ਕਾਂਗਰਸ ਪਾਰਟੀ ਵੱਲੋਂ ਮੁਅੱਤਲ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਖਿਲਾਫ ਟਕਸਾਲੀ ਵਰਕਰਾਂ ਦਾ ਗੁੱਸਾ ਭੜਕਿਆ, ਘਨੌਰ ਵਿਖੇ ਫੂਕਿਆ ਮਦਨ ਲਾਲ ਜਲਾਲਪੁਰ ਦਾ ਪੁਤਲਾ

Spread the love
ਘਨੌਰ 2 ਅਗਸਤ (ਅਭਿਸ਼ੇਕ ਸੂਦ) ਘਨੌਰ ਵਿਖੇ ਅੱਜ ਕਾਂਗਰਸ ਪਾਰਟੀ ਦੇ ਟਕਸਾਲੀ ਆਗੂਆਂ ਵੱਲੋਂ ਹਲਕਾ ਘਨੌਰ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਖਿਲਾਫ਼ ਪਾਰਟੀ ਹਾਈਕਮਾਂਡ ਵੱਲੋਂ ਬੀਤੇ ਦਿਨੀਂ ਕੀਤੀ ਗਈ ਕਾਰਵਾਈ ਅਤੇ ਉਨ੍ਹਾਂ ਨੂੰ ਪਾਰਟੀ ਤੋਂ ਮੁਅੱਤਲ ਕਰਨ ਦੇ ਫੈਸਲੇ ਦਾ ਭਰਵਾਂ ਸਵਾਗਤ ਕੀਤਾ ਗਿਆ। ਇਹ ਪ੍ਰੈੱਸ ਕਾਨਫਰੰਸ ਹਰਦੀਪ ਸਿੰਘ ਲਾਡਾ, ਪੰਜਾਬ ਅਤੇ ਹਰਿਆਣਾ ਚੰਡੀਗੜ੍ਹ ਬਾਰ ਕੌਂਸਲ ਦੇ ਮੈਂਬਰ ਸੀਨੀਅਰ ਕਾਂਗਰਸੀ ਆਗੂ ਚੌਧਰੀ ਕਰਮਜੀਤ ਸਿੰਘ ਅਤੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਨਰੜੂ, ਬਲਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਕੀਤੀ ਗਈ।ਆਗੂਆਂ ਨੇ ਸਪੱਸ਼ਟ ਕੀਤਾ ਕਿ ਜਿਸ ਪਾਰਟੀ ਨੇ ਮਦਨ ਲਾਲ ਜਲਾਲਪੁਰ ਨੂੰ ਹਰ ਪੱਧਰ ‘ਤੇ ਮਾਣ-ਸਤਿਕਾਰ ਦਿੱਤਾ ਅਤੇ ਇੱਥੋਂ ਤੱਕ ਪਹੁੰਚਾਇਆ, ਅੱਜ ਉਸੇ ਪਾਰਟੀ ਦੇ ਖਿਲਾਫ ਅਜਿਹੀ ਬਿਆਨਬਾਜ਼ੀ ਕਰਨਾ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਦਾ ਇਹ ਫੈਸਲਾ ਬਿਲਕੁਲ ਜਾਇਜ਼ ਹੈ ਅਤੇ ਜੇਕਰ ਭਵਿੱਖ ਵਿੱਚ ਵੀ ਕੋਈ ਪਾਰਟੀ ਵਿਰੁੱਧ ਅਜਿਹੀ ਹਰਕਤ ਕਰੇਗਾ, ਤਾਂ ਉਸ ਵਿਰੁੱਧ ਵੀ ਪੂਰੀ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ।ਮੀਟਿੰਗ ਦੌਰਾਨ ਆਗੂਆਂ ਨੇ ਦੋਸ਼ ਲਾਇਆ ਕਿ ਮਦਨ ਲਾਲ ਜਲਾਲਪੁਰ ਵੱਲੋਂ ਪਿਛਲੇ ਸਮੇਂ ਦੌਰਾਨ ਹਲਕੇ ਵਿੱਚ ਪਾਰਟੀ ਦੀ ਸਾਖ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ ਅਤੇ ਪਾਰਟੀ ਦੇ ਵਫਾਦਾਰ ਵਰਕਰਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਿਆਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਇਸ ਮੌਕੇ ਰੋਸ ਦਾ ਪ੍ਰਗਟਾਵਾ ਕਰਦਿਆਂ ਟਕਸਾਲੀ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਘਨੌਰ ਵਿਖੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦਾ ਪੁਤਲਾ ਫੂਕਿਆ ਗਿਆ ਅਤੇ ਪਾਰਟੀ ਹਾਈਕਮਾਂਡ ਦੇ ਇਸ ਫੈਸਲੇ ਦੇ ਹੱਕ ਵਿੱਚ ਜੰਗ ਕੇ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪਿੰਡ-ਪਿੰਡ ਜਾ ਕੇ ਮਿਹਨਤ ਕਰਨਗੇ। ਇਸ ਮੌਕੇ ਉਹਨਾਂ ਨਾਲ ਅਵਤਾਰ ਸਿੰਘ ਧਨੋਆ, ਕਾਂਗਰਸ ਸੇਵਾ ਦਲ ਜਰਨਲ ਸਕੱਤਰ ਪਟਿਆਲਾ ਰਾਮਪਾਲ ਸਿੰਘ,ਕੁਲਦੀਪ ਸਿੰਘ ਮੰਜੋਲੀ, ਮਨਜੀਤ ਸਿੰਘ ਚੱਪੜ,ਰਣਧੀਰ ਸਿੰਘ ਕਾਮੀ,ਰਣਧੀਰ ਸਿੰਘ ਸੰਧਾਰਸੀ, ਜਥੇਦਾਰ ਹਰਨਾਥ ਸਿੰਘ ਜਲਾਲਪੁਰ,ਰਮੇਲ ਸਿੰਘ ਢਿੱਲੋ,ਗਗਨ ਚੌਧਰੀ, ਗੁਰਧਿਆਨ ਸਿੰਘ,ਬਿੱਟੂ ਸੰਧਾਰਸੀ,ਸਨੀ ਹਰਪਾਲਪੁਰ,ਲਾਡੀ ਮਾਜਰੀ,ਗੁਰਸ਼ਰਨ ਹੈਪੀ,ਲਵਪ੍ਰੀਤ ਸਿੰਘ ਢੀਂਡਸਾ,ਦਿਲਪ੍ਰੀਤ ਸਿੰਘ ਗੰਡਿਆਂ ਖੇੜੀ,ਜਗਪਾਲ ਬੜੋਲੀ ਗੁਜਰਾ, ਅਨੰਤ ਫਤਿਹਪੁਰ,ਸਨਮ ਢੀਡਸਾ ਵੱਡੀ ਗਿਣਤੀ ਵਿੱਚ ਟਕਸਾਲੀ ਕਾਂਗਰਸੀ ਆਗੂ ਮੌਜੂਦ ਰਹੇ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *