ਨੌਜਵਾਨ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ–ਅਰਣ ਪ੍ਰਤਾਪ ਸਿੰਘ ਢਿੱਲੋਂ।                                     

Spread the love
ਤਪਾ ਮੰਡੀ 04 ਅਗਸਤ (ਗੋਲਡੀ ਵਿਆਸ)ਯੂਥ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਅਰੁਣ ਪ੍ਰਤਾਪ ਸਿੰਘ ਢਿੱਲੋਂ ਨੌਜਵਾਨਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਸਰਗਰਮ ਰਹਿਣ ਵਾਲੇ ਨੌਜਵਾਨ ਆਗੂ ਵਜੋਂ ਆਪਣੀ ਪਹਿਚਾਣ ਬਣਾਉਣ ਵੱਲ ਵਧ ਰਹੇ ਹਨ ਅਤੇ ਹਰ ਮੁੱਦੇ ਨੂੰ ਬੜੀ ਗੰਭੀਰਤਾ ਨਾਲ ਬਿਠਾਉਂਦੇ ਹਨ, ਕਿਉਂਕਿ ਉਨ੍ਹਾਂ ਵੱਲੋਂ ਨੌਜਵਾਨ ਵਰਗ ਨਾਲ ਸੰਪਰਕ ਵਧਾਉਣ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਸਰਗਰਮੀਆਂ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।ਇਸ ਸਬੰਧੀ ਤਪਾ ਵਿਖੇ ਸਮਾਗਮ ਤੋਂ ਬਾਅਦ ਗੱਲਬਾਤ ਕਰਦਿਆਂ ਅਰੁਣ ਪ੍ਰਤਾਪ ਸਿੰਘ ਢਿੱਲੋਂ ਦਾ ਕਹਿਣਾ ਹੈ ਕਿ ਨੌਜਵਾਨ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਇਸ ਲਈ ਨੌਜਵਾਨਾਂ ਨੂੰ ਰਾਜਨੀਤੀ ਦੇ ਨਾਲ-ਨਾਲ ਸਿੱਖਿਆ, ਰੋਜ਼ਗਾਰ, ਖੇਡਾਂ, ਸਮਾਜ ਸੇਵਾ ਅਤੇ ਲੋਕਤੰਤਰੀ ਪ੍ਰਕਿਰਿਆ ਨਾਲ ਜੋੜਨਾ ਸਮੇਂ ਦੀ ਲੋੜ ਹੈ। ਉਹ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਨ੍ਹਾਂ ਦੀ ਆਵਾਜ਼ ਨੂੰ ਸਬੰਧਤ ਮੰਚਾਂ ਤੱਕ ਪਹੁੰਚਾਉਣ ਦੀ ਗੱਲ ਕਰਦੇ ਹਨ। ਉਨ੍ਹਾਂ ਦੀਆਂ ਸਰਗਰਮੀਆਂ ਵਿੱਚ ਨੌਜਵਾਨ ਵਰਕਰਾਂ ਨਾਲ ਮੀਟਿੰਗਾਂ, ਲੋਕ ਸੰਪਰਕ ਅਤੇ ਸੰਗਠਨਾਤਮਕ ਗਤੀਵਿਧੀਆਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਢਿੱਲੋਂ ਦਾ ਮੰਨਣਾ ਹੈ ਕਿ ਕਿਸੇ ਵੀ ਸਿਆਸੀ ਜਥੇਬੰਦੀ ਦੀ ਮਜ਼ਬੂਤੀ ਉਸ ਦੇ ਜ਼ਮੀਨੀ ਵਰਕਰਾਂ ਨਾਲ ਜੁੜੇ ਹੋਣ ’ਤੇ ਨਿਰਭਰ ਕਰਦੀ ਹੈ ਕਿਉਂਕਿ ਨੌਜਵਾਨ ਕਾਂਗਰਸ ਨੂੰ ਮਜਬੂਤ ਕਰਨ ਲਈ ਦਿਨ ਰਾਤ ਸਖਤ ਮਿਹਨਤ ਕਰ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਨੌਜਵਾਨਾਂ ਨੂੰ ਇੱਕ ਮੰਚ ’ਤੇ ਇਕੱਠਾ ਕਰਕੇ ਉਨ੍ਹਾਂ ਦੇ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਦੀ ਹਰ ਸਮੇਂ ਕੋਸ਼ਿਸ਼ ਕਰਦੇ ਹਨ। ਉਹਨਾਂ ਕਿਹਾ ਕਿ ਨੌਜਵਾਨਾਂ ਨਾਲ ਸੰਵਾਦ, ਜ਼ਮੀਨੀ ਪੱਧਰ ’ਤੇ ਸਰਗਰਮੀ ਅਤੇ ਸੰਗਠਨ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਸਿਆਸੀ ਪਹੁੰਚ ਦੇ ਮੁੱਖ ਪੱਖ ਵਜੋਂ ਸਾਹਮਣੇ ਆ ਰਹੇ ਹਨ। ਉਹਨਾਂ ਕਿਹਾ ਕਿ ਯੂਥ ਕਾਂਗਰਸ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਅਹਿਮ ਭੂਮਿਕਾ ਅਦਾ ਕਰੇਗੀ ਕਿਉਂਕਿ ਯੂਥ ਕਾਂਗਰਸ ਪਾਰਟੀ ਦੀ ਰੀੜ ਦੀ ਹੱਡੀ ਹੈ ਇਸ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਸੱਤਾ ਵਿੱਚ ਆਵੇਗੀ। ਇਸ ਮੌਕੇ ਯੂਥ ਕਾਂਗਰਸ ਦੇ ਹਲਕਾ ਭਦੌੜ ਤੋਂ ਪ੍ਰਧਾਨ ਗੁਰਵਿੰਦਰ ਸਿੰਘ ਗਿੰਦੂ ਧਾਲੀਵਾਲ ਨੇ ਵੀ ਯੂਥ ਕਾਂਗਰਸ ਨੂੰ ਤਕੜਾ ਕਰਨ ਦੀ ਗੱਲ ਕਹੀ ।ਇਸ ਮੌਕੇ ਗੁਰਵਿੰਦਰ ਸਿੰਘ ਗਿੰਦੂ ਯੂਥ ਪ੍ਰਧਾਨ ਹਲਕਾ ਭਦੌੜ ,ਜਸਕਰਨ ਸੰਧੂ ਜਿਲਾ ਯੂਥ ਪ੍ਰਧਾਨ ਕਾਂਗਰਸ ,ਸੁਖਜਿੰਦਰ ਸਿੰਘ ਰੂੜੇਕੇ ,ਹੈਰੀ ਚੱਠਾ ਵਿਸ਼ੂ ਮੋੜ, ਗਗਨ ਬਾਂਸਲ ,ਗਗਨ ਢਿੱਲੋਂ ਹਾਜ਼ਰ ਸਨ।‌।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *