਰਮਿੰਦਰ ਸਿੰਘ ਹਰਮਨਦੀਪ ਸਿੰਘ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਤੇ ਬੱਚੇ ਸਮਾਗਮ ਵਿੱਚ ਸ਼ਾਮਲ ਹੋਏ। ਇਸ ਮੌਕੇ ਜਲ ਜੀਰੇ ਤੇ ਠੰਡੇ ਪਾਣੀ ਦੀਆਂ ਛਬੀਲਾਂ ਲਗਾਈਆਂ ਗਈਆਂ
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *