ਆਜ਼ਾਦੀ ਦਿਵਸ ਮੌਕੇ ਟਾਊਨ ਹਾਲ ਪਾਰਕ ’ਚ ਹੋਵੇਗਾ ਭਾਰਤ ਸਵਾਭਿਮਾਨ ਟਰੱਸਟ ਤੇ ਪਤੰਜਲੀ ਯੋਗ ਪੀਠ ਵੱਲੋਂ ਵਿਸ਼ਾਲ ਯੋਗ ਪ੍ਰਦਰਸ਼ਨ : ਖੋਸਲਾ/ਚਮ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਹੋਣਗੇ ਮੁੱਖ ਮਹਿਮਾਨ

Spread the love
ਫਗਵਾੜਾ 2 ਅਗਸਤ ( ਪ੍ਰੀਤ ਕੌਰ ਪ੍ਰੀਤੀ       ) ਦੇਸ਼ ਦੇ 79ਵੇਂ ਆਜ਼ਾਦੀ ਦਿਵਸ ਦੇ ਸ਼ੁਭ ਦਿਹਾੜੇ ’ਤੇ ਪਤੰਜਲੀ ਯੋਗ ਪੀਠ ਅਤੇ ਭਾਰਤ ਸਵਾਭਿਮਾਨ ਟਰੱਸਟ, ਫਗਵਾੜਾ ਵੱਲੋਂ 15 ਅਗਸਤ ਦਿਨ ਸ਼ਨੀਵਾਰ ਨੂੰ ਸਵੇਰੇ 6:00 ਵਜੇ ਤੋਂ 7:30 ਵਜੇ ਤੱਕ ਟਾਊਨ ਹਾਲ ਪਾਰਕ, ਫਗਵਾੜਾ ਵਿਖੇ ਵਿਸ਼ਾਲ ਯੋਗ ਪ੍ਰਦਰਸ਼ਨ ਅਤੇ ਯੋਗ ਜਾਗਰੂਕਤਾ ਸਮਾਗਮ ਕਰਵਾਇਆ ਜਾਵੇਗਾ। ਇਸ ਸਬੰਧੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਲਈ ਸੰਸਦ ਮੈਂਬਰ ਅਤੇ ਫਗਵਾੜਾ ਹਲਕਾ ਇੰਚਾਰਜ ਡਾ. ਰਾਜ ਕੁਮਾਰ ਚੱਬੇਵਾਲ ਨੂੰ ਪ੍ਰਬੰਧਕਾਂ ਵੱਲੋਂ ਰਸਮੀ ਸੱਦਾ ਪੱਤਰ ਭੇਂਟ ਕੀਤਾ ਗਿਆ। ਡਾ. ਚੱਬੇਵਾਲ ਨੇ ਸੱਦਾ ਸਵੀਕਾਰ ਕਰਦਿਆਂ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਪਣੀ ਸਹਿਮਤੀ ਦਿੱਤੀ ਅਤੇ ਯੋਗ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਭਾਰਤ ਸਵਾਭਿਮਾਨ ਟਰੱਸਟ ਦੇ ਜ਼ਿਲ੍ਹਾ ਪ੍ਰਭਾਰੀ ਦੀਪਕ ਖੋਸਲਾ ਅਤੇ ਜ਼ਿਲ੍ਹਾ ਸੰਗਠਨ ਮੰਤਰੀ ਸੁਨੀਲ ਚਮ ਨੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਮਾਗਮ ਦਾ ਸੱਦਾ ਪੱਤਰ ਦੇਣ ਉਪਰੰਤ ਦੱਸਿਆ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਵੱਧ ਤੋਂ ਵੱਧ ਲੋਕਾਂ ਨੂੰ ਯੋਗ ਨਾਲ ਜੋੜਨਾ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 15 ਅਗਸਤ ਦੀ ਸਵੇਰ ਟਾਊਨ ਹਾਲ ਪਾਰਕ ਵਿਖੇ ਕਰਵਾਏ ਜਾ ਰਹੇ ਇਸ ਯੋਗ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਯੋਗ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਣਾਉਣ। ਇਸ ਮੌਕੇ ਬੌਬੀ ਬੇਦੀ, ਗੁਰਦੀਪ ਦੀਪਾ, ਓਮ ਪ੍ਰਕਾਸ਼ ਬਿੱਟੂ ਆਦਿ ਵੀ ਹਾਜ਼ਰ ਸਨ। ਤਸਵੀਰ : ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੂੰ ਯੋਗ ਪ੍ਰਦਰਸ਼ਨ ਸਮਾਗਮ ਦਾ ਸੱਦਾ ਪੱਤਰ ਭੇਂਟ ਕਰਦੇ ਹੋਏ ਦੀਪਕ ਖੋਸਲਾ, ਸੁਨੀਲ ਚਮ ਅਤੇ ਹੋਰ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *