ਸਫਾਈ ਸੇਵਕ ਸਮਾਜ ਦੀ ਅਹਿਮ ਤਾਕਤ, ਹੱਕਾਂ ਦੀ ਲੜਾਈ ‘ਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ: ਭਾਜਪਾ ਆਗੂ ਬਲਾਚੌਰ ਵਿਖੇ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਸਫਾਈ ਸੇਵਕਾਂ ਦੇ ਹੱਕ ‘ਚ ਕੀਤੀ ਗਈ ਅਹਿਮ ਮੀਟਿੰਗ, ਜਾਇਜ਼ ਮੰਗਾਂ ਅਤੇ ਸਮੱਸਿਆਵਾਂ ‘ਤੇ ਹੋਈ ਗੰਭੀਰ ਚਰਚਾ

Spread the love
ਬਲਾਚੌਰ, 3 ਅਗਸਤ (ਜਤਿੰਦਰਪਾਲ ਸਿੰਘ ਕਲੇਰ):=ਅੱਜ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਬਲਾਚੌਰ ਦੇ ਸਫਾਈ ਸੇਵਕਾਂ ਦੇ ਹੱਕ ਵਿੱਚ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦੌਰਾਨ ਸਫਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ।ਮੀਟਿੰਗ ਦੌਰਾਨ ਭਾਜਪਾ ਦੇ ਆਗੂਆਂ ਨੇ ਸਫਾਈ ਸੇਵਕਾਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਸਫਾਈ ਸੇਵਕਾਂ ਨਾਲ ਕਿਸੇ ਵੀ ਤਰ੍ਹਾਂ ਦਾ ਅਨਿਆਇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਸੰਬੰਧਿਤ ਅਧਿਕਾਰੀਆਂ ਤੱਕ ਪਹੁੰਚਾਇਆ ਜਾਵੇਗਾ।ਇਸ ਮੌਕੇ ‘ਤੇ ਭਾਜਪਾ ਦੇ ਸੀਨੀਅਰ ਆਗੂ ਵਿਜੇ ਭਾਟੀਆ, ਸੀਨੀਅਰ ਐਡਵੋਕੇਟ ਪੁਸ਼ਪ ਰਾਣਾ, ਪਰਮਜੀਤ ਸਿੰਘ ਖਾਲਸਾ,ਅਸ਼ੋਕ ਚੋਧਰੀ, ਬਰਿੰਦਰ ਸੈਣੀ, ਗੁਲਨਾਮ ਕਸਾਨਾ, ਨੰਦ ਕਿਸ਼ੋਰ, ਭੌਰ ਸਾਹਿਬ ਅਤੇ ਹੋਰ ਸੀਨੀਅਰ ਭਾਜਪਾ ਆਗੂ ਹਾਜ਼ਰ ਰਹੇ। ਸਾਰੇ ਆਗੂਆਂ ਨੇ ਇਕਜੁੱਟ ਹੋ ਕੇ ਸਫਾਈ ਸੇਵਕਾਂ ਦੇ ਹੱਕਾਂ ਦੀ ਲੜਾਈ ਨੂੰ ਪੂਰਾ ਸਮਰਥਨ ਦੇਣ ਅਤੇ ਉਨ੍ਹਾਂ ਦੇ ਨਾਲ ਹਰ ਪੜਾਅ ‘ਤੇ ਖੜ੍ਹੇ ਰਹਿਣ ਦਾ ਵਿਸ਼ਵਾਸ ਦਿਵਾਇਆ।ਮੀਟਿੰਗ ਦੇ ਅੰਤ ਵਿੱਚ ਭਾਜਪਾ ਲੀਡਰਸ਼ਿਪ ਨੇ ਦੁਹਰਾਇਆ ਕਿ ਸਫਾਈ ਸੇਵਕ ਸਮਾਜ ਦੀ ਅਹਿਮ ਤਾਕਤ ਹਨ ਅਤੇ ਉਨ੍ਹਾਂ ਦੇ ਸਨਮਾਨ, ਸੁਰੱਖਿਆ ਅਤੇ ਹੱਕਾਂ ਦੀ ਰੱਖਿਆ ਲਈ ਪਾਰਟੀ ਹਮੇਸ਼ਾ ਵਚਨਬੱਧ ਰਹੇਗੀ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *