ਹਰ ਮਨੁੱਖ ਲਗਾਵੇ ਇੱਕ ਰੁੱਖ ਮੁਹਿੰਮ ਤਹਿਤ ਪੌਦੇ ਲਗਾਏ- ਹਰਿਆਲੀ ਮਿਸ਼ਨ ਜਿਲ੍ਹਾ ਦੇ ਚੇਅਰਮੈਨ ਰਣਜੀਤ ਸਿੰਘ ਧਾਲੀਵਾਲ

Spread the love
ਸ੍ਰੀ ਮੁਕਤਸਰ ਸਾਹਿਬ, 02 ਅਗਸਤ (ਮਨਜੀਤ ਸਿੱਧੂ):- ਹਰਿਆਲੀ ਮਿਸ਼ਨ 2015 ਹਰ ਮਨੁੱਖ ਲਾਵੇ ਇੱਕ ਰੁੱਖ ਮੁਹਿੰਮ ਤਹਿਤ ਹਰਿਆਲੀ ਮਿਸ਼ਨ ਜਿਲ੍ਹਾ ਦੇ ਚੇਅਰਮੈਨ ਰਣਜੀਤ ਸਿੰਘ ਧਾਲੀਵਾਲ ਦੀ ਅਗਵਾਈ ਸਦਕਾ ਵੱਖ-ਵੱਖ ਜਗ੍ਹਾ ਤੇ ਵੱਖ-ਵੱਖ ਪ੍ਰਕਾਰ ਦੇ ਬੂਟੇ ਲਗਾਏ ਜਾ ਰਹੇ ਹਨ। ਇਸ ਮੌਕੇ ‘ਤੇ ਰਣਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਹਰ ਸਾਲ ਹਰਿਆਲੀ ਮਿਸ਼ਨ 10 ਹਜਾਰ ਬੂਟੇ ਲਗਾਉਣ ਦੀ ਸੇਵਾ ਕਰਦਾ ਹੈ। ਉਨ੍ਹਾਂ ਕਿਹਾ ਕਿ ਉਹ ਲਗਾਤਾਰ 15 ਦਿਨ ਤੋਂ ਹਰ ਰੋਜ ਬੂਟੇ ਲਾਉਣ ਦੀ ਸੇਵਾ ਕਰ ਰਹੇ ਹਨ ਅਤੇ ਹਰ ਰੋਜ ਉਨ੍ਹਾਂ ਵੱਲੋਂ ਬੂਟੇ ਫ੍ਰੀ ਵੰਡੇ ਜਾਂਦੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਅੱਜ ਵਾਤਾਵਰਨ ਬਹੁਤ ਖਰਾਬ ਹੋ ਚੁੱਕਿਆ ਹੈ ਅਤੇ ਮਨੁੱਖ ਦਾ ਜਿਉਣਾ ਬਹੁਤ ਔਖਾ ਹੋ ਜਾਵੇਗਾ। ਮਨੁੱਖ ਨੂੰ ਸਾਹ ਲੈਣ ਲਈ ਆਕਸੀਜਨ ਦੀ ਜਰੂਰਤ ਹੁੰਦੀ ਹੈ ਜੋ ਸਿਰਫ ਦਰੱਖਤ ਹੀ ਸਾਨੂੰ ਫ੍ਰੀ ਦੇ ਵਿੱਚ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਦੇ ਲਈ ਸਾਨੂੰ ਵੱਧ ਤੋਂ ਵੱਧ ਦਰੱਖਤ ਲਗਾਉਣੇ ਚਾਹੀਦੇ ਹਨ। ਇਸ ਸਮੇਂ ਇਹਨਾਂ ਵੱਲੋਂ ਰਿਵਾਇਤੀ  ਬੂਟੇ ਜਿਵੇੰ ਅੰਬ, ਅਮਰੂਦ, ਲੀਚੀ, ਜਾਮੁਣ, ਟਾਹਲੀ, ਨਿਮ, ਬਰਕੈਨ, ਅਰਜਨ ਆਦਿ ਬੂਟੇ ਲਗਾਏ ਅਤੇ ਵੰਡੇ ਜਾਂਦੇ ਹਨ। ਜੇਕਰ ਕਿਸੇ ਨੂੰ ਸਕੂਲ, ਘਰ ਜਾਂ ਕਿਸੇ ਸਾਂਝੀ ਜਗ੍ਹਾ ‘ਤੇ ਬੂਟਾ ਲਗਾਉਣ ਦੀ ਜਰੂਰਤ ਹੋਵੇ ਤਾਂ ਉਨ੍ਹਾਂ ਵੱਲੋਂ ਬੂਟੇ ਫ੍ਰੀ ਵਿੱਚ ਦਿੱਤੇ ਜਾਂਦੇ ਹਨ। ਇਸ ਸਮੇਂ ਉਨ੍ਹਾਂ ਦੇ ਨਾਲ਼ ਅਮਰੀਕ ਸਿੰਘ, ਤਰਸੇਮ ਲਾਲ, ਪ੍ਰੇਮ ਕੁਮਾਰ, ਗੁਰਮੀਤ ਸਿੰਘ ਕੱਦੂ, ਗੁਰਪ੍ਰੀਤ ਸਿੰਘ ਗੁਣੀ ਆਦਿ ਨੇ ਮਿਲ ਕੇ ਗੋਨਿਆਣਾ ਰੋਡ ‘ਤੇ ਕੱਸੀ ਦੇ ਆਸੇ-ਪਾਸੇ ਵੱਡੀ ਗਿਣਤੀ ਵਿੱਚ ਬੂਟੇ ਲਗਾਏ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *