ਜਨਾਨਾ ਹਸਪਤਾਲ, ਢਾਬਾ ਖਟੀਕਾ ਵਿੱਚ ਗਾਇਨੀਕੋਲੋਜਿਸਟਾਂ ਅਤੇ ਪੀਡੀਆਟ੍ਰਿਕਸ ਦੇ ਮਾਹਿਰਾਂ ਦੀ ਨਿਯੁਕਤੀ ਕੀਤੀ ਜਾਏ: ਵਿਧਾਇਕ ਡਾ. ਅਜੇ ਗੁਪਤਾ

Spread the love
ਅੰਮ੍ਰਿਤਸਰ, 4 ਅਗਸਤ, (ਮਨਜੀਤ ਸਿੰਘ ਸ਼ੇਰਗਿੱਲ)= ਅੰਮ੍ਰਿਤਸਰ ਦੇ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਜਨਾਨਾ ਮਹਿਲਾ ਹਸਪਤਾਲ, ਢਾਬਾ ਖਟੀਕਾ ਵਿੱਚ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦਾ ਮੁੱਦਾ ਉਠਾਇਆ। ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਦੱਸਿਆ ਕਿ ਢਾਬਾ ਖਟੀਕਾ ਵਿੱਚ ਸਥਿਤ ਲਗਭਗ 110 ਸਾਲ ਪੁਰਾਣਾ ਜਨਾਨਾ ਹਸਪਤਾਲ ਉਨ੍ਹਾਂ ਦੇ ਹਲਕੇ ਵਿੱਚ ਸਥਿਤ ਹੈ। ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਸੱਤਾ ਵਿੱਚ ਆਈ ਸੀ, ਤਾਂ ਹਸਪਤਾਲ ਦੀ ਹਾਲਤ ਬਹੁਤ ਮਾੜੀ ਸੀ। ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਿਧਾਨ ਸਭਾ ਵਿੱਚ ਦੱਸਿਆ ਕਿ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਕਮਿਊਨਿਟੀ ਸਿਹਤ ਕੇਂਦਰਾਂ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਮਹਿਲਾ ਹਸਪਤਾਲ ਵਿੱਚ 24 ਘੰਟੇ ਸੇਵਾਵਾਂ ਪ੍ਰਦਾਨ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਇਸ ਹਸਪਤਾਲ ਵਿੱਚ ਗਾਇਨੀਕੋਲੋਜਿਸਟ (ਔਰਤਾਂ ਦੀਆਂ ਬਿਮਾਰੀਆਂ)ਅਤੇ ਪੀਡੀਆਟ੍ਰਿਕਸ (ਬਾਲ ਰੋਗ) ਦੇ ਮਾਹਿਰਾਂ ਦੀ ਨਿਯੁਕਤੀ ਕੀਤੀ ਜਾਵੇ। ਤਾਂ ਜੋ ਇਲਾਕੇ ਦੀਆਂ ਮਾਵਾਂ, ਭੈਣਾਂ ਅਤੇ ਬੱਚਿਆਂ ਨੂੰ ਹਰ ਸਮੇਂ ਬਿਹਤਰ ਸਿਹਤ ਸੇਵਾਵਾਂ ਮਿਲ ਸਕਣ।ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਭਰੋਸਾ ਦਿੱਤਾ ਹੈ ਕਿ ਜਲਦੀ ਹੀ ਜਨਾਨਾ ਹਸਪਤਾਲ ਢਾਬਾ ਖਟੀਕਾ ਵਿੱਚ ਇੱਕ ਗਾਇਨੀਕੋਲੋਜਿਸਟ,ਪੀਡੀਆਟ੍ਰਿਕਸ  ਮਾਹਿਰ ਡਾਕਟਰ ਅਤੇ ਹੋਰ ਸਟਾਫ਼ ਵੀ ਨਿਯੁਕਤ ਕੀਤਾ ਜਾਵੇਗਾ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *