ਸੇਫ ਸਕੂਲ ਵਾਹਨ ਪਾਲਿਸੀ’ ਦੀਆਂ ਉੱਡ ਰਹੀਆਂ ਧੱਜੀਆਂ, ਆਰ.ਟੀ.ਓ. ਦਫ਼ਤਰ ਦੀ ਚੈਕਿੰਗ ਸਿਰਫ਼ ‘ਖਾਨਾ ਪੂਰਤੀ’ ਤੱਕ ਸੀਮਤ.

Spread the love
ਫਿਰੋਜ਼ਪੁਰ 4 ਅਗਸਤ (ਅਸ਼ੋਕ ਭਾਰਦਵਾਜ)=​ਫਿਰੋਜ਼ਪੁਰ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਪ੍ਰਸ਼ਾਸਨ ਦੀ ਗੰਭੀਰਤਾ ‘ਤੇ ਇੱਕ ਵਾਰ ਫਿਰ ਵੱਡੇ ਸਵਾਲੀਆ ਨਿਸ਼ਾਨ ਲੱਗ ਗਏ ਹਨ। ਸ਼ਹਿਰ ਦੀਆਂ ਸੜਕਾਂ ‘ਤੇ ਨਿਯਮਾਂ ਨੂੰ ਛਿੱਕੇ ਟੰਗ ਕੇ ਚੱਲ ਰਹੀਆਂ ਕੰਡਮ ਅਤੇ ਉਮਰ ਲੰਘਾ ਚੁੱਕੀਆਂ ਸਕੂਲ ਵੈਨਾਂ ਮਾਪਿਆਂ ਦੀ ਚਿੰਤਾ ਵਧਾ ਰਹੀਆਂ ਹਨ। ਇਹ ਵੈਨਾਂ ਬਿਨਾਂ ਕਿਸੇ ਡਰ-ਭੈਅ ਦੇ ਰੋਜ਼ਾਨਾ ਸੈਂਕੜੇ ਮਾਸੂਮ ਜਿੰਦਗੀਆਂ ਨੂੰ ਖਤਰੇ ਵਿੱਚ ਪਾ ਕੇ ਸਫ਼ਰ ਤੈਅ ਕਰ ਰਹੀਆਂ ਹਨ। ਸਥਾਨਕ ਲੋਕਾਂ ਅਤੇ ਪ੍ਰਾਪਤ ਜਾਣਕਾਰੀ ਅਨੁਸਾਰ, ‘ਸੇਫ ਸਕੂਲ ਵਾਹਨ ਪਾਲਿਸੀ’ ਤਹਿਤ ਪਿਛਲੇ ਦਿਨੀਂ ਆਰ.ਟੀ.ਓ. ਫਿਰੋਜ਼ਪੁਰ, ਵਿਸ਼ਵਜੀਤ ਸਿੰਘ ਸਿੱਧੂ ਵੱਲੋਂ ਕੀਤੀ ਗਈ ਚੈਕਿੰਗ ਸਿਰਫ਼ ‘ਭਲਵਾਨੀ ਗੇੜਾ’ ਸਾਬਤ ਹੋਈ ਹੈ। ਦੋਸ਼ ਲਾਇਆ ਜਾ ਰਿਹਾ ਹੈ ਕਿ ਇਹ ਚੈਕਿੰਗ ਸਿਰਫ਼ ਸਕੂਲਾਂ-ਕਾਲਜਾਂ ਦੀ ਪਾਰਕਿੰਗ ਵਿੱਚ ਖੜ੍ਹੀਆਂ ਵੈਨਾਂ ਤੱਕ ਹੀ ਸੀਮਤ ਸੀ। ਜਾਣਕਾਰਾਂ ਦਾ ਕਹਿਣਾ ਹੈ ਕਿ ਜਿਹੜੀਆਂ ਵੈਨਾਂ ਅਸਲ ਵਿੱਚ ਕੰਡਮ ਹਨ ਜਾਂ ਨਿਯਮਾਂ ਦੀ ਉਲੰਘਣਾ ਕਰਦੀਆਂ ਹਨ, ਉਹ ਸਕੂਲ ਦੀਆਂ ਪਾਰਕਿੰਗਾਂ ਵਿੱਚ ਖੜ੍ਹਦੀਆਂ ਹੀ ਨਹੀਂ ਕਰਦੇ ।ਹੈਰਾਨੀ ਦੀ ਗੱਲ ਇਹ ਹੈ ਕਿ ਇਹ ਵਾਹਨ ਸਿਰਫ਼ ਪੀਲਾ ਰੰਗ ਕਰਕੇ ਹੀ ਆਪਣੇ ਆਪ ਨੂੰ ਨਿਯਮਾਂ ਦੇ ਦਾਇਰੇ ਵਿੱਚ ਦਿਖਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਦਕਿ ਹੋਰ ਜ਼ਰੂਰੀ ਸੁਰੱਖਿਆ ਮਾਪਦੰਡ, ਜਿਵੇਂ ਕਿ ਹਾਈ ਸਕਿਉਰਟੀ ਨੰਬਰ ਪਲੇਟਾਂ,ਸਪੀਡ ਗਵਰਨਰ, ਸੀਸੀਟੀਵੀ, ਮਹਿਲਾ ਅਟੈਂਡੈਂਟ ਆਦਿ ਦੀ ਘਾਟ ਹੈ। ਕਈ ਵੈਨਾਂ ਕੋਲ ਤਾਂ ਵੈਧ ਪਰਮਿਟ ਤੱਕ ਨਹੀਂ ਹੋਣਗੇ।​ਟ੍ਰਾਂਸਪੋਰਟ ਵਿਭਾਗ ਦੇ ਅਮਲੇ ‘ਤੇ ਵੀ ਸਵਾਲ ਉੱਠ ਰਹੇ ਹਨ। ਲੋਕਾਂ ਵਿੱਚ ਚਰਚਾ ਹੈ ਕਿ ਰਸੂਖਦਾਰ ਲੋਕਾਂ ਨਾਲ ਕਥਿਤ ਮਿਲੀਭੁਗਤ ਕਾਰਨ ਇਹ ਕੰਡਮ ਵੈਨਾਂ ਬਿਨਾਂ ਕਿਸੇ ਰੋਕ-ਟੋਕ ਦੇ ਚੱਲ ਰਹੀਆਂ ਹਨ। ਇਹ ਦੋਸ਼ ਵੀ ਲਾਏ ਜਾ ਰਹੇ ਹਨ ਕਿ ਵਿਭਾਗ ਜਾਣਬੁੱਝ ਕੇ ਇਹਨਾਂ ਮਾਮਲਿਆਂ ਤੋਂ ਅੱਖਾਂ ਮੀਟ ਰਿਹਾ ਹੈ। ਇਹ ਸਥਿਤੀ ਕਿਸੇ ਵੱਡੇ ਹਾਦਸੇ ਨੂੰ ਸੱਦਾ ਦੇ ਰਹੀ ਹੈ। ਕੀ ਪ੍ਰਸ਼ਾਸਨ ਕਿਸੇ ਅਣਹੋਣੀ ਦਾ ਇੰਤਜ਼ਾਰ ਕਰ ਰਿਹਾ ਹੈ। ਟਰਾਂਸਪੋਰਟ ਵਿਭਾਗ ਪੰਜਾਬ ਦੇ ਉਚ ਅਧਿਕਾਰੀਆਂ ਨੂੰ ਇਸ ਗੰਭੀਰ ਮੁੱਦੇ ‘ਤੇ ਤੁਰੰਤ ਅਤੇ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ, ਤਾਂ ਜੋ ਸਕੂਲੀ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਸਿਰਫ਼ ‘ਖਾਨਾ ਪੂਰਤੀ’ ਲਈ ਚੈਕਿੰਗ ਕਰਨਾ ਮਸਲੇ ਦਾ ਹੱਲ ਨਹੀਂ ਹੈ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *