ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਰਾਸ਼ਟਰਮੰਡਲ ਖੇਡਾਂ ਦੀ ਚਾਂਦੀ ਤਗਮਾ ਜੇਤੂ ਹਰਜਿੰਦਰ ਕੌਰ ਦਾ ਪਟਿਆਲਾ ਪਹੁੰਚਣ ਤੇ ਕੀਤਾ ਸਵਾਗਤ

Spread the love
ਪਟਿਆਲਾ,4 ਅਗਸਤ (ਜਗਜੀਤ ਸਿੰਘ ਕੈਂਥ ) : – ਰਾਸ਼ਟਰਮੰਡਲ ਖੇਡਾਂ 2026 ਵਿੱਚ ਮਹਿਲਾਵਾਂ ਦੇ 69 ਕਿਲੋਗ੍ਰਾਮ ਵੇਟਲਿਫਟਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੀ ਪਟਿਆਲਾ ਦੀ ਧੀ ਹਰਜਿੰਦਰ ਕੌਰ ਦਾ ਅੱਜ ਪਟਿਆਲਾ ਪਹੁੰਚਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਹਰਜਿੰਦਰ ਕੌਰ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਇਸ ਇਤਿਹਾਸਕ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਰਜਿੰਦਰ ਕੌਰ ਨੇ ਆਪਣੀ ਸਖ਼ਤ ਮਿਹਨਤ, ਦ੍ਰਿੜ ਇਰਾਦੇ ਅਤੇ ਸਮਰਪਣ ਸਦਕਾ ਅੰਤਰਰਾਸ਼ਟਰੀ ਮੰਚ ’ਤੇ ਭਾਰਤ, ਪੰਜਾਬ ਅਤੇ ਪਟਿਆਲਾ ਦਾ ਮਾਣ ਵਧਾਇਆ ਹੈ।ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਹਰਜਿੰਦਰ ਕੌਰ ਦੀ ਸਫਲਤਾ ਜ਼ਿਲ੍ਹੇ ਦੇ ਨੌਜਵਾਨਾਂ ਲਈ ਪ੍ਰੇਰਨਾ ਹੈ। ਉਨ੍ਹਾਂ ਕਿਹਾ ਕਿ ਹਰਜਿੰਦਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਲਗਨ ਅਤੇ ਨਿਰੰਤਰ ਮਿਹਨਤ ਨਾਲ ਕੋਈ ਵੀ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਰਜਿੰਦਰ ਕੌਰ ਦੀ ਇਸ ਉਪਲਬਧੀ ’ਤੇ ਮਾਣ ਹੈ ਅਤੇ ਉਸਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਡੀ ਸੀ ਹਰਜਿੰਦਰ ਕੌਰ ਦੇ ਮਾਤਾ ਪਿਤਾ ਦਾ ਵੀ ਸਨਮਾਨ ਕੀਤਾ। ਹਰਜਿੰਦਰ ਕੌਰ ਨੇ ਪਿਆਰ ਅਤੇ ਸਨਮਾਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮੂਹ ਪਟਿਆਲਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਿਆਰ ਉਸ ਨੂੰ ਭਵਿੱਖ ਵਿੱਚ ਹੋਰ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਵੀ ਦੇਸ਼ ਲਈ ਹੋਰ ਤਗਮੇ ਜਿੱਤਣ ਦਾ ਪੂਰਾ ਯਤਨ ਕਰੇਗੀ।ਇਸ ਮੌਕੇ ਹਰਜਿੰਦਰ ਕੌਰ ਦੇ ਪਰਿਵਾਰਕ ਮੈਂਬਰ ਪਿਤਾ ਸਾਹਿਬ ਸਿੰਘ, ਭਰਾ ਪ੍ਰਿਤਪਾਲ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ, ਸਕੱਤਰ ਰੈਡ ਕਰਾਸ ਸੁਸਾਇਟੀ ਡਾ. ਪ੍ਰਿਤਪਾਲ ਸਿੰਘ, ਵੱਡੀ ਗਿਣਤੀ ਖੇਡ ਪ੍ਰੇਮੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।ਜ਼ਿਕਰਯੋਗ ਹੈ ਕਿ ਹਰਜਿੰਦਰ ਕੌਰ ਨੇ ਰਾਸ਼ਟਰਮੰਡਲ ਖੇਡਾਂ 2026 ਵਿੱਚ ਮਹਿਲਾਵਾਂ ਦੇ 69 ਕਿਲੋਗ੍ਰਾਮ ਵੇਟਲਿਫਟਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਭਾਰਤ ਦਾ ਮਾਣ ਵਧਾਇਆ ਹੈ। ਇਸ ਤੋਂ ਪਹਿਲਾਂ ਉਹ ਰਾਸ਼ਟਰਮੰਡਲ ਖੇਡਾਂ 2022 ਵਿੱਚ 71 ਕਿਲੋਗ੍ਰਾਮ ਵਰਗ ਵਿੱਚ ਕਾਂਸੀ ਦਾ ਤਗਮਾ ਆਪਣੇ ਨਾਮ ਕਰ ਚੁੱਕੀ ਹੈ। ਇਸ ਤੋਂ ਇਲਾਵਾ ਹਰਜਿੰਦਰ ਕੌਰ ਨੇ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਸਦੀ ਤਸਵੀਰ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਵਾਲ ਆਫ ਫੇਮ ਉਤੇ ਵੀ ਲਗਾਈ ਹੋਈ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *