ਵਿਜ਼ਡਮ ਵਰਲਡ ਸਕੂਲ, ਥਾਂਦੇਵਾਲਾ ਦੇ ਵਿਦਿਆਰਥੀ ਆਰਵ ਖੇੜਾ ਨੇ ਰੀਜਨਲ ਐਥਲੈਟਿਕਸ ਟੂਰਨਾਮੈਂਟ ਵਿੱਚ ਜਿੱਤੇ ਤਿੰਨ ਸੋਨ ਤਗਮੇ ਸਕੂਲ ਵੱਲੋਂ ਕੀਤਾ ਗਿਆ ਭਰਵਾਂ ਸਨਮਾਨ

Spread the love
ਸ੍ਰੀ ਮੁਕਤਸਰ ਸਾਹਿਬ, 04 ਅਗਸਤ ( ਮਨਪ੍ਰੀਤ ਮੋਨੂੰ ): ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਲਗਾਤਾਰ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਵਿਜ਼ਡਮ ਵਰਲਡ ਸਕੂਲ, ਥਾਂਦੇਵਾਲਾ ਇੱਕ ਵਾਰ ਫਿਰ ਸ਼ਾਨਦਾਰ ਪ੍ਰਾਪਤੀ ਨਾਲ ਸੁਰਖੀਆਂ ਵਿੱਚ ਹੈ। ਸਕੂਲ ਦੇ ਗਿਆਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਆਰਵ ਖੇੜਾ ਨੇ ਬਾਦਲ ਸਟੇਡੀਅਮ ਵਿਖੇ ਕਰਵਾਏ ਗਏ ਰੀਜਨਲ ਐਥਲੈਟਿਕਸ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਟ੍ਰਿਪਲ ਜੰਪ, ਲਾਂਗ ਜੰਪ ਅਤੇ 4×100 ਮੀਟਰ ਰੀਲੇ ਦੌੜ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਤਿੰਨ ਸੋਨ ਤਗਮੇ ਆਪਣੇ ਨਾਮ ਕੀਤੇ। ਇਸ ਕਾਮਯਾਬੀ ਨਾਲ ਆਰਵ ਨੇ ਨਾ ਸਿਰਫ਼ ਸਕੂਲ ਦਾ, ਸਗੋਂ ਆਪਣੇ ਮਾਪਿਆਂ ਅਤੇ ਸਮੁੱਚੇ ਇਲਾਕੇ ਦਾ ਨਾਮ ਵੀ ਉੱਚਾ ਕੀਤਾ।*ਇਸ ਇਤਿਹਾਸਕ ਉਪਲਬਧੀ ‘ਤੇ ਸਕੂਲ ਵਿਖੇ ਸ਼ਾਨਦਾਰ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੌਰਾਨ ਸਕੂਲ ਡਾਇਰੈਕਟਰ ਸ.ਦਲਜੀਤ ਸਿੰਘ, ਚੇਅਰਮੈਨ ਸਰਦਾਰ ਜਸਵਿੰਦਰ ਸਿੰਘ, ਪ੍ਰਿੰਸੀਪਲ ਮੈਡਮ ਜੋਤੀ ਗਾਂਧੀ, ਵਾਈਸ ਪ੍ਰਿੰਸੀਪਲ ਮੈਡਮ ਸੋਨੀਆ, ਸਪੋਰਟਸ ਇੰਚਾਰਜ ਮੈਡਮ ਅਮਨਦੀਪ ਕੌਰ ਅਤੇ ਡੀ.ਪੀ.ਈ. ਸਰ ਗੌਰਵ ਨੇ ਆਰਵ ਖੇੜਾ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਉਨ੍ਹਾਂ ਆਰਵ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਖੇਡਾਂ ਪ੍ਰਤੀ ਸਮਰਪਣ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਉਪਲਬਧੀ ਪੂਰੇ ਸਕੂਲ ਪਰਿਵਾਰ ਲਈ ਮਾਣ ਦੀ ਗੱਲ ਹੈ।*ਚੇਅਰਮੈਨ ਸਰਦਾਰ ਜਸਵਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਜ਼ਡਮ ਵਰਲਡ ਸਕੂਲ, ਥਾਂਦੇਵਾਲਾ ਹਮੇਸ਼ਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਪਹਿਲ ਦਿੰਦਾ ਹੈ। ਸਕੂਲ ਵਿੱਚ ਆਧੁਨਿਕ ਸਿੱਖਿਆ ਦੇ ਨਾਲ-ਨਾਲ ਖੇਡਾਂ ਲਈ ਵੀ ਉੱਚ ਪੱਧਰੀ ਸਹੂਲਤਾਂ ਅਤੇ ਮਾਹੌਲ ਪ੍ਰਦਾਨ ਕੀਤਾ ਜਾਂਦਾ ਹੈ, ਜਿਸ ਦਾ ਨਤੀਜਾ ਹੈ ਕਿ ਵਿਦਿਆਰਥੀ ਹਰ ਸਾਲ ਜ਼ਿਲ੍ਹਾ, ਰੀਜਨਲ ਅਤੇ ਰਾਜ ਪੱਧਰ ਦੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕਰ ਰਹੇ ਹਨ।*ਪ੍ਰਿੰਸੀਪਲ ਮੈਡਮ ਜੋਤੀ ਗਾਂਧੀ ਨੇ ਕਿਹਾ ਕਿ ਆਰਵ ਖੇੜਾ ਦੀ ਇਹ ਸਫਲਤਾ ਸਾਰੇ ਵਿਦਿਆਰਥੀਆਂ ਲਈ ਪ੍ਰੇਰਣਾ ਹੈ। ਉਨ੍ਹਾਂ ਕਿਹਾ ਕਿ ਲਗਨ, ਮਿਹਨਤ ਅਤੇ ਦ੍ਰਿੜ੍ਹ ਇਰਾਦੇ ਨਾਲ ਹਰ ਟੀਚਾ ਹਾਸਲ ਕੀਤਾ ਜਾ ਸਕਦਾ ਹੈ। ਵਾਈਸ ਪ੍ਰਿੰਸੀਪਲ ਮੈਡਮ ਸੋਨੀਆ, ਸਪੋਰਟਸ ਇੰਚਾਰਜ ਮੈਡਮ ਅਮਨਦੀਪ ਕੌਰ ਅਤੇ ਡੀ.ਪੀ.ਈ. ਸਰ ਗੌਰਵ ਨੇ ਵੀ ਆਰਵ ਦੀ ਮਿਹਨਤ ਅਤੇ ਸਮਰਪਣ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਸ ਨੇ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਨਾਲ ਸਕੂਲ ਦੇ ਖੇਡ ਇਤਿਹਾਸ ਵਿੱਚ ਇੱਕ ਹੋਰ ਸੁਨਹਿਰੀ ਅਧਿਆਇ ਜੋੜਿਆ ਹੈ।*ਸਮਾਗਮ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਆਰਵ ਖੇੜਾ ਦਾ ਤਾਲੀਆਂ ਦੀ ਗੜਗੜਾਹਟ ਨਾਲ ਸਵਾਗਤ ਕੀਤਾ ਅਤੇ ਉਸ ਦੀ ਕਾਮਯਾਬੀ ‘ਤੇ ਖੁਸ਼ੀ ਪ੍ਰਗਟਾਈ। ਸਕੂਲ ਪ੍ਰਬੰਧਨ ਨੇ ਆਰਵ ਦੇ ਮਾਪਿਆਂ ਅਤੇ ਕੋਚਾਂ ਨੂੰ ਵੀ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਸਹਿਯੋਗ ਇਸ ਸਫਲਤਾ ਵਿੱਚ ਬਹੁਤ ਮਹੱਤਵਪੂਰਨ ਰਿਹਾ ਹੈ।ਅੰਤ ਵਿੱਚ ਸਕੂਲ ਪ੍ਰਬੰਧਨ ਨੇ ਵਿਸ਼ਵਾਸ ਪ੍ਰਗਟਾਇਆ ਕਿ ਆਰਵ ਖੇੜਾ ਆਉਣ ਵਾਲੇ ਸਮੇਂ ਵਿੱਚ ਰਾਜ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਜ਼ਡਮ ਵਰਲਡ ਸਕੂਲ, ਥਾਂਦੇਵਾਲਾ ਅਤੇ ਪੰਜਾਬ ਦਾ ਨਾਮ ਹੋਰ ਉੱਚਾ ਕਰੇਗਾ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *