ਮੁੱਖ ਮੰਤਰੀ ਪੰਜਾਬ  ਸਰਕਾਰੀ ਮੁਲਾਜ਼ਮਾਂ ਦੇ ਮੋਬਾਈਲਾਂ ‘ਤੇ ਡੀ.ਏ. ਦੀ “ਟਣੂੰ-ਟਣੂੰ” ਕਦੋਂ ਕਰਵਾਉਣਗੇ?   ਰਾਕੇਸ਼ ਸ਼ਰਮਾ

Spread the love
ਅੰਮ੍ਰਿਤਸਰ 4 ਅਗਸਤ( ਮਨਜੀਤ ਸਿੰਘ ਸ਼ੇਰਗਿੱਲ )  ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਪਲਾਈਜ ਵੈਲਫ਼ੇਅਰ ਐਸੋਸੀਏਸ਼ਨ ਆਫ ਪੰਜਾਬ ਦੇ ਚੇਅਰਮੈਨ ਪੰਡਿਤ ਰਾਕੇਸ਼ ਸ਼ਰਮਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਨੂੰ ਸਰਕਾਰੀ ਮੁਲਾਜ਼ਮਾਂ ਦਾ ਬਣਦਾ ਬਕਾਇਆ ਮਹਿੰਗਾਈ ਭੱਤਾ (ਡੀ.ਏ.) ਜਲਦ ਜਾਰੀ ਕਰਨ ਦੀ ਅਪੀਲ ਕੀਤੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਹਮੇਸ਼ਾ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ ਹੈ। ਮੁਲਾਜ਼ਮ ਵਰਗ ਨੂੰ ਉਮੀਦ ਸੀ ਕਿ ਉਨ੍ਹਾਂ ਦੇ ਜਾਇਜ਼ ਹੱਕਾਂ ਅਤੇ ਵਿੱਤੀ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ, ਪਰ ਅਜੇ ਤੱਕ ਬਕਾਇਆ ਡੀ.ਏ. ਜਾਰੀ ਨਾ ਹੋਣ ਕਾਰਨ ਮੁਲਾਜ਼ਮਾਂ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ।ਚੇਅਰਮੈਨ ਪੰਡਿਤ ਰਾਕੇਸ਼ ਸ਼ਰਮਾ ਨੇ ਕਿਹਾ ਕਿ ਮਾਮਲਾ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਵੀ ਪਹੁੰਚਿਆ, ਜਿੱਥੇ ਅਦਾਲਤ ਵੱਲੋਂ ਸਰਕਾਰ ਨੂੰ ਨਿਯਮਾਂ ਅਨੁਸਾਰ ਬਣਦਾ ਡੀ.ਏ. ਜਾਰੀ ਕਰਨ ਸਬੰਧੀ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਨੂੰ ਅਦਾਲਤੀ ਭਾਵਨਾ ਅਤੇ ਮੁਲਾਜ਼ਮਾਂ ਦੀਆਂ ਜਾਇਜ਼ ਉਮੀਦਾਂ ਦਾ ਸਤਿਕਾਰ ਕਰਦਿਆਂ ਜਲਦ ਫ਼ੈਸਲਾ ਲੈਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਅੱਜ ਹਰ ਸਰਕਾਰੀ ਮੁਲਾਜ਼ਮ ਆਪਣੇ ਮੋਬਾਈਲ ਫੋਨ ਵੱਲ ਇਸ ਆਸ ਨਾਲ ਦੇਖ ਰਿਹਾ ਹੈ ਕਿ ਕਦੋਂ ਉਸ ਦੇ ਖਾਤੇ ਵਿੱਚ ਬਕਾਇਆ ਡੀ.ਏ. ਦੀ ਰਕਮ ਜਮ੍ਹਾਂ ਹੋਵੇਗੀ ਅਤੇ ਮੋਬਾਈਲ ‘ਤੇ ਆਉਣ ਵਾਲੀ “ਟਣੂੰ-ਟਣੂੰ” ਦੀ ਆਵਾਜ਼ ਉਸ ਦੇ ਹੱਕ ਮਿਲਣ ਦੀ ਖੁਸ਼ਖਬਰੀ ਬਣੇਗੀ। ਇਹ “ਟਣੂੰ-ਟਣੂੰ” ਕੇਵਲ ਇੱਕ ਨੋਟੀਫਿਕੇਸ਼ਨ ਨਹੀਂ, ਸਗੋਂ ਹਜ਼ਾਰਾਂ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਉਮੀਦਾਂ ਨਾਲ ਜੁੜੀ ਹੋਈ ਹੈ।ਪੰਡਿਤ ਰਾਕੇਸ਼ ਸ਼ਰਮਾ ਨੇ ਕਿਹਾ ਕਿ ਸਰਕਾਰੀ ਮੁਲਾਜ਼ਮ ਹਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਉਨ੍ਹਾਂ ਦੇ ਜਾਇਜ਼ ਹੱਕਾਂ ਅਤੇ ਵਿੱਤੀ ਦੇਣਦਾਰੀਆਂ ਦਾ ਸਮੇਂ ਸਿਰ ਨਿਪਟਾਰਾ ਹੋਣਾ ਸਰਕਾਰ ਅਤੇ ਮੁਲਾਜ਼ਮਾਂ ਵਿਚਕਾਰ ਆਪਸੀ ਭਰੋਸੇ ਨੂੰ ਹੋਰ ਮਜ਼ਬੂਤ ਕਰੇਗਾ।ਅੰਤ ਵਿੱਚ ਉਨ੍ਹਾਂ ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਸਮੂਹ ਸਰਕਾਰੀ ਮੁਲਾਜ਼ਮਾਂ ਦਾ ਬਕਾਇਆ ਡੀ.ਏ. ਜਲਦ ਜਾਰੀ ਕਰਕੇ ਉਨ੍ਹਾਂ ਦੇ ਖਾਤਿਆਂ ਵਿੱਚ ਰਕਮ ਭੇਜੀ ਜਾਵੇ, ਤਾਂ ਜੋ ਲੰਮੇ ਸਮੇਂ ਤੋਂ ਉਡੀਕੀ ਜਾ ਰਹੀ “ਟਣੂੰ-ਟਣੂੰ” ਦੀ ਆਵਾਜ਼ ਹਰ ਮੁਲਾਜ਼ਮ ਦੇ ਚਿਹਰੇ ‘ਤੇ ਸੰਤੁਸ਼ਟੀ ਅਤੇ ਵਿਸ਼ਵਾਸ ਦੀ ਮੁਸਕਾਨ ਲਿਆ ਸਕੇ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *