ਨੈਤਿਕ ਸਿੱਖਿਆ ਦੇ ਪ੍ਰਿਖਿਆ  ‘ਚ ਵਿਵੇਕ ਪਬਲਿਕ ਹਾਈ ਸਕੂਲ ਬਰਗਾੜੀ ਦੇ ਬੱਚਿਆਂ ਨੇ ਹਾਸਲ ਕੀਤੀਆਂ ਪੁਜੀਸ਼ਨਾਂ

Spread the love

 ਜੈਤੋ, 18 ਦਸੰਬਰ (ਰਘੂਨੰਦਨ ਪਰਾਸ਼ਰ ):ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੋਨ ਬਰਗਾੜੀ ਵੱਲੋਂ ਵਿਦਿਆਰਥੀਆਂ ਦੀ ਲਈ ਗਈ ਨੈਤਿਕ ਸਿੱਖਿਆ ਦੇ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕੀਤਾ ਗਿਆ। ਖੇਤਰ ਬਰਗਾੜੀ ਵਿੱਚ ਵੱਖ-ਵੱਖ ਸਕੂਲਾਂ ਦੇ 2500 ਤੋਂ ਵੱਧ ਵਿਦਿਆਰਥੀਆਂ ਨੇ ਇਸ ਪ੍ਰੀਖਿਆ ਦੇ ਵਿੱਚ ਭਾਗ ਲਿਆ। ਇਹ ਪ੍ਰੀਖਿਆ 22 ਅਗਸਤ 2024 ਨੂੰ ਲਈ ਗਈ ਸੀ। ਦਰਜਾ ਦੂਜਾ ਅਤੇ ਦਰਜਾ ਤੀਜਾ ਦਾ ਨਤੀਜਾ ਕੁਝ ਸਮਾਂ ਪਹਿਲਾਂ ਐਲਾਨਿਆ ਗਿਆ ਸੀ ਜਿਸ ਵਿੱਚ ਵਿਵੇਕ ਪਬਲਿਕ ਹਾਈ ਸਕੂਲ ਬਰਗਾੜੀ ਦੇ ਬੱਚਿਆਂ ਨੇ ਬਹੁਤ ਵਧੀਆ ਪ੍ਰਦਰਸ਼ਨ ਕਰਦੇ ਹੋਏ ਪੁਜੀਸ਼ਨਾਂ ਹਾਸਿਲ ਕੀਤੀਆਂ। ਅੱਜ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਦਰਜਾ ਪਹਿਲਾ ਦੇ ਇਮਤਿਹਾਨ ਦਾ ਨਤੀਜਾ ਐਲਾਨਿਆ ਗਿਆ ਇਹ ਇਮਤਿਹਾਨ ਬਾਲ ਵਿਰਸਾ ਕਿਤਾਬ ਵਿੱਚੋਂ ਲਿਆ ਗਿਆ ਸੀ ਜਿਸ ਵਿੱਚੋ ਚੌਥੀ ਜਮਾਤ ਦੀ ਵਿਦਿਆਰਥਣ ਗੁਰਨੂਰ ਕੌਰ ਪੁੱਤਰੀ ਪਰਮਜੀਤ ਸਿੰਘ ਰਨ ਸਿੰਘ ਵਾਲਾ ਨੇ ਪਹਿਲਾਂ ਸਥਾਨ ਕੀਤਾ,ਚੌਥੀ ਜਮਾਤ ਦੀ ਵਿਦਿਆਰਥਣ ਖੁਸ਼ਵੀਰ ਕੌਰ ਪੁੱਤਰੀ ਜਸਪ੍ਰੀਤ ਸਿੰਘ ਸਾਹੋ ਕੇ ਨੇ ਦੂਜਾ ਸਥਾਨ ਹਾਸਿਲ ਕੀਤਾ, ਤੀਜੀ ਜਮਾਤ ਦੀ ਵਿਦਿਆਰਥਣ ਰਸਮੀਨ ਕੌਰ ਪੁੱਤਰੀ ਹਰਦੀਪ ਸਿੰਘ ਬਰਗਾੜੀ ਨੇ ਤੀਜਾ ਸਥਾਨ ਹਾਸਿਲ ਕੀਤਾ।ਸੁਖਮਨਦੀਪ ਕੌਰ ਪੁੱਤਰੀ ਲਖਵੀਰ ਸਿੰਘ ਤੀਜੀ ਜਮਾਤ,ਗੁਰਨੂਰ ਕੌਰ ਪੁੱਤਰੀ ਪ੍ਰਗਟ ਸਿੰਘ ਚੌਥੀ ਜਮਾਤ, ਸੁਖਰਾਜ ਸਿੰਘ ਪੁੱਤਰ ਵਰਿਆਮ ਸਿੰਘ ਦੂਜੀ ਜਮਾਤ ਨੇ ਵੀ ਇਸ ਇਮਤਿਹਾਨ ਵਿੱਚ ਵਿਸ਼ੇਸ਼ ਸਥਾਨ ਹਾਸਿਲ ਕੀਤਾ।ਉਪਰੋਕਤ ਸਾਰੇ ਵਿਦਿਆਰਥੀਆਂ ਦਾ ਸਨਮਾਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸਕੂਲ ਪੱਧਰ ਤੇ ਕੀਤਾ ਗਿਆ। ਸਾਰੇ ਬੱਚਿਆਂ ਨੂੰ ਸਵੇਰ ਦੀ ਸਭਾ ਦੇ ਵਿੱਚ ਮੈਡਲ ਦੇ ਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸੋਨੀਆ ਸੇਠੀ ਜੀ ਵੱਲੋਂ ਸਨਮਾਨਿਤ ਕਰਦੇ ਹੋਏ ਹੌਸਲਾ ਅਫਜਾਈ ਕੀਤੀ ਗਈ।ਇਸ ਮੌਕੇ ਸਕੂਲ ਦੇ ਚੇਅਰਮੈਨ ਸਰਦਾਰ ਹਰਜਿੰਦਰ ਸਿੰਘ ਧਾਲੀਵਾਲ ਅਤੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸੋਨੀਆ ਸੇਠੀ ਜੀ ਵੱਲੋਂ ਸਾਰੇ ਹੀ ਬੱਚਿਆਂ ਨੂੰ ਵਧਾਈ ਦਿੱਤੀ ਜਿਨ੍ਹਾਂ ਨੇ ਆਪਣੇ ਮਾਤਾ ਪਿਤਾ, ਅਧਿਆਪਕਾ ਅਤੇ ਆਪਣੇ ਸਕੂਲ ਦਾ ਨਾਂ ਰੌਸ਼ਨ ਕੀਤਾ ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸੋਨੀਆ ਸੇਠੀ ਜੀ ਨੇ ਸਟੱਡੀ ਸਰਕਲ ਦੇ ਮੁੱਖ ਸੇਵਾਦਾਰ ਸਰਦਾਰ ਰਣਜੀਤ ਸਿੰਘ

ਜੀ ਬੁਰਜ, ਸਰਕਲ ਦੇ ਸਕੱਤਰ ਬਲਜੀਤ ਸਿੰਘ ਝੱਖੜਵਾਲਾ ਅਤੇ ਸਮੂਹ ਸੇਵਾਦਾਰਾਂ ਦਾ ਧੰਨਵਾਦ ਕੀਤਾ ਨਾਲ ਹੀ ਸਾਰੇ ਵਰਗਾਂ ਦੇ ਬੱਚਿਆਂ ਦੇ ਨੈਤਿਕ ਸਿੱਖਿਆ ਦੇ ਇਮਤਿਹਾਨ ਦੀ ਤਿਆਰੀ ਤੋਂ ਲੈਕੇ ਇਮਤਿਹਾਨ ਹੋਣ ਤੱਕ ਦੀ ਸਾਰੀ ਭੂਮਿਕਾ ਰਜਨਦੀਪ ਕੌਰ ਢਿੱਲੋਂ ਅਤੇ ਸਹਾਇਕ ਅਧਿਆਪਕ ਪਰਮਜੀਤ ਕੌਰ ਚਾਨੀ ਨੇ ਨਿਭਾਈ। ਜਿਸਦੀ ਸਕੂਲ ਮੈਨੇਜਮੈਂਟ ਵੱਲੋਂ ਸਲਾਘਾ ਕੀਤੀ ਗਈ ਅਧਿਆਪਕਾਂ ਅਤੇ ਬੱਚਿਆਂ ਦੀ ਮਿਹਨਤ ਦੇ ਸਦਕਾ ਅੱਜ ਬੱਚਿਆਂ ਨੇ ਸਕੂਲ ਦਾ ਨਾਮ ਪੂਰੇ ਖੇਤਰ ਵਿੱਚ ਰੌਸ਼ਨ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸੋਨੀਆ ਸੇਠੀ ਜੀ ਨੇ ਦੱਸਿਆ ਕਿ ਪੜ੍ਹਾਈ ਦੇ ਨਾਲ ਨਾਲ ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਅਤੇ ਅਨੁਸ਼ਾਸਨ ਦਾ ਪਾਠ ਪੜਾਉਣਾ ਬਹੁਤ ਜਰੂਰੀ ਹੈ ਇਸ ਤਰ੍ਹਾਂ ਦੇ ਇਮਤਿਹਾਨਾਂ ਨਾਲ ਬੱਚੇ ਆਪਣੇ ਇਤਿਹਾਸ ਨਾਲ ਜੁੜਦੇ ਹਨ ਅਤੇ ਆਪਣੇ ਅਮੀਰ ਵਿਰਸੇ ਤੋਂ ਜਾਣੂ ਹੁੰਦੇ ਹਨ। ਇਸ ਮੌਕੇ ਕੋਆਰਡੀਨੇਟਰ ਸ੍ਰੀਮਤੀ ਅਮਰਜੀਤ ਕੌਰ ਅਤੇ ਸ਼੍ਰੀਮਤੀ ਗਗਨਦੀਪ ਕੌਰ ਮੌਜੂਦ ਸਨ।

  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *