ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਸਹੋਦਿਆ ਇੰਟਰ-ਸਕੂਲ ਪ੍ਰਤੀਯੋਗਤਾ

Spread the love
ਕਪੂਰਥਲਾ, 2 ਅਗਸਤ (  ਕੌੜਾ  ) -ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਸ਼ਾਸਕ ਇੰਜੀ. ਨਿਮਰਤਾ ਕੌਰ ਦੀ ਅਗਵਾਹੀ ਵਿਚ ਕਪੂਰਥਲਾ ਸਹੋਦਿਆ ਇੰਟਰ-ਸਕੂਲ ਗਿਆਨ ਅਤੇ ਜਾਗਰੂਕਤਾ (ਜੀ.ਕੇ.) ਕੁਇਜ਼ ਮੁਕਾਬਲਾ ਕਰਵਾਇਆ ਗਿਆ। ਵਿਦਿਆਰਥੀਆਂ ਦੇ ਬੌਧਿਕ ਵਿਕਾਸ ਅਤੇ ਗਿਆਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਕਰਵਾਏ ਗਏ ਇਸ ਮੁਕਾਬਲੇ ਵਿੱਚ ਕਪੂਰਥਲਾ ਸਹੋਦਿਆ ਨਾਲ ਸੰਬੰਧਿਤ ਲਗਭਗ 15 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ।ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਅਤੇ ਸ਼ਮਾ ਰੋਸ਼ਨ ਦੀ ਰਸਮ ਨਾਲ ਹੋਈ। ਮੁਕਾਬਲੇ ਦੌਰਾਨ ਵਿਮਲ ਸੇਠੀ ਅਤੇ ਰੋਹਿਤ ਚਤਰਥ ਨੇ ਜੱਜ ਵਜੋਂ ਆਪਣੀਆਂ ਸੇਵਾਵਾਂ ਨਿਭਾਈਆਂ। ਮੁਕਾਬਲਾ ਦੋ ਪੜਾਵਾਂ ਵਿੱਚ ਕਰਵਾਇਆ ਗਿਆ। ਪਹਿਲੇ ਪੜਾਅ ਵਿੱਚ ਲਿਖਤੀ ਪ੍ਰੀਖਿਆ ਰਾਹੀਂ ਸਰਵੋਤਮ ਪ੍ਰਦਰਸ਼ਨ ਕਰਨ ਵਾਲੀਆਂ ਪੰਜ ਟੀਮਾਂ ਨੂੰ ਅੰਤਿਮ ਦੌਰ ਲਈ ਚੁਣਿਆ ਗਿਆ। ਅੰਤਿਮ ਪੜਾਅ ਵਿੱਚ ਗਣਿਤ, ਵਿਗਿਆਨ, ਸਮਾਜਿਕ ਵਿਗਿਆਨ, ਆਮ ਗਿਆਨ, ਮੌਜੂਦਾ ਘਟਨਾਕ੍ਰਮ ਅਤੇ ਬੁੱਧੀ-ਸ਼ਕਤੀ ਨਾਲ ਸਬੰਧਤ ਰੋਚਕ ਸਵਾਲ ਪੁੱਛੇ ਗਏ, ਜਿਨ੍ਹਾਂ ਦਾ ਵਿਦਿਆਰਥੀਆਂ ਨੇ ਬੜੇ ਆਤਮ-ਵਿਸ਼ਵਾਸ ਨਾਲ ਜਵਾਬ ਦਿੱਤਾ।ਸੈਨਿਕ ਸਕੂਲ ਪਹਿਲੇ, ਐਮ.ਜੀ.ਐਮ. ਸਕੂਲ ਕਪੂਰਥਲਾ ਦੂਜੇ ਅਤੇ ਗੁਰੂ ਅਮਰ ਦਾਸ ਪਬਲਿਕ ਸਕੂਲ, ਉੱਚਾ ਬੇਟ ਤੀਜੇ ਸਥਾਨ ‘ਤੇ ਰਿਹਾ । ਜੇਤੂ ਅਤੇ ਉਪ-ਜੇਤੂ ਟੀਮਾਂ ਨੂੰ ਟਰਾਫੀਆਂ, ਤਗਮਿਆਂ ਅਤੇ ਸਰਟੀਫਿਕੇਟਾਂ ਨਾਲ ਸਨਮਾਨਤ ਕੀਤਾ ਗਿਆ। ਇਸ ਮੌਕੇ, ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ  ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਇੰਜੀ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਸਕੂਲ ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਨੇ ਜੇਤੂ ਟੀਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਗਿਆਨ-ਸਮਰੱਥਾ, ਤਰਕਸ਼ੀਲ ਸੋਚ ਅਤੇ ਆਤਮ-ਵਿਸ਼ਵਾਸ ਨੂੰ ਨਿਖਾਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ l
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *