ਪਿੰਡ ਨੱਥੂਵਾਲਾ ‘ਚ ਬੱਚਿਆਂ ਨੇ ਰੁੱਖ ਲਗਾ ਕੇ ਸਿਰਜਿਆ ਇਤਿਹਾਸ; ਲਗਾਏ 100 ਤੋਂ ਵੱਧ ਫਲਦਾਰ ਬੂਟੇ

Spread the love
ਫ਼ਿਰੋਜ਼ਪੁਰ 2 ਅਗਸਤ (ਅਸ਼ੋਕ ਭਾਰਦਵਾਜ )=ਵਾਤਾਵਰਨ ਨੂੰ ਹਰਾ-ਭਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਮਕਸਦ ਨਾਲ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਨੱਥੂਵਾਲਾ ਵਿਖੇ ਛੋਟੇ ਬੱਚਿਆਂ ਵੱਲੋਂ ਇੱਕ ਸ਼ਲਾਘਾਯੋਗ ਪਹਿਲਕਦਮੀ ਦੇਖਣ ਨੂੰ ਮਿਲੀ। ਬੱਚਿਆਂ ਨੇ ਵੱਡੇ ਉਤਸ਼ਾਹ ਨਾਲ ਪਿੰਡ ਦੀ ਖੇਡ ਗਰਾਊਂਡ ਵਿੱਚ ਵੱਖ-ਵੱਖ ਕਿਸਮਾਂ ਦੇ ਫਲਦਾਰ ਬੂਟੇ ਲਗਾ ਕੇ ਸਮਾਜ ਲਈ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ। ਇਸ ਮੁਹਿੰਮ ਤਹਿਤ ਬੱਚਿਆਂ ਨੇ ਖੇਡ ਗਰਾਊਂਡ ਵਿੱਚ ਕਿੰਨੂ, ਅੰਬ, ਅਮਰੂਦ, ਆੜੂ (ਲੂਚੇ) ਅਤੇ ਅਨਾਖ ਦੇ ਤਕਰੀਬਨ 100 ਤੋਂ ਵੱਧ ਰੁੱਖ ਲਗਾਏ। ਜ਼ਿਕਰਯੋਗ ਹੈ ਕਿ ਇਹ ਬੱਚੇ ਸਿਰਫ਼ ਗਰਾਊਂਡ ਵਿੱਚ ਹੀ ਬੂਟੇ ਨਹੀਂ ਲਗਾ ਰਹੇ, ਸਗੋਂ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਲਗਾਏ ਗਏ ਬੂਟਿਆਂ ਦੀ ਵੀ ਲੰਬੇ ਸਮੇਂ ਤੋਂ ਪੂਰੀ ਜ਼ਿੰਮੇਵਾਰੀ ਨਾਲ ਸੰਭਾਲ ਕਰ ਰਹੇ ਹਨ। ਇਸ ਨੇਕ ਕਾਰਜ ਵਿੱਚ ਮਨਜੋਤ ਸਿੰਘ, ਸੁਖਦੀਪ ਸਿੰਘ, ਹਰਮਨਦੀਪ ਸਿੰਘ, ਪ੍ਰਭਦੀਪ ਸਿੰਘ, ਮਨਮੀਤ ਸਿੰਘ, ਸੁਖਮਨਦੀਪ ਸਿੰਘ, ਮਨਵੀਰ ਸਿੰਘ, ਰਿਦਮਨ ਸਿੰਘ, ਵਿਕਰਮਦੀਪ ਸਿੰਘ, ਰਣਜੋਧ ਸਿੰਘ, ਰੁਕਮਨਦੀਪ ਸਿੰਘ ਅਤੇ ਅਬੀਜੋਤ ਸਿੰਘ ਆਦਿ ਬੱਚਿਆਂ ਨੇ ਮੁੱਖ ਭੂਮਿਕਾ ਨਿਭਾਈ। ਬੱਚਿਆਂ ਦੇ ਇਸ ਉੱਦਮ ਦੀ ਸ਼ਲਾਘਾ ਕਰਨ ਲਈ ਪਿੰਡ ਦੀਆਂ ਮੁੱਖ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਸਰਪੰਚ ਗੁਰਮੇਜ ਸਿੰਘ, ਮਾਸਟਰ ਸਤਨਾਮ ਸਿੰਘ ਸੰਧਾ, ਸਵਰਨ ਸਿੰਘ ਅੱਠੂ, ਸੁਖਵਿੰਦਰ ਸਿੰਘ, ਕਿੱਕਰ ਸਿੰਘ, ਬਲਵਿੰਦਰ ਸਿੰਘ, ਨਿਸ਼ਾਨ ਸਿੰਘ ਥਿੰਦ, ਗੁਰਜੰਟ ਸਿੰਘ ਖਿੰਡਾ, ਮਾਸਟਰ ਜਗੀਰ ਸਿੰਘ ਅਤੇ ਬਿੱਕਰ ਸਿੰਘ ਨੇ ਬੱਚਿਆਂ ਦੀ ਪਿੱਠ ਥਾਪੜਦਿਆਂ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਪਿੰਡ ਵਾਸੀਆਂ ਨੇ ਆਖਿਆ ਕਿ ਬੱਚਿਆਂ ਦੀ ਇਹ ਵਾਤਾਵਰਨ ਪ੍ਰੇਮੀ ਸੋਚ ਬਾਕੀ ਨੌਜਵਾਨਾਂ ਅਤੇ ਪਿੰਡਾਂ ਲਈ ਪ੍ਰੇਰਨਾ ਸਰੋਤ ਹੈ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *