ਗੋਪਾਲ ਸਿੰਘ ਕੋਟਫੱਤਾ ਵੱਲੋਂ ਬਠਿੰਡਾ ਦਿਹਾਤੀ ‘ਚ ਲੋਕ ਮਿਲਣੀ ਪ੍ਰੋਗਰਾਮ ਦੀ ਕੀਤੀ ਗਈ ਸ਼ੁਰੂਆਤ  ਜੋਧਪੁਰ ਰੋਮਾਣਾ ਅਤੇ ਗੁਰੂਸਰ ਸੈਣੇਵਾਲਾ ਦੇ ਲੋਕਾਂ ਵੱਲੋਂ ਮਿਲਿਆ ਭਰਵਾਂ ਹੁੰਗਾਰਾ

Spread the love
ਬਠਿੰਡਾ – 04 ਅਗਸਤ( ਪੱਤਰ ਪ੍ਰੇਰਕ)=ਆਮ ਆਦਮੀ ਪਾਰਟੀ ਵੱਲੋ ਬਠਿੰਡਾ ਦਿਹਾਤੀ ਹਲਕੇ ਦੇ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵੱਲੋਂ ਹਲਕੇ ਦੇ ਪਿੰਡ ਜੋਧਪੁਰ ਰੋਮਾਣਾ ਅਤੇ ਗੁਰੂਸਰ ਸੈਣੇਵਾਲਾ ਤੋਂ ਆਪਣੀਆਂ ਲੋਕ ਮਿਲਣੀਆਂ ਦੀ ਸ਼ੁਰੂਆਤ ਕੀਤੀ ਗਈ। ਇਹਨਾਂ ਮਿਲਣੀਆਂ ਦੌਰਾਨ ਪਿੰਡਾਂ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਆਪਣੇ ਦੁੱਖ ਸੁੱਖ ਸਾਂਝੇ ਕੀਤੇ।ਲੋਕਾਂ ਦੇ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਸੂਬੇ ਸਿਹਤ ਅਤੇ ਸਿੱਖਿਆ ਨੂੰ ਤਰਜੀਹੀ ਦਰਜਾ ਦਿੰਦੇ ਹੋਏ ਇਹਨਾਂ ਖੇਤਰਾਂ ਵਿੱਚ ਲਾਮਿਸਾਲ ਕੰਮ ਕੀਤਾ ਗਿਆ ਹੈ ਜਿਸਦੇ ਨਤੀਜੇ ਵਜੋਂ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੇਸ਼ ਭਰ ਵਿੱਚੋਂ ਪਹਿਲੇ ਸਥਾਨ ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਿਹਤ ਦੇ ਖੇਤਰ ਵਿੱਚ ਸੂਬੇ ਦੇ ਲੋਕਾਂ ਨੂੰ ਦਸ ਲੱਖ ਰੁਪਏ ਤੱਕ ਦਾ ਮੁਫਤ ਇਲਾਜ ਮੁਹੱਈਆ ਕੀਤਾ ਗਿਆ ਹੈ।ਔਰਤਾਂ ਨੂੰ ਸੰਬੋਧਨ ਕਰਦਿਆਂ ਕੋਟਫੱਤਾ ਨੇ ਕਿਹਾ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤਹਿਤ ਹਰ ਵਰਗ ਦੀਆਂ ਬਾਲਗ ਔਰਤਾਂ ਨੂੰ ਮਹੀਨਾਵਾਰ ਸਨਮਾਨ ਰਾਸ਼ੀ ਦੇ ਕੇ ਭਗਵੰਤ ਮਾਨ ਨੇ ਸੂਬੇ ਵਿੱਚ ਇਤਿਹਾਸ ਦਰਜ ਕਰ ਦਿੱਤਾ ਹੈ ਅਤੇ ਸੂਬੇ ਦੀਆਂ ਮਾਵਾਂ ਭੈਣਾਂ ਇਸ ਫੈਸਲੇ ਤੋਂ ਬਾਗੋ ਬਾਗ ਹਨ।ਇਸ ਮੌਕੇ ਉਨ੍ਹਾਂ ਨੇ ਪੰਚਾਇਤਾਂ ਅਤੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ਤੇ ਹੱਲ ਕਰਵਾਇਆ ਅਤੇ ਭਰੋਸਾ ਦਿੱਤਾ ਕਿ ਪਿੰਡਾਂ ਦੇ ਵਿਕਾਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਹਰਦੀਪ ਸਿੰਘ ਸਰਾਂ, ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ, ਚੇਅਰਮੈਨ ਲਖਵੀਰ ਸਿੰਘ ਮਾਨ, ਸਰਪੰਚ ਸੁਖਜਿੰਦਰ ਰੋਮਾਣਾ, ਸਰਪੰਚ ਗੁਰਦੀਪ ਸਿੰਘ ਗੁਰੂਸਰ ਸੈਣੇਵਾਲਾ, ਕਿਸਾਨ ਆਗੂ ਸੰਦੀਪ ਸਿੰਘ ਢਿੱਲੋਂ , ਬਲਾਕ ਪ੍ਰਧਾਨ ਹਰਦੇਵ ਸਿੰਘ, ਜਸਕਰਨ ਸਿੰਘ ਸਿਵੀਆਂ, ਯੂਥ ਆਗੂ ਕੁਲਵਿੰਦਰ ਸਿੰਘ ਦਿਉਣ ਅਤੇ ਬਹਾਦਰ ਸਿੰਘ ਫੁੱਲੋ ਮਿੱਠੀ ਆਦਿ ਮੌਜੂਦ ਸਨ।
  • Related Posts

    ਪੰਜਾਬ ਦੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਨਵਾਂ ਪੰਜਾਬੀ ਗੀਤ “ਮਾਂ” ਜਲਦ ਹੀ ਸਰੋਤਿਆਂ ਦੇ ਰੂਬਰੂ ਕੀਤਾ ਜਾਵੇਗਾ ਸੂਦ ਵਿਰਕ ਲਾਈਵ ਪ੍ਰੋਡਕਸ਼ਨ ਦੀ ਨਵੀਂ ਪੇਸ਼ਕਸ਼: ਗੀਤਕਾਰ ਮਹਿੰਦਰ ਸੂਦ ਵਿਰਕ ਦਾ ਭਾਵਪੂਰਤ ਪੰਜਾਬੀ ਗੀਤ ‘ਮਾਂ’ ਹੋ ਰਿਹਾ ਹੈ ਰਿਲੀਜ਼

    Spread the love

    Spread the loveਫਗਵਾੜਾ ,ਵਿਰਕ 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਪੰਜਾਬੀ ਸਾਹਿਤ ਅਤੇ ਗੀਤਕਾਰੀ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਇੱਕ ਹੋਰ ਨਵਾਂ…

    ਸਰਜੀਵਨ ਲਤਾ ਸ਼ਰਮਾ ਸ਼੍ਰੀ ਬ੍ਰਾਹਮਣ ਸਭਾ ਮਹਿਲਾ ਵਿੰਗ ਪੰਜਾਬ ਦੀ ਕਾਰਜਕਾਰੀ ਪ੍ਰਧਾਨ ਬਣੀ। ਪੰਜਾਬ ਪ੍ਰਧਾਨ ਸੁਨੀਲ ਪਰਾਸ਼ਰ ਨੇ ਨਿਯੁਕਤੀ ਪੱਤਰ ਸੌਂਪਿਆ ਅਤੇ ਮਹਿਲਾ ਵਿੰਗ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ।

    Spread the love

    Spread the loveਫਗਵਾੜਾ, 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਔਰਤਾਂ ਦੀ ਭਾਗੀਦਾਰੀ ਵਧਾਉਣ ਦੇ ਉਦੇਸ਼ ਨਾਲ, ਸ਼੍ਰੀ ਬ੍ਰਾਹਮਣ ਸਭਾ ਪੰਜਾਬ (ਰਜਿਸਟਰਡ) ਨੇ ਫਗਵਾੜਾ ਦੀ ਸਰਜੀਵਨ ਲਤਾ…

    Leave a Reply

    Your email address will not be published. Required fields are marked *