ਕਰੀਬ ਦੋ ਦਰਜਨ ਪ੍ਰਵਾਸੀ ਪਰਿਵਾਰਾਂ ਨੇ ਛੱਡੀ ਭਾਜਪਾ ਕਾਂਗਰਸ ਪਾਰਟੀ ’ਚ ਹੋਏ ਸ਼ਾਮਲ * ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕੀਤਾ ਸਵਾਗਤ

Spread the love
ਫਗਵਾੜਾ 2 ਅਗਸਤ ( ਪ੍ਰੀਤ ਕੌਰ ਪ੍ਰੀਤੀ  ) ਫਗਵਾੜਾ ਹਲਕੇ ਵਿੱਚ ਕਾਂਗਰਸ ਪਾਰਟੀ ਨੂੰ ਉਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਭਾਜਪਾ ਛੱਡ ਕੇ ਕਰੀਬ ਦੋ ਦਰਜਨ ਪ੍ਰਵਾਸੀ ਪਰਿਵਾਰਾਂ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਹਲਕਾ ਵਿਧਾਇਕ ਅਤੇ ਸਾਬਕਾ ਆਈ.ਏ.ਐਸ. ਅਧਿਕਾਰੀ ਬਲਵਿੰਦਰ ਸਿੰਘ ਧਾਲੀਵਾਲ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਸਮੇਂ ਮੋਹਨ ਕੁਮਾਰ ਯਾਦਵ, ਮੋਤੀ ਲਾਲ ਮਹਿਤੋ, ਭਗਵਾਨ ਦਾਸ ਮਹਿਤੋ, ਅਨੁਜ ਸਿੰਘ, ਨਾਗੇਸ਼ਵਰ ਥਾਪਰ, ਹਰਵਿੰਦਰ ਥਾਪਰ, ਨਾਰਾਇਣ ਮਹਿਤੋ, ਅੱਸ਼ੇ ਲਾਲ ਯਾਦਵ, ਰਮੇਸ਼ ਯਾਦਵ, ਗਨੀ ਨਾਥ ਸ਼ਾਹ, ਰਵਿੰਦਰ ਕੁਮਾਰ ਯਾਦਵ, ਰਾਮ ਲਖਣ, ਰਵੀ ਸਾਹਨੀ, ਸਾਗਰ ਸਿੰਘ, ਸੰਤੋਖ, ਬਚਨ ਲਾਲ, ਮਹੰਤ ਕੁਮਾਰ ਯਾਦਵ ਸਮੇਤ ਸਮੂਹ ਪਰਿਵਾਰਾਂ ਦਾ ਸਵਾਗਤ ਕੀਤਾ। ਵਿਧਾਇਕ ਧਾਲੀਵਾਲ ਨੇ ਨਵੇਂ ਸ਼ਾਮਲ ਪਰਿਵਾਰਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ, ਸਿਧਾਂਤਾਂ ਅਤੇ ਵਿਚਾਰਧਾਰਾ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਹਰ ਵਰਗ ਦੇ ਹਿੱਤਾਂ ਦੀ ਰੱਖਿਆ ਕਰਨ ਅਤੇ ਦੇਸ਼ ਵਿੱਚ ਧਰਮ ਨਿਰਪੱਖ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਰਹੀ ਹੈ। ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਭਾਜਪਾ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਕੇ ਕਾਂਗਰਸ ਦਾ ਹੱਥ ਫੜ ਰਹੇ ਹਨ। ਕਿਉਂਕਿ ਉਹ ਕਾਂਗਰਸ ਦੀ ਧਰਮ ਨਿਰਪੱਖ ਵਿਚਾਰਧਾਰਾ ਅਤੇ ਲੋਕ ਹਿੱਤ ਵਾਲੀਆਂ ਨੀਤੀਆਂ ਤੋਂ ਪ੍ਰਭਾਵਿਤ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਰਾਹੁਲ ਗਾਂਧੀ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਦੇਖਣਾ ਚਾਹੁੰਦੇ ਹਨ ਅਤੇ ਇਸੇ ਮਕਸਦ ਨਾਲ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਸਮੂਹ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਧ ਤੋਂ ਵੱਧ ਪ੍ਰਵਾਸੀ ਭਾਈਚਾਰੇ ਨੂੰ ਕਾਂਗਰਸ ਨਾਲ ਜੋੜਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਸਾਰੇ ਵਰਕਰ ਹੁਣ ਤੋਂ ਹੀ ਚੋਣਾਂ ਦੀਆਂ ਤਿਆਰੀਆਂ ਵਿੱਚ ਜੁੱਟ ਜਾਣ ਤਾਂ ਜੋ ਕਾਂਗਰਸ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਮੌਕੇ ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਪ੍ਰਧਾਨ ਨਰੇਸ਼ ਭਾਰਦਵਾਜ, ਡੈਲੀਗੇਟ ਮੈਂਬਰ ਗੁਰਜੀਤ ਪਾਲ ਵਾਲੀਆ, ਸੰਜੀਵ ਬੁੱਗਾ ਕੌਂਸਲਰ, ਰਣਜੀਤ ਕੌਰ ਰਾਣੀ ਪ੍ਰਧਾਨ ਮਹਿਲਾ ਕਾਂਗਰਸ ਸ਼ਹਿਰੀ, ਨਰੇਸ਼ ਗੰਗੜ, ਅਨੀਤਾ ਰਾਣੀ ਕੌਂਸਲਰ, ਅਸ਼ੋਕ ਸੰਧੀ, ਸੋਹਨ ਸਿੰਘ, ਮਲਕੀਅਤ ਕੌਰ, ਹਰਸ਼ ਸ਼ਰਮਾ, ਹਰਬੰਸ ਲਾਲ, ਕਮਲਜੀਤ ਸਾਹਨੀ, ਜਗਜੀਵਨ ਸੰਧੀ ਆਦਿ ਹਾਜਰ ਸਨ।
ਤਸਵੀਰ ਕੈਪਸ਼ਨ- ਫਗਵਾੜਾ ਵਿਖੇ ਕਾਂਗਰਸ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨਵੇਂ ਮੈਂਬਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ ਅਤੇ ਨਾਲ ਹਨ ਕਾਂਗਰਸ ਪਾਰਟੀ ਦੇ ਸੀਨੀਅਰ ਅਹੁਦੇਦਾਰ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *