ਕੁਰਾਲੀ ਦੇ ਵਿਕਾਸ ਅਤੇ ਸ਼ਹਿਰੀ ਸਮੱਸਿਆਵਾਂ ਨੂੰ ਲੈ ਕੇ ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਦੀ ਅਗਵਾਈ ਵਾਲੀ ਟੀਮ ਨੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨਾਲ ਕੀਤੀ ਮੁਲਾਕਾਤ

Spread the love
ਕੁਰਾਲੀ, 4 ਅਗਸਤ (ਜਗਦੇਵ ਸਿੰਘ ):=ਸਥਾਨਕ ਨਗਰ ਕੌਂਸਲ ਦੇ ਆਪ ਪਾਰਟੀ ਦੇ ਪ੍ਰਧਾਨ ਬਹਾਦਰ ਸਿੰਘ ਓਕੇ ਦੀ ਅਗਵਾਈ ਅਤੇ ਇਲਾਕੇ ਦੇ ਸਮਾਜ ਸੇਵੀ ਆਗੂ ਤੇ ਰੀਅਲ ਅਸਟੇਟ ਕਾਰੋਬਾਰੀ ਰਵਿੰਦਰ ਸਿੰਘ ਬਿੱਲਾ ਦੀ ਦੇਖਰੇਖ ਹੇਠ ਇੱਕ ਵਿਸ਼ੇਸ਼ ਟੀਮ ਨੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਐਸ.ਸੀ. ਵਿੰਗ ਪੰਜਾਬ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ (ਜੀ.ਪੀ.) ਨਾਲ ਅਹਿਮ ਮੁਲਾਕਾਤ ਕੀਤੀ। ਇਸ ਉੱਚ ਪੱਧਰੀ ਬੈਠਕ ਦੌਰਾਨ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਆਮ ਆਦਮੀ ਪਾਰਟੀ ਨਾਲ ਸਬੰਧਤ ਨਗਰ ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਨੂੰ ਵਿਸ਼ੇਸ਼ ਤੌਰ ‘ਤੇ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਮੁਲਾਕਾਤ ਦੌਰਾਨ ਕੌਂਸਲ ਪ੍ਰਧਾਨ ਸ਼੍ਰੀ ਓਕੇ ਦੀ ਅਗਵਾਈ ਵਾਲੇ ਵਫ਼ਦ ਨੇ ਕੈਬਨਿਟ ਮੰਤਰੀ ਨਾਲ ਕੁਰਾਲੀ ਸ਼ਹਿਰ ਦੇ ਸਰਬਪੱਖੀ ਵਿਕਾਸ ਕਾਰਜਾਂ ਅਤੇ ਵੱਖ-ਵੱਖ ਭਖਦੇ ਮੁੱਦਿਆਂ ‘ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ। ਟੀਮ ਨੇ ਸ਼ਹਿਰ ਦੇ ਨਿਵਾਸੀਆਂ ਨੂੰ ਦਰਪੇਸ਼ ਮੁਸ਼ਕਲਾਂ ਤੋਂ ਮੰਤਰੀ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਬਿਜਲੀ ਵਿਭਾਗ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਕਿਰਤ ਵਿਭਾਗ, ਪ੍ਰਾਹੁਣਚਾਰੀ, ਨਿਵੇਸ਼ ਉਤਸ਼ਾਹ ਦੇ ਨਾਲ-ਨਾਲ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨਾਲ ਸਬੰਧਤ ਅਹਿਮ ਸਮੱਸਿਆਵਾਂ ਦੇ ਹੱਲ ਦੀ ਮੰਗ ਕੀਤੀ। ਇਸ ਦੇ ਨਾਲ ਹੀ ਵਫ਼ਦ ਨੇ ਸ਼ਹਿਰ ਦੀ ਨੁਹਾਰ ਬਦਲਣ ਲਈ ਕੁਰਾਲੀ ਨੂੰ ਨਵੇਂ ਵਿਕਾਸ ਪ੍ਰੋਜੈਕਟਾਂ ਦਾ ਉਪਹਾਰ ਦੇਣ ਦੀ ਪੁਰਜ਼ੋਰ ਅਪੀਲ ਕੀਤੀ।ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਟੀਮ ਦੀਆਂ ਮੰਗਾਂ ਨੂੰ ਧਿਆਨਪੂਰਵਕ ਸੁਣਿਆ ਅਤੇ ਵਿਸ਼ਵਾਸ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਸ਼ਹਿਰਾਂ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਨੇ ਕੌਂਸਲ ਪ੍ਰਧਾਨ ਦੀ ਅਗਵਾਈ ਵਾਲੀ ਟੀਮ ਨੂੰ ਭਰੋਸਾ ਦਿੱਤਾ ਕਿ ਕੁਰਾਲੀ ਸ਼ਹਿਰ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਡਾਕਟਰ ਅਸ਼ਵਨੀ ਸ਼ਰਮਾ, ਧੀਰਜ ਕੁਮਾਰ ਹੈਪੀ ਧੀਮਾਨ, ਬਿਕਰਮ ਸਿੰਘ ਬਿੱਕਾ ਪਡਿਆਲਾ ਅਤੇ ਸਾਬਕਾ ਸਰਪੰਚ ਅਮਨਦੀਪ ਸਿੰਘ ਗੋਲਡੀ ਅਕਾਲਗੜ੍ਹ ਸਮੇਤ ਇਲਾਕੇ ਦੀਆਂ ਕਈ ਹੋਰ ਪ੍ਰਮੁੱਖ ਸ਼ਖਸੀਅਤਾਂ ਅਤੇ ਪਤਵੰਤੇ ਸੱਜਣ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *