ਖੇਤਾਂ ‘ਚੋਂ ਟਰਾਸਫਾਰਮਰ ਚੋਰੀ ਹੋਣ ਨਾਲ ਕਿਸਾਨ ਪ੍ਰੇਸ਼ਾਨ ਕਿਸਾਨਾਂ ਨੇ ਰਾਤ ਸਮੇਂ ਪੁਲਿਸ ਗਸ਼ਤ ਵਧਾਉਣ ਦੀ ਕੀਤੀ ਮੰਗ

Spread the love
ਮਾਛੀਵਾੜਾ ਸਾਹਿਬ, 3 ਅਗਸਤ (ਸੁੱਚਾ ਬੰਗੜ) – ਪਹਿਲਾਂ ਕਿਸਾਨਾਂ ਦੇ ਖੇਤਾਂ ‘ਚੋਂ ਮੋਟਰਾਂ, ਤਾਰਾਂ ਅਤੇ ਡੀਜ਼ਲ ਚੋਰੀ ਹੋਣਾ ਆਮ ਗੱਲ ਸੀ, ਪਰ ਹੁਣ ਚੋਰਾਂ ਨੇ ਪਾਵਰਕਾਮ ਦੇ ਖੰਭਿਆਂ ‘ਤੇ ਲੱਗੇ ਟਰਾਸਫਾਰਮਰਾਂ ਨੂੰ ਵੀ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਨਾਲ ਕਿਸਾਨਾਂ ਨੂੰ ਵੱਡੇ ਆਰਥਿਕ ਨੁਕਸਾਨ ਦੇ ਨਾਲ-ਨਾਲ ਫਸਲ ਬਰਬਾਦ ਹੋਣ ਦਾ ਡਰ ਵੀ ਸਤਾਉਣ ਲੱਗ ਪਿਆ ਹੈ। ਇਸੇ ਤਰ੍ਹਾਂ ਦੀ ਇੱਕ ਵਾਰਦਾਤ ਪਿੰਡ ਰੱਤੀਪੁਰ ਲਿੰਕ ਰੋਡ ‘ਤੇ ਸਾਹਮਣੇ ਆਈ ਹੈ, ਜਿੱਥੇ ਕਿਸਾਨ ਸਵਰਨ ਸਿੰਘ ਗਿੱਲ ਦੇ ਖੇਤ ‘ਚ ਲੱਗੇ ਟਰਾਸਫਾਰਮਰ ਨੂੰ ਚੋਰ ਰਾਤ ਸਮੇਂ ਉਖਾੜ ਕੇ ਲੈ ਗਏ।ਜਾਣਕਾਰੀ ਅਨੁਸਾਰ ਚੋਰ ਟਰਾਸਫਾਰਮਰ ‘ਚੋਂ ਕੀਮਤੀ ਤਾਂਬਾ ਅਤੇ ਹੋਰ ਕੀਮਤੀ ਸਮਾਨ ਕੱਢ ਕੇ ਲੈ ਗਏ। ਇਸ ਦੌਰਾਨ ਟਰਾਸਫਾਰਮਰ ‘ਚੋਂ ਨਿਕਲਿਆ ਕੈਮੀਕਲ ਅਤੇ ਤੇਲ ਖੇਤਾਂ ‘ਚ ਫੈਲ ਗਿਆ। ਜਿਸ ਕਾਰਨ ਸਵਰਨ ਸਿੰਘ ਦੇ ਖੇਤ ‘ਚ ਖੜ੍ਹੀ ਝੋਨੇ ਦੀ ਫਸਲ ਦਾ ਕਾਫੀ ਹਿੱਸਾ ਪੂਰੀ ਤਰ੍ਹਾਂ ਖਤਮ ਹੋ ਗਿਆ। ਕਿਸਾਨ ਨੂੰ ਫਸਲ ਦੇ ਨੁਕਸਾਨ ਦੇ ਨਾਲ-ਨਾਲ ਟਰਾਸਫਾਰਮਰ ਦੇ ਨੁਕਸਾਨ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।ਦੱਸਣਯੋਗ ਹੈ ਕਿ ਇਸ ਇਲਾਕੇ ‘ਚ ਟਰਾਸਫਾਰਮਰ ਚੋਰੀ ਦੀ ਇਹ 15 ਦਿਨਾਂ ਦੇ ਅੰਦਰ ਦੂਜੀ ਵਾਰਦਾਤ ਹੈ। ਲਗਾਤਾਰ ਹੋ ਰਹੀਆਂ ਇਨ੍ਹਾਂ ਚੋਰੀਆਂ ਕਾਰਨ ਪੂਰੇ ਇਲਾਕੇ ਦੇ ਕਿਸਾਨਾਂ ‘ਚ ਰੋਸ਼ ਪਾਇਆ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਰਾਤ ਸਮੇਂ ਖੇਤਾਂ ‘ਚ ਲਾਈਟਾਂ ਨਾ ਹੋਣ ਕਾਰਨ ਚੋਰਾਂ ਨੂੰ ਖੁੱਲ੍ਹੀ ਛੂਟ ਮਿਲ ਗਈ ਹੈ।ਪੀੜਤ ਕਿਸਾਨ ਸਵਰਨ ਸਿੰਘ ਗਿੱਲ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਲਾਕੇ ‘ਚ ਰਾਤ ਸਮੇਂ ਪੁਲਿਸ ਦੀ ਗਸ਼ਤ ਨੂੰ ਵਧਾਇਆ ਜਾਵੇ ਅਤੇ ਨਾਕੇ ਲਗਾਏ ਜਾਣ ਤਾਂ ਜੋ ਅਜਿਹੀਆਂ ਚੋਰੀਆਂ ‘ਤੇ ਰੋਕ ਲਗਾਈ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਕਾਰਵਾਈ ਨਾ ਹੋਈ ਤਾਂ ਆਉਣ ਵਾਲੇ ਦਿਨਾਂ ‘ਚ ਕਿਸਾਨਾਂ ਨੂੰ ਹੋਰ ਵੱਡੇ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਉਧਰ ਪਾਵਰਕਾਮ ਵਿਭਾਗ ਦੇ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਨਵਾਂ ਟਰਾਸਫਾਰਮਰ ਲਗਾਉਣ ਦਾ ਭਰੋਸਾ ਦਿੱਤਾ ਹੈ। ਪੁਲਿਸ ਨੇ ਵੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *