ਫ਼ਾਜ਼ਿਲਕਾ ਵਿਖੇ ਕਾਂਗਰਸ ਦੀ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ: 2027 ਲਈ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਲਾਮਬੰਦ ਕਰਨ ਦਾ ਲਿਆ ਸੰਕਲਪ*ਮ

Spread the love
ਪੱਟੀ ਸਦੀਕ, 4 ਅਗਸਤ (ਬਲਕਰਨ ਸਿੰਘ ਮਸ਼ਾਲ)- ਪੰਜਾਬ ਕਾਂਗਰਸ ਵਲੋਂ ਵਿੱਢੀ ਗਈ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਅੱਜ ਫ਼ਾਜ਼ਿਲਕਾ ਵਿਖੇ ਵਰਕਰਾਂ ਦੀ ਇੱਕ ਭਾਰੀ ਰੈਲੀ/ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਰਕਰਾਂ ਦਾ ਉਤਸ਼ਾਹ ਅਤੇ ਆਪਸੀ ਇਕਜੁੱਟਤਾ ਵੇਖਣ ਨੂੰ ਮਿਲੀ। ਇਹ ਸਮਾਗਮ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਦੀ ਸਾਂਝੀ ਅਗਵਾਈ ਹੇਠ ਸੰਪੰਨ ਹੋਇਆ। ਮੀਟਿੰਗ ਦੌਰਾਨ ਪਾਰਟੀ ਲੀਡਰਸ਼ਿਪ ਨੇ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਠਨ ਨੂੰ ਜ਼ਮੀਨੀ (ਬੂਥ) ਪੱਧਰ ’ਤੇ ਹੋਰ ਤਾਕਤਵਰ ਅਤੇ ਮਜ਼ਬੂਤ ਕਰਨ ਦਾ ਅਹਿਦ ਲਿਆ। 2027 ਦੀ ਲੜਾਈ ਪੰਜਾਬ ਦੇ ਭਵਿੱਖ ਦੀ ਲੜਾਈ ਪਾਰਟੀ ਲੀਡਰਸ਼ਿਪ : ਇਸ ਮੌਕੇ ਸੰਬੋਧਨ ਕਰਦਿਆਂ ਪਾਰਟੀ ਆਗੂਆਂ ਨੇ ਕਿਹਾ ਕਿ, “ਸਾਲ 2027 ਦੀ ਚੋਣ ਲੜਾਈ ਸਿਰਫ਼ ਇੱਕ ਚੋਣ ਜਿੱਤਣ ਤੱਕ ਸੀਮਤ ਨਹੀਂ ਹੈ, ਸਗੋਂ ਇਹ ਪੰਜਾਬ ਦੇ ਹੱਕਾਂ, ਮੁੱਦਿਆਂ ਅਤੇ ਇਸ ਦੇ ਸੁਨਹਿਰੀ ਭਵਿੱਖ ਦੀ ਲੜਾਈ ਹੈ।” ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਦਾ ਹਰ ਇੱਕ ਵਰਕਰ ਕਾਂਗਰਸ ਦੀ ਅਸਲ ਤਾਕਤ ਹੈ ਅਤੇ ਹਰ ਇੱਕ ਬੂਥ ਜਿੱਤ ਦਾ ਮਜ਼ਬੂਤ ਕਿਲ੍ਹਾ ਸਾਬਤ ਹੋਵੇਗਾ। ਪਾਰਟੀ ਦੇ ਸੀਨੀਅਰ ਆਗੂਆਂ ਨੇ ਭਰੀ ਹਾਜ਼ਰੀ, ਇਸ ਪ੍ਰਭਾਵਸ਼ਾਲੀ ਇਕੱਠ ਵਿੱਚ ਇਲਾਕੇ ਦੀਆਂ ਕਈ ਮੁੱਖ ਸ਼ਖ਼ਸੀਅਤਾਂ ਅਤੇ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ ਹੰਸ ਰਾਜ ਜੋਸਨ, ਡਾ. ਮਹਿੰਦਰ ਰਿਣਵਾ, ਸ. ਮੋਹਨ ਸਿੰਘ ਫਲੀਆਂਵਾਲਾ, ਬੀਬੀ ਰਜਿੰਦਰ ਕੌਰ, ਸ੍ਰੀ ਨੱਥੂ ਰਾਮ, ਸ੍ਰੀ ਰਾਜਬਖ਼ਸ਼ ਕੰਬੋਜ, ਸ. ਸੁਖਵੰਤ ਸਿੰਘ ਬਰਾੜ, ਸ੍ਰੀ ਰੂਬੀ ਗਿੱਲ, ਸ੍ਰੀ ਕੌਸ਼ਲ ਕੁਮਾਰ ਬੂਕ, ਸ. ਸਮਰਬੀਰ ਸਿੰਘ ਸਿੱਧੂ ਆਦਿ ਇਨ੍ਹਾਂ ਤੋਂ ਇਲਾਵਾ ਸਮੂਹ ਸੀਨੀਅਰ ਆਗੂ ਸਾਹਿਬਾਨ, ਬਲਾਕ ਪ੍ਰਧਾਨ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਉਤਸ਼ਾਹੀ ਵਰਕਰ ਹਾਜ਼ਰ ਸਨ।
  • Related Posts

    ਪੰਜਾਬ ਦੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਨਵਾਂ ਪੰਜਾਬੀ ਗੀਤ “ਮਾਂ” ਜਲਦ ਹੀ ਸਰੋਤਿਆਂ ਦੇ ਰੂਬਰੂ ਕੀਤਾ ਜਾਵੇਗਾ ਸੂਦ ਵਿਰਕ ਲਾਈਵ ਪ੍ਰੋਡਕਸ਼ਨ ਦੀ ਨਵੀਂ ਪੇਸ਼ਕਸ਼: ਗੀਤਕਾਰ ਮਹਿੰਦਰ ਸੂਦ ਵਿਰਕ ਦਾ ਭਾਵਪੂਰਤ ਪੰਜਾਬੀ ਗੀਤ ‘ਮਾਂ’ ਹੋ ਰਿਹਾ ਹੈ ਰਿਲੀਜ਼

    Spread the love

    Spread the loveਫਗਵਾੜਾ ,ਵਿਰਕ 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਪੰਜਾਬੀ ਸਾਹਿਤ ਅਤੇ ਗੀਤਕਾਰੀ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਇੱਕ ਹੋਰ ਨਵਾਂ…

    ਸਰਜੀਵਨ ਲਤਾ ਸ਼ਰਮਾ ਸ਼੍ਰੀ ਬ੍ਰਾਹਮਣ ਸਭਾ ਮਹਿਲਾ ਵਿੰਗ ਪੰਜਾਬ ਦੀ ਕਾਰਜਕਾਰੀ ਪ੍ਰਧਾਨ ਬਣੀ। ਪੰਜਾਬ ਪ੍ਰਧਾਨ ਸੁਨੀਲ ਪਰਾਸ਼ਰ ਨੇ ਨਿਯੁਕਤੀ ਪੱਤਰ ਸੌਂਪਿਆ ਅਤੇ ਮਹਿਲਾ ਵਿੰਗ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ।

    Spread the love

    Spread the loveਫਗਵਾੜਾ, 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਔਰਤਾਂ ਦੀ ਭਾਗੀਦਾਰੀ ਵਧਾਉਣ ਦੇ ਉਦੇਸ਼ ਨਾਲ, ਸ਼੍ਰੀ ਬ੍ਰਾਹਮਣ ਸਭਾ ਪੰਜਾਬ (ਰਜਿਸਟਰਡ) ਨੇ ਫਗਵਾੜਾ ਦੀ ਸਰਜੀਵਨ ਲਤਾ…

    Leave a Reply

    Your email address will not be published. Required fields are marked *