ਖੰਨਾ ਜ਼ਿਲ੍ਹਾ ਭਾਜਪਾ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ‘ਤੇ ਵਿਵਾਦ, ਫ਼ੈਸਲਾ ਵਾਪਸ ਲੈਣ ਦੀ ਮੰਗ

Spread the love
ਦੋਰਾਹਾ, 3 ਅਗਸਤ (ਗੁਰਦੀਪ ਸਿੰਘ ਸ਼ਾਹਪੁਰ): ਭਾਰਤੀ ਜਨਤਾ ਪਾਰਟੀ ਦੇ ਪੁਲਿਸ ਜ਼ਿਲ੍ਹਾ ਖੰਨਾ ਦੇ ਜਨਰਲ ਸਕੱਤਰ ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਪਾਰਟੀ ਵੱਲੋਂ ਕੀਤੀ ਗਈ ਨਵੇਂ ਜ਼ਿਲ੍ਹਾ ਪ੍ਰਧਾਨ ਅਨੂਪ ਸ਼ਰਮਾ ਦੀ ਨਿਯੁਕਤੀ ‘ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਕਿਹਾ ਕਿ ਇਹ ਫ਼ੈਸਲਾ ਪੁਰਾਣੇ ਆਗੂਆਂ ਅਤੇ ਵਰਕਰਾਂ ਦੀ ਰਾਇ ਤੋਂ ਬਿਨਾਂ ਲਿਆ ਗਿਆ ਹੈ, ਜਿਸ ਕਾਰਨ ਉਹ ਇਸ ਨਿਯੁਕਤੀ ਨੂੰ ਸਵੀਕਾਰ ਨਹੀਂ ਕਰਦੇ।ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਕਿਹਾ ਕਿ ਨਵੇਂ ਨਿਯੁਕਤ ਪ੍ਰਧਾਨ ਅਨੂਪ ਸ਼ਰਮਾ ਦਾ ਸੰਗਠਨਾਤਮਕ ਤਜਰਬਾ ਸੀਮਿਤ ਹੈ ਅਤੇ ਉਹ ਪਹਿਲਾਂ ਕੇਵਲ ਇੱਕ ਵਾਰ ਜ਼ਿਲ੍ਹਾ ਸਕੱਤਰ ਅਤੇ ਇੱਕ ਵਾਰ ਮੰਡਲ ਪ੍ਰਧਾਨ ਰਹਿ ਚੁੱਕੇ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਪਾਰਟੀ ਵਿੱਚ ਇਸ ਤੋਂ ਕਾਫ਼ੀ ਵੱਧ ਤਜਰਬੇਕਾਰ ਅਤੇ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਵਰਕਰ ਮੌਜੂਦ ਹਨ, ਜਿਨ੍ਹਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਪਾਰਟੀ ਨੇ ਪੁਰਾਣੇ ਅਤੇ ਸਮਰਪਿਤ ਆਗੂਆਂ ਦੀ ਥਾਂ ਦੂਜੀਆਂ ਪਾਰਟੀਆਂ ਤੋਂ ਆਏ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ, ਜਿਸ ਨਾਲ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਵਰਕਰਾਂ ਵਿੱਚ ਨਿਰਾਸ਼ਾ ਦਾ ਮਾਹੌਲ ਬਣਿਆ। ਉਨ੍ਹਾਂ ਦਾ ਕਹਿਣਾ ਹੈ ਕਿ ਮੌਜੂਦਾ ਫ਼ੈਸਲਾ ਵੀ ਪਾਰਟੀ ਦੇ ਸੰਗਠਨ ਅਤੇ ਵਰਕਰਾਂ ਦੇ ਮਨੋਬਲ ‘ਤੇ ਨਕਾਰਾਤਮਕ ਅਸਰ ਪਾ ਸਕਦਾ ਹੈ।ਪ੍ਰਿੰਸੀਪਲ ਸ਼ਰਮਾ ਨੇ ਕਿਹਾ ਕਿ ਬਿਨਾਂ ਤਜਰਬੇਕਾਰ ਵਿਅਕਤੀ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ ਨਾਲ ਨਾ ਸਿਰਫ਼ ਪਾਰਟੀ ਨੂੰ ਨੁਕਸਾਨ ਹੋਵੇਗਾ, ਸਗੋਂ ਪੁਰਾਣੇ ਆਗੂਆਂ ਅਤੇ ਵਰਕਰਾਂ ਲਈ ਵੀ ਇਕਜੁੱਟ ਹੋ ਕੇ ਕੰਮ ਕਰਨਾ ਮੁਸ਼ਕਲ ਹੋ ਜਾਵੇਗਾ।ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੂੰ ਅਪੀਲ ਕੀਤੀ ਕਿ ਇਸ ਨਿਯੁਕਤੀ ‘ਤੇ ਮੁੜ ਵਿਚਾਰ ਕੀਤਾ ਜਾਵੇ ਅਤੇ ਸਮੂਹ ਆਗੂਆਂ ਤੇ ਵਰਕਰਾਂ ਦੀ ਰਾਇ ਲੈਣ ਤੋਂ ਬਾਅਦ ਹੀ ਨਵੇਂ ਜ਼ਿਲ੍ਹਾ ਪ੍ਰਧਾਨ ਦੀ ਨਿਯੁਕਤੀ ਕੀਤੀ ਜਾਵੇ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *