ਫਗਵਾੜਾ ਦੇ ਨੇੜਲੇ ਪਿੰਡ ਚਾਚੋਕੀ ਸਥਿਤ ਗੁੱਗਾ ਜ਼ਾਹਰ ਪੀਰ ਜੀ ਦੇ ਮੰਦਰ ਵਿੱਚ ਚੋਰੀ ਦੀ ਇੱਕ ਵੱਡੀ ਵਾਰਦਾਤ 

Spread the love
ਫਗਵਾੜਾ 4 ਅਗਸਤ (ਪ੍ਰੀਤ ਕੌਰ ਪ੍ਰੀਤੀ)ਫਗਵਾੜਾ ਦੇ ਨੇੜਲੇ ਪਿੰਡ ਚਾਚੋਕੀ ਸਥਿਤ ਗੁੱਗਾ ਜ਼ਾਹਰ ਪੀਰ ਜੀ ਦੇ ਮੰਦਰ ਵਿੱਚ ਚੋਰੀ ਦੀ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇੱਕ ਸ਼ਾਤਰ ਚੋਰ ਮੰਦਰ ਦੀ ਕੰਧ ਟੱਪ ਕੇ ਅੰਦਰ ਦਾਖ਼ਲ ਹੋਇਆ ਅਤੇ ਨਕਦੀ ਸਮੇਤ ਹੋਰ ਕੀਮਤੀ ਸਮਾਨ ਚੋਰੀ ਕਰਕੇ ਮੌਕੇ ਤੋਂ ਫ਼ਰਾਰ ਹੋ ਗਿਆ। ਚੋਰੀ ਦੀ ਇਹ ਪੂਰੀ ਘਟਨਾ ਮੰਦਰ ਵਿੱਚ ਲੱਗੇ ਸੀ.ਸੀ.ਟੀ.ਵੀ.  ਕੈਮਰਿਆਂ ਵਿੱਚ ਕੈਦ ਹੋ ਗਈ ਹੈ।ਮੰਦਰ ਕਮੇਟੀ ਨੂੰ ਸੋਮਵਾਰ ਸਵੇਰੇ ਇਸ ਵਾਰਦਾਤ ਬਾਰੇ ਪਤਾ ਲੱਗਾ, ਜਿਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਫਗਵਾੜਾ ਸਿਟੀ ਥਾਣੇ ਦੀ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਰਜ ਕਰਵਾਈ। ਕਮੇਟੀ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਦੀ ਜਲਦ ਤੋਂ ਜਲਦ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।ਮੰਦਰ ਦੇ ਮੁੱਖ ਸੇਵਾਦਾਰ ਬਾਬਾ ਹਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਤ ਦੇ ਸਮੇਂ ਇੱਕ ਚੋਰ ਮੰਦਰ ਦੀ ਬਾਹਰੀ ਕੰਧ ਟੱਪ ਕੇ ਅੰਦਰ ਦਾਖ਼ਲ ਹੋਇਆ, ਜਦੋਂ ਕਿ ਉਸ ਦਾ ਦੂਜਾ ਸਾਥੀ ਮੰਦਰ ਦੇ ਬਾਹਰ ਖੜ੍ਹ ਕੇ ਨਿਗਰਾਨੀ ਕਰਦਾ ਰਿਹਾ। ਉਨ੍ਹਾਂ ਦੱਸਿਆ ਕਿ ਸ਼ਾਤਰ ਚੋਰ ਲਗਭਗ 40 ਮਿੰਟ ਤੱਕ ਮੰਦਰ ਦੇ ਅੰਦਰ ਹੀ ਰਿਹਾ ਅਤੇ ਬੜੀ ਆਰਾਮ ਨਾਲ ਚੋਰੀ ਦੀ ਘਟਨਾ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਿਆ।ਚੋਰ ਮੰਦਰ ਵਿੱਚੋਂ ਨਕਦੀ ਅਤੇ ਹੋਰ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਜਾਂਦੇ ਸਮੇਂ ਉਸ ਨੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਵੀ ਬੰਦ ਕਰਨ ਦੀ ਕੋਸ਼ਿਸ਼ ਕੀਤੀ ਤਾਂ ਜੋ ਉਸ ਦੀ ਪਛਾਣ ਨਾ ਹੋ ਸਕੇ। ਬਾਬਾ ਹਰਵਿੰਦਰ ਸਿੰਘ ਦੇ ਅਨੁਸਾਰ, ਇਸ ਚੋਰੀ ਕਾਰਨ ਮੰਦਰ ਦਾ ਲਗਭਗ 25 ਹਜ਼ਾਰ ਰੁਪਏ ਤੋਂ ਵੱਧ ਦਾ ਵਿੱਤੀ ਨੁਕਸਾਨ ਹੋਇਆ ਹੈ।ਪੁਲਿਸ ਸ਼ਿਕਾਇਤ ਦੀ ਪੁਸ਼ਟੀ ਕਰਦਿਆਂ ਬਾਬਾ ਹਰਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਇਲਾਕੇ ਵਿੱਚ ਨਸ਼ੇ ਦੀ ਵਿਕਰੀ ਬਹੁਤ ਜ਼ਿਆਦਾ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਪੂਰਤੀ ਲਈ ਹੀ ਨੌਜਵਾਨ ਅਜਿਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜੇਕਰ ਨਸ਼ੇ ਦੀ ਸਮਗਲਿੰਗ ਅਤੇ ਵਿਕਰੀ ‘ਤੇ ਸਖ਼ਤੀ ਨਾਲ ਰੋਕ ਲਗਾਈ ਜਾਵੇ, ਤਾਂ ਅਜਿਹੀਆਂ ਅਪਰਾਧਿਕ ਘਟਨਾਵਾਂ ਵਿੱਚ ਆਪਣੇ ਆਪ ਕਮੀ ਆ ਸਕਦੀ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *