ਜੈਤੋ ‘ਚ ‘ਆਪ’ ਵਰਕਰਾਂ ਦੇ ਬਾਗੀ ਸੁਰ, ਟਿਕਟ ਬਦਲਣ ਦੀ ਉਠੀ ਮੰਗ 2027 ਚੋਣਾਂ ਲਈ ਨਵੇਂ ਉਮੀਦਵਾਰ ਨੂੰ ਮੌਕਾ ਦੇਣ ਦੀ ਹਾਈਕਮਾਂਡ ਕੋਲ ਕੀਤੀ ਅਪੀਲ : ਵੀਰਪਾਲ ਕੌਰ ਸੇਖੋਂ 

Spread the love
ਜੈਤੋ, 3 ਅਗਸਤ (ਮਨਜੀਤ ਸਿੰਘ ਢੱਲਾ):ਜੈਤੋ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਇੱਕ ਮੀਟਿੰਗ ਦੌਰਾਨ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਹਾਈਕਮਾਂਡ ਅੱਗੇ ਮੌਜੂਦਾ ਵਿਧਾਇਕ ਦੀ ਥਾਂ ਨਵੇਂ ਉਮੀਦਵਾਰ ਨੂੰ ਮੌਕਾ ਦੇਣ ਦੀ ਮੰਗ ਰੱਖੀ ਗਈ। ਮੀਟਿੰਗ ਵਿੱਚ ਪਿੰਡਾਂ ਅਤੇ ਸ਼ਹਿਰ ਦੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਨੇ ਹਿੱਸਾ ਲਿਆ।ਇਸ ਮੌਕੇ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਵੀਰਪਾਲ ਕੌਰ ਸੇਖੋਂ, ਜਸਵੰਤ ਸਿੰਘ ਜੈਤੋ, ਧਰਮਿੰਦਰ ਪਾਲ ਸਿੰਘ ਤੋਤਾ ਨੰਬਰਦਾਰ, ਅਮਨਦੀਪ ਕੌਰ ਅਮਨ, ਸਤਪਾਲ ਡੋਡ ਅਤੇ ਇੰਦਰਜੀਤ ਸਿੰਘ ਖਾਲਸਾ ਨਿਆਮੀਵਾਲਾ,ਜਸਮੇਲ ਸਿੰਘ ਬਰਾੜ ਬਰਗਾੜੀ, ਬਲਜਿੰਦਰ ਘਾਰੂ ਨੇ ਆਪਣੇ ਸੰਬੋਧਨ ਦੌਰਾਨ ਦਾਅਵਾ ਕੀਤਾ ਕਿ ਹਲਕੇ ਦੇ ਟਕਸਾਲੀ ਅਤੇ ਸਮਰਪਿਤ ਵਰਕਰਾਂ ਨੂੰ ਮੌਜੂਦਾ ਵਿਧਾਇਕ ਵੱਲੋਂ ਬਣਦਾ ਮਾਣ-ਸਤਿਕਾਰ ਨਹੀਂ ਮਿਲਿਆ, ਜਿਸ ਕਾਰਨ ਵਰਕਰਾਂ ਵਿੱਚ ਨਿਰਾਸ਼ਾ ਦਾ ਮਾਹੌਲ ਬਣਿਆ ਹੋਇਆ ਹੈ।ਆਗੂਆਂ ਨੇ ਕਿਹਾ ਕਿ ਜੇਕਰ 2027 ਦੀਆਂ ਚੋਣਾਂ ਵਿੱਚ ਪਾਰਟੀ ਨੂੰ ਜੈਤੋ ਹਲਕੇ ਵਿੱਚ ਮਜ਼ਬੂਤ ਬਣਾਉਣਾ ਹੈ ਤਾਂ ਹਾਈਕਮਾਂਡ ਨੂੰ ਮੌਜੂਦਾ ਵਿਧਾਇਕ ਦੀ ਕਾਰਗੁਜ਼ਾਰੀ ਦਾ ਗੰਭੀਰਤਾ ਨਾਲ ਮੁਲਾਂਕਣ ਕਰਕੇ ਨਵੇਂ ਅਤੇ ਲੋਕਪ੍ਰਿਯ ਚਿਹਰੇ ਨੂੰ ਮੌਕਾ ਦੇਣਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਨਾਲ ਪਾਰਟੀ ਵਰਕਰਾਂ ਦਾ ਮਨੋਬਲ ਵਧੇਗਾ ਅਤੇ ਚੋਣਾਂ ਵਿੱਚ ਪਾਰਟੀ ਨੂੰ ਲਾਭ ਮਿਲੇਗਾ।ਮੀਟਿੰਗ ਦੌਰਾਨ ਕਈ ਵਰਕਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਪਾਰਟੀ ਹਾਈਕਮਾਂਡ ਨੂੰ ਸਥਾਨਕ ਵਰਕਰਾਂ ਅਤੇ ਸ਼ਹਿਰ ਦੇ ਵਸਨੀਕਾਂ ਦੀ ਰਾਏ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ। ਆਗੂਆਂ ਨੇ ਦਾਅਵਾ ਕੀਤਾ ਕਿ ਜੈਤੋ ਹਲਕੇ ਵਿੱਚ ਕੁਝ ਵਰਕਰਾਂ ਵਿਚਾਲੇ ਮੌਜੂਦਾ ਵਿਧਾਇਕ ਦੀ ਕਾਰਗੁਜ਼ਾਰੀ ਨੂੰ ਲੈ ਕੇ ਨਾਰਾਜ਼ਗੀ ਹੈ, ਜਿਸ ਨੂੰ ਸਮੇਂ ਸਿਰ ਦੂਰ ਕਰਨਾ ਪਾਰਟੀ ਦੇ ਹਿੱਤ ਵਿੱਚ ਹੋਵੇਗਾ। ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਪਿੰਡਾਂ ਅਤੇ ਸ਼ਹਿਰਾਂ ਤੋਂ ਆਏ ਵਰਕਰ ਹਾਜ਼ਰ ਰਹੇ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *