ਨੂਰਪੁਰਬੇਦੀ ਤੋਂ ਬੂੰਗਾ ਸਾਹਿਬ ਰੋਡ ਵਿਖੇ ਆਉਣ-ਜਾਣ ਵਾਲੇ ਭਾਰੀ ਵਾਹਨਾਂ ਦੀ ਆਵਾਜਾਈ ਉਤੇ ਪਾਬੰਦੀ

Spread the love
ਰੂਪਨਗਰ, 04 ਅਗਸਤ: ਦਲਜੀਤ ਚਨੌਲੀ   ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਨੂਰਪੁਰਬੇਦੀ ਤੋਂ ਬੂੰਗਾ ਸਾਹਿਬ ਰੋਡ ਵਿਖੇ ਆਉਣ-ਜਾਣ ਵਾਲੇ ਭਾਰੀ ਵਾਹਨਾਂ ਦੀ ਆਵਾਜਾਈ ਉਤੇ ਪਾਬੰਦੀ ਲਗਾਈ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਨੂਰਪੁਰਬੇਦੀ ਤੋਂ ਬੂੰਗਾ ਸਾਹਿਬ ਰੋਡ ‘ਤੇ ਆਉਣ-ਜਾਣ ਵਾਲੇ ਓਵਰਲੋਡ ਟਿੱਪਰਾਂ ਤੇ ਭਾਰੀ ਵਾਹਨਾਂ ਦੀ ਪਾਬੰਦੀ ਲਗਾਉਣ ਤੋਂ ਬਾਅਦ ਇਸ ਰੋਡ ਤੇ ਕੋਈ ਐਕਸੀਡੈਂਟ ਨਹੀਂ ਹੋਇਆ। ਜਿਸ ਲਈ ਇਸ ਪਾਬੰਦੀ ਨੂੰ ਬਰਕਰਾਰ ਰੱਖਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਸੜਕ ਉੱਤੇ ਬਹੁਤ ਜਿਆਦਾ ਹੈਵੀ ਟਰੈਫਿਕ ਚੱਲਣ ਕਾਰਨ ਇਹ ਸੜਕ ਟੁਟਣ ਦਾ ਖ਼ਤਰਾ ਬਣਿਆ ਰਹਿੰਦਾ ਹੈ ਅਤੇ ਇਥੇ ਦੁਰਘਟਨਾਵਾਂ ਵੀ ਵਾਪਰਦੀਆਂ ਰਹਿੰਦੀਆਂ ਸਨ, ਜਿਸ ਕਾਰਨ ਇਸ ਇਲਾਕੇ ਦੇ ਲੋਕਾਂ ਵੱਲੋਂ ਇਸ ਸੜਕ ਉਤੇ ਹੈਵੀ ਟਰੈਫਿਕ ਨੂੰ ਚਲਾਉਣ ਤੋਂ ਰੋਕਣ ਲਈ ਵਾਰ ਵਾਰ ਮੰਗ ਗਈ ਸੀ।ੳਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਇਹ ਸੜਕ ਇਤਿਹਾਸਕ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਨੂੰ ਜੋੜਦੀ ਹੋਣ ਕਾਰਨ ਇਸ ਤੇ ਭਾਰੀ ਆਵਾਜਾਈ ਰਹਿੰਦੀ ਹੈ। ਇਨ੍ਹਾਂ ਸਾਰੇ ਤੱਥਾਂ ਨੂੰ ਧਿਆਨ ਵਿਚ ਰੱਖਦੇ ਹੋਏ ਨੂਰਪੁਰਬਦੀ ਤੋਂ ਬੁੰਗਾ ਸਾਹਿਬ ਆਉਣ ਜਾਣ ਵਾਲੇ ਹੈਵੀ ਓਵਰਲੋਡ ਟਿੱਪਰਾਂ/ਭਾਰੀ ਵਾਹਨਾਂ ਦੇ ਚਲਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਹੁਕਮ 04 ਅਕਤੂਬਰ 2026 ਤੱਕ ਲਾਗੂ ਰਹਿਣਗੇ।
  • Related Posts

    ਪੰਜਾਬ ਦੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਨਵਾਂ ਪੰਜਾਬੀ ਗੀਤ “ਮਾਂ” ਜਲਦ ਹੀ ਸਰੋਤਿਆਂ ਦੇ ਰੂਬਰੂ ਕੀਤਾ ਜਾਵੇਗਾ ਸੂਦ ਵਿਰਕ ਲਾਈਵ ਪ੍ਰੋਡਕਸ਼ਨ ਦੀ ਨਵੀਂ ਪੇਸ਼ਕਸ਼: ਗੀਤਕਾਰ ਮਹਿੰਦਰ ਸੂਦ ਵਿਰਕ ਦਾ ਭਾਵਪੂਰਤ ਪੰਜਾਬੀ ਗੀਤ ‘ਮਾਂ’ ਹੋ ਰਿਹਾ ਹੈ ਰਿਲੀਜ਼

    Spread the love

    Spread the loveਫਗਵਾੜਾ ,ਵਿਰਕ 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਪੰਜਾਬੀ ਸਾਹਿਤ ਅਤੇ ਗੀਤਕਾਰੀ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਇੱਕ ਹੋਰ ਨਵਾਂ…

    ਸਰਜੀਵਨ ਲਤਾ ਸ਼ਰਮਾ ਸ਼੍ਰੀ ਬ੍ਰਾਹਮਣ ਸਭਾ ਮਹਿਲਾ ਵਿੰਗ ਪੰਜਾਬ ਦੀ ਕਾਰਜਕਾਰੀ ਪ੍ਰਧਾਨ ਬਣੀ। ਪੰਜਾਬ ਪ੍ਰਧਾਨ ਸੁਨੀਲ ਪਰਾਸ਼ਰ ਨੇ ਨਿਯੁਕਤੀ ਪੱਤਰ ਸੌਂਪਿਆ ਅਤੇ ਮਹਿਲਾ ਵਿੰਗ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ।

    Spread the love

    Spread the loveਫਗਵਾੜਾ, 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਔਰਤਾਂ ਦੀ ਭਾਗੀਦਾਰੀ ਵਧਾਉਣ ਦੇ ਉਦੇਸ਼ ਨਾਲ, ਸ਼੍ਰੀ ਬ੍ਰਾਹਮਣ ਸਭਾ ਪੰਜਾਬ (ਰਜਿਸਟਰਡ) ਨੇ ਫਗਵਾੜਾ ਦੀ ਸਰਜੀਵਨ ਲਤਾ…

    Leave a Reply

    Your email address will not be published. Required fields are marked *