35 ਸਾਲਾਂ ਬਾਅਦ ਬਣੀ ਮੁਹੱਲੇ ਦੀ ਗਲੀ, ਖੁਸ਼ੀ ‘ਚ ਵਸਨੀਕਾਂ ਨੇ ਸਰਪੰਚ ਤੇ ਪੰਚਾਇਤ ਦਾ ਕੀਤਾ ਵਿਸ਼ੇਸ਼ ਸਨਮਾਨ

Spread the love
ਦੋਰਾਹਾ, 4 ਅਗਸਤ (ਗੁਰਦੀਪ ਸਿੰਘ ਸ਼ਾਹਪੁਰ):=ਦੋਰਾਹਾ ਦੇ ਨਜ਼ਦੀਕੀ ਪਿੰਡ ਬਰਮਾਲੀਪੁਰ ਦੇ ਇੱਕ ਮੁਹੱਲੇ ਦੇ ਵਸਨੀਕਾਂ ਦੀ ਕਰੀਬ 35 ਸਾਲ ਪੁਰਾਣੀ ਮੰਗ ਆਖ਼ਿਰਕਾਰ ਪੂਰੀ ਹੋ ਗਈ। ਲੰਬੇ ਸਮੇਂ ਤੋਂ ਗਲੀ ਦੀ ਉਸਾਰੀ ਲਈ ਸੰਘਰਸ਼ ਕਰ ਰਹੇ ਲੋਕਾਂ ਨੂੰ ਹੁਣ ਪੱਕੀ ਗਲੀ ਅਤੇ ਸੀਵਰੇਜ ਦੀ ਸਹੂਲਤ ਮਿਲਣ ਨਾਲ ਮੁਹੱਲੇ ਵਿੱਚ ਖੁਸ਼ੀ ਦਾ ਮਾਹੌਲ ਹੈ।ਜਾਣਕਾਰੀ ਅਨੁਸਾਰ ਮੁਹੱਲੇ ਦੇ ਲੋਕ ਪਿਛਲੇ 35 ਸਾਲਾਂ ਤੋਂ ਗਲੀ ਬਣਾਉਣ ਦੀ ਮੰਗ ਕਰਦੇ ਆ ਰਹੇ ਸਨ। ਇਸ ਦੌਰਾਨ ਕਈ ਸਰਕਾਰਾਂ ਅਤੇ ਪੰਚਾਇਤਾਂ ਬਦਲੀਆਂ, ਪਰ ਮੁਹੱਲੇ ਦੀ ਇਹ ਅਹਿਮ ਸਮੱਸਿਆ ਹੱਲ ਨਾ ਹੋ ਸਕੀ। ਇਸ ਵਾਰ ਮੁਹੱਲਾ ਵਾਸੀਆਂ ਨੇ ਪਿੰਡ ਦੇ ਸਰਪੰਚ ਕਰਮਵੀਰ ਸਿੰਘ ਤੂਰ ਕੋਲ ਆਪਣੀ ਸਮੱਸਿਆ ਰੱਖੀ, ਜਿਸ ਉਪਰੰਤ ਸਰਪੰਚ ਨੇ ਪੰਚਾਇਤ ਦੇ ਸਹਿਯੋਗ ਨਾਲ ਤੁਰੰਤ ਕਾਰਵਾਈ ਕਰਦਿਆਂ ਗਲੀ ਵਿੱਚ ਪਹਿਲਾਂ ਸੀਵਰੇਜ ਦੀ ਵਿਵਸਥਾ ਕਰਵਾਈ ਅਤੇ ਉਸ ਤੋਂ ਬਾਅਦ ਇੰਟਰਲਾਕ ਟਾਈਲਾਂ ਲਗਵਾ ਕੇ ਗਲੀ ਨੂੰ ਪੂਰੀ ਤਰ੍ਹਾਂ ਪੱਕਾ ਕਰਵਾ ਦਿੱਤਾ।ਗਲੀ ਬਣਨ ਨਾਲ ਮੁਹੱਲਾ ਵਾਸੀਆਂ ਨੇ ਸਰਪੰਚ ਅਤੇ ਸਮੁੱਚੀ ਪੰਚਾਇਤ ਦਾ ਧੰਨਵਾਦ ਕਰਦਿਆਂ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ। ਇਸ ਮੌਕੇ ਸਰਪੰਚ ਕਰਮਵੀਰ ਸਿੰਘ ਤੂਰ ਸਮੇਤ ਪੰਚਾਇਤ ਮੈਂਬਰਾਂ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਗਈ।ਇਸ ਮੌਕੇ ਨੰਬਰਦਾਰ ਗੁਰਤੇਜ ਸਿੰਘ, ਗਗਨਜੀਤ ਵਰਮਾ, ਦਰਸ਼ਨ ਸਿੰਘ (ਸਾਬਕਾ ਪੰਚ), ਕਮਲਜੀਤ ਕੌਰ (ਪੰਚ), ਜਗਦੇਵ ਸਿੰਘ (ਪੰਚ) ਅਤੇ ਨਿਰਮਲ ਸਿੰਘ (ਪੰਚ) ਨੂੰ ਵੀ ਸਨਮਾਨਿਤ ਕੀਤਾ ਗਿਆ।ਸਮਾਗਮ ਦੌਰਾਨ ਮਨਪ੍ਰੀਤ ਸਿੰਘ, ਜਗਪਾਲ ਸਿੰਘ, ਪਰਮਿੰਦਰ ਸਿੰਘ, ਅਜਮੇਰ ਸਿੰਘ, ਨਾਗੇਂਦਰ ਸਿੰਘ, ਬਲਦੇਵ ਸਿੰਘ, ਗੁਰਪ੍ਰੀਤ ਸਿੰਘ, ਜਗਦੀਪ ਸਿੰਘ (ਛੋਟਾ), ਬਲਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਮੁਹੱਲਾ ਵਾਸੀ ਅਤੇ ਪਿੰਡ ਦੇ ਪਤਵੰਤੇ ਹਾਜ਼ਰ ਰਹੇ।ਮੁਹੱਲਾ ਵਾਸੀਆਂ ਨੇ ਕਿਹਾ ਕਿ ਗਲੀ ਬਣਨ ਨਾਲ ਸਾਲਾਂ ਤੋਂ ਚੱਲੀ ਆ ਰਹੀ ਪਾਣੀ ਭਰਨ ਅਤੇ ਆਵਾਜਾਈ ਦੀ ਸਮੱਸਿਆ ਦਾ ਹੱਲ ਹੋ ਗਿਆ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਪੰਚਾਇਤ ਭਵਿੱਖ ਵਿੱਚ ਵੀ ਪਿੰਡ ਦੇ ਵਿਕਾਸ ਕਾਰਜਾਂ ਨੂੰ ਇਸੇ ਤਰ੍ਹਾਂ ਤਰਜੀਹ ਦੇਵੇਗੀ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *